ਦੀਵਾਲੀ ਮੌਕੇ ਪਟਾਕੇ ਚਲਾਉਣ ਦਾ ਸਮਾਂ ਤੈਅ, ਮਿਲੇ ਸਿਰਫ਼ 2 ਘੰਟੇ

Saturday, Oct 26, 2024 - 11:07 AM (IST)

ਸ਼ਿਮਲਾ (ਵਾਰਤਾ)- ਦੀਵਾਲੀ ਤਿਉਹਾਰ ਦੌਰਾਨ ਪਟਾਕੇ ਚਲਾਉਣ ਦਾ ਸਮਾਂ ਤੈਅ ਕੀਤਾ ਗਿਆ ਹੈ। ਲੋਕ ਰਾਤ 8 ਵਜੇ ਤੋਂ 10 ਵਜੇ ਤੱਕ ਹੀ ਪਟਾਕੇ ਚਲਾ ਸਕਣਗੇ। ਇਸ ਦੌਰਾਨ ਸਿਰਫ਼ ਗ੍ਰੀਨ ਪਟਾਕਿਆਂ ਦੇ ਇਸਤੇਮਾਲ ਦੀ ਹੀ ਮਨਜ਼ੂਰੀ ਹੋਵੇਗੀ। ਇਹ ਆਦੇਸ਼ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਦੇ ਡਿਪਟੀ ਕਮਿਸ਼ਨਰ ਅਨੁਪਮ ਕਸ਼ਯਪ ਨੇ ਜਾਰੀ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਸ਼ਹਿਰਾਂ ਅਤੇ ਕਸਬਿਆਂ 'ਚ ਹਵਾ ਦੀ ਗੁਣਵੱਤਾ ਮੱਧਮ ਜਾਂ ਉਸ ਤੋਂ ਹੇਠਾਂ ਹੈ, ਉੱਥੇ ਸਿਰਫ਼ ਗ੍ਰੀਨ ਟਾਕੇ ਵੇਚੇ ਜਾਣ ਅਤੇ ਦੀਵਾਲੀ, ਛਠ, ਨਵੇਂ ਸਾਲ ਅਤੇ ਕ੍ਰਿਸਮਿਸ ਆਦਿ ਵਰਗੇ ਤਿਉਹਾਰਾਂ ਦੌਰਾਨ ਪਟਾਕੇ ਚਲਾਉਣ ਅਤੇ ਇਸਤੇਮਾਲ ਕਰਨ ਦਾ ਸਮਾਂ 2 ਘੰਟੇ ਤੱਕ ਸੀਮਿਤ ਰੱਖਿਆ ਗਿਆ ਹੈ। ਇਹ ਨਿਰਦੇਸ਼ (2019) 13 ਐੱਸਸੀਸੀ 523 'ਚ ਸਰਵਉੱਚ ਅਦਾਲਤ ਦੇ ਨਿਰਦੇਸ਼ ਦੇ ਆਧਾਰ 'ਤੇ ਹੈ।

ਇਹ ਵੀ ਪੜ੍ਹੋ : ਦੀਵਾਲੀ ਮੌਕੇ ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ, ਸਰਕਾਰ ਨੇ ਲਿਆ ਵੱਡਾ ਫ਼ੈਸਲਾ

ਦੀਵਾਲੀ ਦੇ ਦਿਨ ਸਮੇਂ ਰਾਤ 8 ਵਜੇ ਤੋਂ 10 ਵਜੇ ਤੱਕ ਇਹ ਆਦੇਸ਼ ਲਾਗੂ ਰਹੇਗਾ। ਉਨ੍ਹਾਂ ਦੱਸਿਆ ਕਿ ਆਦੇਸ਼ਾਂ ਦੀ ਉਲੰਘਣ ਕਰਨ ਵਾਲਿਆਂ ਖ਼ਿਲਾਫ਼ ਵਾਤਾਵਰਣ (ਸੁਰੱਖਿਆ) ਐਕਟ, 1986 ਦੀ ਧਾਰਾ 15 ਦੇ ਅਧੀਨ ਦੰਡਕਾਰੀ ਕਾਰਵਾਈ ਤੋਂ ਇਲਾਵਾ ਬੀਐੱਨਐੱਸ 2023 ਦੀ ਧਾਰਾ 223 ਅਤੇ ਲਾਗੂ ਹੋਰ ਪ੍ਰਬੰਧਾਂ ਦੇ ਅਧੀਨ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ। ਇਸ ਆਦੇਸ਼ ਦੀ ਪਾਲਣਾ ਪੁਲਸ ਸੁਪਰਡੈਂਟ ਸ਼ਿਮਲਾ ਅਤੇ ਸ਼ਿਮਲਾ ਜ਼ਿਲ੍ਹੇ ਦੇ ਸਾਰੇ ਉੱਪ ਮੰਡਲ ਅਧਿਕਾਰੀਆਂ ਵਲੋਂ ਯਕੀਨੀ ਕੀਤਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News