ਦੀਵਾਲੀ ਦੇ ਪਟਾਕਿਆਂ ''ਤੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ: ਗ੍ਰੀਨ ਪਟਾਕੇ ਬਣਾਉਣ ਦੀ ਦਿੱਤੀ ਇਜਾਜ਼ਤ

Friday, Sep 26, 2025 - 02:47 PM (IST)

ਦੀਵਾਲੀ ਦੇ ਪਟਾਕਿਆਂ ''ਤੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ: ਗ੍ਰੀਨ ਪਟਾਕੇ ਬਣਾਉਣ ਦੀ ਦਿੱਤੀ ਇਜਾਜ਼ਤ

ਨੈਸ਼ਨਲ ਡੈਸਕ : ਦੇਸ਼ ਵਿਚ ਦੀਵਾਲੀ ਦੇ ਜਸ਼ਨਾਂ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਇੱਕ ਮਹੱਤਵਪੂਰਨ ਫ਼ੈਸਲਾ ਸੁਣਾਇਆ ਹੈ, ਜਿਸ ਨਾਲ ਦਿੱਲੀ-ਐਨਸੀਆਰ ਦੇ ਲੋਕਾਂ ਨੂੰ ਅੰਸ਼ਕ ਰਾਹਤ ਮਿਲੀ ਹੈ। ਲੰਬੇ ਸਮੇਂ ਤੋਂ ਪੂਰੀ ਤਰ੍ਹਾਂ ਪਾਬੰਦੀ ਦਾ ਸਾਹਮਣਾ ਕਰ ਰਹੇ ਪਟਾਕਾ ਉਦਯੋਗ ਨੂੰ ਹੁਣ ਹਰੀ ਝੰਡੀ ਮਿਲ ਗਈ ਹੈ। ਅਦਾਲਤ ਨੇ ਵਾਤਾਵਰਣ ਲਈ ਸੁਰੱਖਿਅਤ ਮੰਨੇ ਜਾਂਦੇ "ਗ੍ਰੀਨ ਪਟਾਕਿਆਂ" ਦੇ ਉਤਪਾਦਨ ਨੂੰ ਸ਼ਰਤੀਆ ਪ੍ਰਵਾਨਗੀ ਦੇ ਦਿੱਤੀ ਹੈ। ਹਾਲਾਂਕਿ, ਇਹ ਅਜੇ ਸਪੱਸ਼ਟ ਨਹੀਂ ਹੈ ਕਿ ਕੀ ਇਹਨਾਂ ਗ੍ਰੀਨ ਪਟਾਕਿਆਂ ਨੂੰ ਵੇਚਿਆ ਦਾ ਸਕਦਾ ਹੈ ਜਾਂ ਨਹੀਂ।

ਇਹ ਵੀ ਪੜ੍ਹੋ : ਵਿਨਾਸ਼ਕਾਰੀ ਹੋਵੇਗਾ ਸਾਲ 2026, ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ!

ਸੁਪਰੀਮ ਕੋਰਟ ਨੇ ਆਪਣੇ ਹੁਕਮ ਵਿੱਚ ਇਸ ਪਹਿਲੂ 'ਤੇ ਕੋਈ ਖਾਸ ਟਿੱਪਣੀ ਨਹੀਂ ਕੀਤੀ। ਇਸ ਮੁੱਦੇ 'ਤੇ ਅਗਲੀ ਸੁਣਵਾਈ 8 ਅਕਤੂਬਰ ਨੂੰ ਹੋਣੀ ਤੈਅ ਹੈ, ਜਿਸ ਵਿਚ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਨੂੰ ਲੈ ਕੇ ਸਥਿਤੀ ਸਪੱਸ਼ਟ ਹੋ ਸਕਦੀ ਹੈ। ਹੁਣ ਤੱਕ ਦਿੱਲੀ-ਐਨਸੀਆਰ ਵਿੱਚ ਹਰ ਤਰ੍ਹਾਂ ਦੇ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ ਲੱਗੀ ਹੋਈ ਸੀ, ਜਿਸ ਨੂੰ ਦੇਖਦੇ ਹੋਏ ਇਹ ਫ਼ੈਸਲਾ ਪਟਾਕੇ ਉਦਯੋਗ ਲਈ ਇੱਕ ਵੱਡੀ ਰਾਹਤ ਮੰਨਿਆ ਜਾ ਰਿਹਾ ਹੈ। ਹਾਲਾਂਕਿ, ਅਦਾਲਤ ਨੇ ਇਹ ਵੀ ਸੰਕੇਤ ਦਿੱਤਾ ਹੈ ਕਿ ਜਨਤਕ ਸਿਹਤ ਅਤੇ ਹਵਾ ਦੀ ਗੁਣਵੱਤਾ ਨੂੰ ਤਰਜੀਹ ਦਿੱਤੀ ਜਾਵੇਗੀ, ਇਸ ਲਈ ਉਤਪਾਦਨ ਦੀ ਇਜਾਜ਼ਤ ਸਖ਼ਤ ਨਿਯਮਾਂ ਅਤੇ ਸ਼ਰਤਾਂ ਦੇ ਅਧੀਨ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਸਕੂਲ-ਕਾਲਜ 3 ਦਿਨ ਬੰਦ! ਜਨਤਕ ਛੁੱਟੀ ਦਾ ਹੋਇਆ ਐਲਾਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

rajwinder kaur

Content Editor

Related News