ਕਾਲ ਬਣੀ ਦੀਵਾਲੀ ਦੀ ਰਾਤ! ਇਮਾਰਤ ਨੂੰ ਅੱਗ ਲੱਗਣ ਨਾਲ 4 ਲੋਕਾਂ ਦੀ ਮੌਤ, 10 ਜ਼ਖ਼ਮੀ
Tuesday, Oct 21, 2025 - 12:29 PM (IST)

ਮੁੰਬਈ : ਮਹਾਰਾਸ਼ਟਰ ਦੇ ਨਵੀਂ ਮੁੰਬਈ ਵਿੱਚ ਇੱਕ ਬਹੁ-ਮੰਜ਼ਿਲਾ ਰਿਹਾਇਸ਼ੀ ਇਮਾਰਤ ਨੂੰ ਸੋਮਵਾਰ ਅੱਧੀ ਰਾਤ ਨੂੰ ਅੱਗ ਲੱਗ ਗਈ। ਇਸ ਹਾਦਸੇ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖਮੀ ਹੋ ਗਏ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਰਾਤ 12:30 ਵਜੇ ਦੇ ਕਰੀਬ ਇਮਾਰਤ ਦੀ 10ਵੀਂ ਮੰਜ਼ਿਲ 'ਤੇ ਅੱਗ ਲੱਗੀ, ਜਿਸ ਨੇ ਕੁਝ ਹੀ ਪਲਾਂ ਵਿੱਚ ਭਿਆਨਕ ਰੂਪ ਧਾਰਨ ਕਰ ਲਿਆ।
ਪੜ੍ਹੋ ਇਹ ਵੀ : 10 ਸਾਲ ਛੋਟੇ ਮੁੰਡੇ ਦੇ ਪਿਆਰ 'ਚ ਹੈਵਾਨ ਬਣੀ Teacher! ਵਿਆਹ ਨਾ ਕਰਵਾਉਣ 'ਤੇ ਕੀਤਾ ਅਗਵਾ, ਫਿਰ...
ਇੱਕ ਅਧਿਕਾਰੀ ਨੇ ਦੱਸਿਆ ਕਿ ਸ਼ੁਰੂਆਤੀ ਜਾਣਕਾਰੀ ਅਨੁਸਾਰ ਵਾਸ਼ੀ ਇਲਾਕੇ ਦੇ ਸੈਕਟਰ 14 ਦੇ ਐਮਜੀਐਮ ਕੰਪਲੈਕਸ ਵਿੱਚ ਰਹੇਜਾ ਰੈਜ਼ੀਡੈਂਸੀ ਦੀ 10ਵੀਂ ਮੰਜ਼ਿਲ 'ਤੇ ਸਥਿਤ ਇੱਕ ਫਲੈਟ ਵਿੱਚ ਅੱਗ ਲੱਗੀ ਹੈ, ਜੋ 11ਵੀਂ ਅਤੇ 12ਵੀਂ ਮੰਜ਼ਿਲ ਤੱਕ ਫੈਲ ਗਈ। ਉਨ੍ਹਾਂ ਕਿਹਾ ਕਿ ਇਸ ਘਟਨਾ ਵਿੱਚ ਦੋ ਔਰਤਾਂ, ਇੱਕ ਆਦਮੀ ਅਤੇ ਇੱਕ ਛੇ ਸਾਲ ਦੀ ਬੱਚੀ ਦੀ ਮੌਤ ਹੋ ਗਈ, ਜਦੋਂ ਕਿ 10 ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਵਾਸ਼ੀ ਦੇ ਦੋ ਹਸਪਤਾਲਾਂ ਵਿੱਚ ਇਲਾਜ ਲਈ ਲਿਜਾਇਆ ਗਿਆ ਹੈ।
ਪੜ੍ਹੋ ਇਹ ਵੀ : ਹੱਦੋ ਪਾਰ ਹੋਏ ਸੋਨੇ-ਚਾਂਦੀ ਦੇ ਰੇਟ, 1.31 ਲੱਖ ਰੁਪਏ ਹੋਈ ਅੱਜ ਦੀ ਕੀਮਤ, ਜਾਣੋ ਚਾਂਦੀ ਦਾ ਭਾਅ
ਡਾਕਟਰਾਂ ਨੇ ਦੱਸਿਆ ਹੈ ਕਿ ਕੁਝ ਜ਼ਖਮੀਆਂ ਦੀ ਹਾਲਤ ਗੰਭੀਰ ਹੈ। ਅਧਿਕਾਰੀ ਨੇ ਕਿਹਾ ਕਿ ਸੂਚਨਾ ਮਿਲਣ ਤੋਂ ਬਾਅਦ ਪੁਲਸ ਦੇ ਨਾਲ ਅੱਠ ਫਾਇਰ ਇੰਜਣ ਅਤੇ 40 ਫਾਇਰਫਾਈਟਰ ਮੌਕੇ 'ਤੇ ਪਹੁੰਚ ਗਏ ਅਤੇ ਮੰਗਲਵਾਰ ਸਵੇਰੇ 4 ਵਜੇ ਤੱਕ ਅੱਗ 'ਤੇ ਕਾਬੂ ਪਾ ਲਿਆ ਗਿਆ। ਅਧਿਕਾਰੀ ਨੇ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਫਾਇਰ ਵਿਭਾਗ ਅਤੇ ਪੁਲਸ ਨੇ ਇਸ ਮਾਮਲੇ ਦੀ ਜਾਂਚ ਕਰਦੇ ਹੋਏ ਅੱਗ ਲੱਗਣ ਦੇ ਸਹੀ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰਨੀ ਸ਼ੁਰੂ ਕਰ ਦਿੱਤੀ।
ਪੜ੍ਹੋ ਇਹ ਵੀ : ਪੰਜਾਬ ਸਣੇ ਕਈ ਸੂਬਿਆਂ ਦੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ, ਜਾਣੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ