ਸ਼ਿਮਲਾ ''ਚ ਅਪਾਹਜ ਵਿਦਿਆਰਥੀਆਂ ਨੇ ਇੰਝ ਦਿੱਤੀ ਸੁਸ਼ਮਾ ਸਵਰਾਜ ਨੂੰ ਸ਼ਰਧਾਂਜਲੀ (ਤਸਵੀਰਾਂ)

08/08/2019 11:37:54 AM

ਸ਼ਿਮਲਾ—ਸਾਬਕਾ ਵਿਦੇਸ਼ ਮੰਤਰੀ ਅਤੇ ਭਾਜਪਾ ਦੀ ਦਿੱਗਜ਼ ਨੇਤਾ ਸੁਸ਼ਮਾ ਸਵਰਾਜ ਦੇ ਅਚਾਨਕ ਦਿਹਾਂਤ ਹੋਣ ਕਾਰਨ ਦੇਸ਼ ਭਰ 'ਚ ਸੋਗ ਦੀ ਲਹਿਰ ਫੈਲ ਗਈ ਹੈ। ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਦਾ ਸਿਲਸਿਲਾ ਹੁਣ ਤੱਕ ਵੀ ਜਾਰੀ ਹੈ। ਇਸ ਦੌਰਾਨ ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ 'ਚ 200 ਤੋਂ ਜ਼ਿਆਦਾ ਅਪਾਹਜ ਵਿਦਿਆਰਥੀਆਂ ਨੇ ਪੌਦੇ ਲਗਾ ਕੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਯਾਦ ਕੀਤਾ ਅਤੇ ਸ਼ਰਧਾਂਜਲੀ ਦਿੱਤੀ।

PunjabKesari

ਦੱਸਣਯੋਗ ਹੈ ਕਿ ਮੰਗਲਵਾਰ ਰਾਤ ਸੁਸ਼ਮਾ ਸਵਰਾਜ ਨੂੰ ਦਿਲ ਦੀ ਦੌਰਾ ਪੈਣ ਕਾਰਨ ਦਿੱਲੀ ਦੇ ਏਮਜ਼ ਹਸਪਤਾਲ 'ਚ ਲਿਆਂਦਾ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।

PunjabKesari

ਇੱਥੇ ਦੱਸ ਦੇਈਏ ਕਿ ਸੁਸ਼ਮਾ ਸਵਰਾਜ ਦੇ ਪਰਿਵਾਰ 'ਚ ਪਤੀ ਸਵਰਾਜ ਕੌਲ ਅਤੇ ਇੱਕ ਬੇਟੀ ਬਾਂਸੁਰੀ ਸਵਰਾਜ ਹੈ। ਸੁਸ਼ਮਾ ਲੰਬੇ ਸਮੇਂ ਤੋਂ ਬੀਮਾਰ ਸੀ ਅਤੇ ਉਨ੍ਹਾਂ ਦੀ ਕਿਡਨੀ ਟਰਾਂਸਪਲਾਂਟ ਵੀ ਹੋਈ ਸੀ।

PunjabKesari

ਉਨ੍ਹਾਂ ਨੇ ਲੋਕ ਸਭਾ ਚੋਣਾਂ 2019 ਵੀ ਨਹੀਂ ਲੜੀਆਂ ਸਨ। ਉਹ ਕੁਝ ਸਮੇਂ ਲਈ ਰਾਜਨੀਤੀ ਤੋਂ ਵਿਰਾਮ ਚਾਹੁੰਦੀ ਸੀ।  

PunjabKesari


Iqbalkaur

Content Editor

Related News