ਭ੍ਰਿਸ਼ਟਾਚਾਰ ਦੇ ਮਾਮਲੇ 'ਚ ਡੀ.ਐੱਮ.ਕੇ. ਨੇਤਾ ਪੋਨਮੁਡੀ ਨੂੰ 3 ਸਾਲ ਦੀ ਸਜ਼ਾ

Thursday, Dec 21, 2023 - 05:05 PM (IST)

ਚੇਨਈ- ਆਮਦਨ ਨਾਲੋਂ ਵੱਧ ਜਾਇਦਾਦ ਦੇ ਮਾਮਲੇ 'ਚ ਮਦਰਾਸ ਹਾਈ ਕੋਰਟ ਨੇ ਵੀਰਵਾਰ ਨੂੰ ਤਾਮਿਲਨਾਡੂ ਦੇ ਉੱਚ ਸਿੱਖਿਆ ਮੰਤਰੀ ਕੇ. ਪੋਨਮੁਡੀ ਨੂੰ 3 ਸਾਲ ਜੇਲ ਦੀ ਸਜ਼ਾ ਸੁਣਾਈ ਹੈ। ਸਜ਼ਾ ਸੁਣਾਏ ਜਾਣ ਦੇ ਨਾਲ ਹੀ ਪੋਨਮੁਡੀ ਦੀ ਵਿਧਾਨ ਸਭਾ ਦੀ ਮੈਂਬਰਸ਼ਿਪ ਖ਼ਤਮ ਹੋ ਗਈ ਅਤੇ ਮੰਤਰੀ ਦਾ ਅਹੁਦਾ ਵੀ ਚਲਾ ਗਿਆ। 

ਮਦਰਾਸ ਹਾਈ ਕੋਰਟ ਦੇ ਜੱਜ ਜੈਚੰਦਰਨ ਨੇ ਪੋਨਮੁਡੀ ਦੀ ਪਤਨੀ ਪੀ. ਵਿਸਾਲਾਕਸ਼ੀ ਨੂੰ ਵੀ 3 ਸਾਲ ਦੀ ਸਜ਼ਾ ਸੁਣਾਈ ਹੈ। ਜੱਜ ਨੇ ਪੋਨਮੁਡੀ ਅਤੇ ਉਨ੍ਹਾਂ ਦੀ ਪਤਨੀ ਦੋਵਾਂ 'ਤੇ 50-50 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਹਾਈ ਕੋਰਟ ਨੇ ਪੋਨਮੁਡੀ ਅਤੇ ਉਨ੍ਹਾਂ ਦੀ ਪਤਨੀ ਨੂੰ ਪਹਿਲਾਂ ਹੀ ਦੋਸ਼ੀ ਕਰਾਰ ਦੇ ਦਿੱਤਾ ਸੀ ਪਰ ਸਜ਼ਾ ਵੀਰਵਾਰ ਯਾਨੀ ਅੱਜ ਸੁਣਾਈ ਗਈ ਹੈ। 

ਇਹ ਵੀ ਪੜ੍ਹੋ- ਠੱਗੀ ਦਾ ਨਵਾਂ ਅੱਡਾ ਬਣਿਆ Instagram, ਲੋਕਾਂ ਨੂੰ ਇੰਝ ਲਗਾਇਆ ਜਾ ਰਿਹਾ ਚੂਨਾ

ਮੁਲਜ਼ਮਾਂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਐੱਨ.ਆਰ. ਐਲਾਂਗੋ ਨੇ ਅਦਾਲਤ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਸੁਪਰੀਮ ਕੋਰਟ 'ਚ ਸਪੈਸ਼ਲ ਲੀਵ ਪਟੀਸ਼ਨ ਅਤੇ ਸਜ਼ਾ ਮੁਅੱਤਲ ਕਰਨ ਲਈ ਪਟੀਸ਼ਨ ਦਾਇਰ ਕਰਨ ਲਈ ਸਮਾਂ ਦਿੱਤਾ ਜਾਵੇ। ਜੱਜ ਨੇ ਉਨ੍ਹਾਂ ਨੂੰ 30 ਦਿਨਾਂ ਦੀ ਮੋਹਲਤ ਦਿੱਤੀ ਅਤੇ 30 ਦਿਨਾਂ ਲਈ ਸਜ਼ਾ ਦੇ ਅਮਲ 'ਤੇ ਰੋਕ ਲਗਾ ਦਿੱਤੀ।

ਜੱਜ ਨੇ ਕਿਹਾ ਕਿ ਇਸ ਮਿਆਦ ਦੇ ਖਤਮ ਹੋਣ 'ਤੇ ਉਨ੍ਹਾਂ ਨੂੰ ਵਿਲੂਪੁਰਮ 'ਚ ਹੇਠਲੀ ਅਦਾਲਤ ਦੇ ਸਾਹਮਣੇ ਪੇਸ਼ ਹੋਣਾ ਪਵੇਗਾ। ਕਾਨੂੰਨੀ ਮਾਹਿਰਾਂ ਮੁਤਾਬਕ, ਸਜ਼ਾ ਸੁਣਾਏ ਜਾਣ ਤੋਂ ਬਾਅਦ ਪੋਨਮੁਡੀ ਦੀ ਵਿਧਾਨ ਸਭਾ ਦੀ ਮੈਂਬਰਸ਼ਿਪ ਖਤਮ ਹੋ ਗਈ ਅਤੇ ਮੰਤਰੀ ਦਾ ਅਹੁਦਾ ਵੀ ਨਹੀਂ ਰਹੇਗਾ। 

ਇਹ ਵੀ ਪੜ੍ਹੋ- ਮਹਿੰਗਾ ਹੋਇਆ ਵਿਦੇਸ਼ ਜਾਣ ਦਾ ਸੁਫ਼ਨਾ, ਜਾਣੋ ਕੈਨੇਡਾ ਨੂੰ ਕਿਉਂ ਲਾਗੂ ਕਰਨੇ ਪਏ ਨਵੇਂ ਨਿਯਮ


Rakesh

Content Editor

Related News