ਦੀਵਾਲੀ ਤੋਂ ਪਹਿਲਾਂ ਮਿਲਾਵਟਖੋਰਾਂ ''ਤੇ ਸ਼ਿਕੰਜਾ, ਪੰਚਕੂਲਾ ''ਚ 70 ਕਿਲੋ ਨਕਲੀ ਪਨੀਰ ਜ਼ਬਤ

Thursday, Oct 22, 2026 - 02:57 PM (IST)

ਦੀਵਾਲੀ ਤੋਂ ਪਹਿਲਾਂ ਮਿਲਾਵਟਖੋਰਾਂ ''ਤੇ ਸ਼ਿਕੰਜਾ, ਪੰਚਕੂਲਾ ''ਚ 70 ਕਿਲੋ ਨਕਲੀ ਪਨੀਰ ਜ਼ਬਤ

ਪੰਚਕੂਲਾ : ਹਰਿਆਣਾ ਵਿਚ ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਖਾਣ-ਪੀਣ ਦੇ ਪਦਾਰਥਾਂ ਵਿਚ ਮਿਲਾਵਟ ਨੂੰ ਲੈ ਕੇ ਪ੍ਰਸ਼ਾਸਨ ਹਾਈ ਅਲਰਟ 'ਤੇ ਹੈ, ਜਿਸ ਕਾਰਨ ਕਈ ਥਾਵਾਂ 'ਤੇ ਛਾਪੇ ਮਾਰੇ ਜਾ ਰਹੇ ਹਨ। ਇਸ ਸਬੰਧ ਵਿੱਚ ਸੀਐਮ ਫਲਾਇੰਗ ਦੀ ਟੀਮ ਨੇ ਅੱਜ ਪੰਚਕੂਲਾ ਵਿੱਚ ਵੱਡੀ ਕਾਰਵਾਈ ਕਰਦੇ ਹੋਏ ਲਗਭਗ 70 ਕਿਲੋਗ੍ਰਾਮ ਨਕਲੀ ਪਨੀਰ ਜ਼ਬਤ ਕੀਤਾ। ਮਿਲੀ ਜਾਣਕਾਰੀ ਅਨੁਸਾਰ ਇਸ ਕਾਰਵਾਈ ਦੌਰਾਨ ਬਰਾਮਦ ਕੀਤੇ ਗਏ ਪਨੀਰ ਨੂੰ ਜ਼ਮੀਨ ਵਿੱਚ ਦੱਬ ਕੇ ਨਸ਼ਟ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : 'ਨੀਲਾ ਡਰੰਮ' ਕਾਂਡ ਵਾਲੀ ਮੁਸਕਾਨ ਦੀ ਧੀ ਨੂੰ ਗੋਦ ਲਏਗਾ ਮੁੰਬਈ ਦਾ ਇਹ ਇਨਫਲੁਐਂਸਰ, ਕੋਰਟ 'ਚ ਦਿੱਤੀ ਅਰਜ਼ੀ

ਇਸ ਵਿੱਚ ਸ਼ਾਮਲ ਕੰਪਨੀ ਵਿਰੁੱਧ ਵੀ ਕਾਰਵਾਈ ਕੀਤੀ ਗਈ ਹੈ। ਦੱਸ ਦੇਈਏ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਮਠਿਆਈਆਂ, ਪਨੀਰ ਅਤੇ ਹੋਰ ਖਾਣ-ਪੀਣ ਦੀਆਂ ਚੀਜ਼ਾਂ ਦੀ ਮੰਗ ਵੱਧ ਜਾਂਦੀ ਹੈ। ਜਿਵੇਂ-ਜਿਵੇਂ ਮੰਗ ਵਧਦੀ ਹੈ, ਮਿਲਾਵਟਖੋਰੀ ਦਾ ਖ਼ਤਰਾ ਵੀ ਵੱਧ ਹੋਣਾ ਸ਼ੁਰੂ ਹੋ ਜਾਂਦਾ ਹੈ। ਅਜਿਹੀ ਸਥਿਤੀ ਵਿੱਚ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸ਼ੁੱਧ ਅਤੇ ਸੁਰੱਖਿਅਤ ਖਾਣ-ਪੀਣ ਦੀਆਂ ਵਸਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਨਿਗਰਾਨੀ ਅਤੇ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਦੀਵਾਲੀ 'ਤੇ ਸਰਕਾਰੀ ਮੁਲਾਜ਼ਮਾਂ ਦੀ ਬੱਲੇ-ਬੱਲੇ ! 63 ਫ਼ੀਸਦੀ ਹੋਵੇਗਾ DA, ਤਨਖ਼ਾਹ 'ਚ ਵੀ ਹੋਵੇਗਾ ਬੰਪਰ ਵਾਧਾ

ਸੀਐਮ ਫਲਾਇੰਗ ਦੀ ਇਸ ਕਾਰਵਾਈ ਨਾਲ ਖਾਣ-ਪੀਣ ਦੀਆਂ ਚੀਜ਼ਾਂ ਵਿੱਚ ਮਿਲਾਵਟ ਕਰਨ ਵਾਲਿਆਂ ਵਿੱਚ ਦਹਿਸ਼ਤ ਪੈਦਾ ਹੋਣ ਦੀ ਸੰਭਾਵਨਾ ਹੈ। ਨਕਲੀ ਪਨੀਰ ਦੀ ਬਰਾਮਦਗੀ ਨੇ ਇੱਕ ਵਾਰ ਫਿਰ ਤਿਉਹਾਰਾਂ ਦੌਰਾਨ ਖਾਣ-ਪੀਣ ਦੀਆਂ ਚੀਜ਼ਾਂ ਦੀ ਗੁਣਵੱਤਾ ਅਤੇ ਲੋਕਾਂ ਦੀ ਸਿਹਤ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਹੁਣ ਦੇਖਣਾ ਇਹ ਹੈ ਕਿ ਪ੍ਰਸ਼ਾਸਨ ਮਿਲਾਵਟਖੋਰਾਂ ਵਿਰੁੱਧ ਮੁਹਿੰਮ ਨੂੰ ਕਿੰਨਾ ਤੇਜ਼ ਕਰਦਾ ਹੈ ਅਤੇ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਹੋਰ ਕੀ ਕਦਮ ਚੁੱਕੇ ਜਾਂਦੇ ਹਨ।

ਇਹ ਵੀ ਪੜ੍ਹੋ : ਜਿਸ ਨੂੰ ਭਰਾ ਮੰਨ 15 ਸਾਲ ਬੰਨ੍ਹੀ ਰੱਖੜੀ, ਉਸੇ ਨਾਲ ਰਚਾਇਆ ਵਿਆਹ, ਫਿਰ ਗੁੱਸੇ 'ਚ ਪਰਿਵਾਰ ਨੇ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News