ਦਿੱਲੀ ਸਰਕਾਰ ਦਾ ਫ਼ੈਸਲਾ- ਮਾਸਕ ਨਾ ਪਹਿਨਣ 'ਤੇ ਹੁਣ ਲੱਗੇਗਾ 2 ਹਜ਼ਾਰ ਰੁਪਏ ਜੁਰਮਾਨਾ

Thursday, Nov 19, 2020 - 02:44 PM (IST)

ਦਿੱਲੀ ਸਰਕਾਰ ਦਾ ਫ਼ੈਸਲਾ- ਮਾਸਕ ਨਾ ਪਹਿਨਣ 'ਤੇ ਹੁਣ ਲੱਗੇਗਾ 2 ਹਜ਼ਾਰ ਰੁਪਏ ਜੁਰਮਾਨਾ

ਨਵੀਂ ਦਿੱਲੀ— ਦਿੱਲੀ 'ਚ ਕੋਰੋਨਾ ਵਾਇਰਸ ਲਾਗ ਭਿਆਨਕ ਰੂਪ ਲੈ ਚੁੱਕਾ ਹੈ। ਕੋਰੋਨਾ ਵਾਇਰਸ ਦੇ ਵਿਗੜਦੇ ਹਾਲਾਤ 'ਤੇ ਚਰਚਾ ਨੂੰ ਲੈ ਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਾਰੇ ਦਲਾਂ ਦੀ ਬੈਠਕ ਬੁਲਾਈ। ਕੇਜਰੀਵਾਲ ਨੇ ਬੈਠਕ ਤੋਂ ਬਾਅਦ ਪ੍ਰੈੱਸ ਕਾਨਫਰੰਸ ਕੀਤੀ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿਚ ਹੁਣ ਮਾਸਕ ਨਾ ਪਹਿਨਣ 'ਤੇ 2 ਹਜ਼ਾਰ ਰੁਪਏ ਦਾ ਜੁਰਮਾਨਾ ਲੱਗੇਗਾ। ਉਨ੍ਹਾਂ ਨੇ ਕਿਹਾ ਕਿ ਪਹਿਲਾਂ 500 ਰੁਪਏ ਦਾ ਜੁਰਮਾਨਾ ਲੱਗਦਾ ਸੀ ਪਰ ਕਈ ਲੋਕ ਅਜੇ ਵੀ ਮਾਸਕ ਨਹੀਂ ਪਹਿਨ ਰਹੇ ਹਨ। ਇਸ ਵਜ੍ਹਾ ਕਰ ਕੇ ਅਸੀਂ ਜੁਰਮਾਨੇ ਨੂੰ ਵਧਾ ਕੇ 2 ਹਜ਼ਾਰ ਰੁਪਏ ਕਰ ਰਹੇ ਹਾਂ। ਕੇਜਰੀਵਾਲ ਨੇ ਅੱਗੇ ਕਿਹਾ ਕਿ ਦਿੱਲੀ ਵਾਸੀ ਸ਼ਾਇਦ ਭੁੱਲ ਗਏ ਹਨ ਕਿ ਜਦੋਂ ਦਵਾਈ ਨਹੀਂ, ਉਦੋਂ ਤੱਕ ਢਿੱਲ ਨਹੀਂ। 

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਸਾਰੇ ਦਲਾਂ ਦੀ ਬੈਠਕ 'ਚ ਦਲਾਂ ਤੋਂ ਸਹਿਯੋਗ ਮੰਗਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਮਾਂ ਰਾਜਨੀਤੀ ਦਾ ਨਹੀਂ ਸਗੋਂ ਸੇਵਾ ਕਰਨ ਦਾ ਹੈ। ਸਾਰੇ ਦਲਾਂ ਨੂੰ ਮੇਰੀ ਬੇਨਤੀ ਹੈ ਕਿ ਉਹ ਆਪਣੇ ਵਰਕਰਾਂ ਤੋਂ ਸਾਰੀਆਂ ਜਨਤਕ ਥਾਵਾਂ 'ਤੇ ਮਾਸਕ ਵੰਡਾਉਣ। ਜਨਤਕ ਥਾਵਾਂ 'ਤੇ ਛੱਠ ਪੂਜਾ ਦੇ ਆਯੋਜਨ 'ਤੇ ਕੇਜਰੀਵਾਲ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਹਰ ਕੋਈ ਛੱਠ ਪੂਜਾ ਧੂਮ-ਧਾਮ ਨਾਲ ਮਨਾਵੇ ਪਰ ਖਿਆਲ ਰੱਖੋ। ਇਕ ਕੋਰੋਨਾ ਪੀੜਤ ਨਾਲ ਕਈ ਲੋਕ ਕੋਰੋਨਾ ਪਾਜ਼ੇਟਿਵ ਹੋ ਸਕਦੇ ਹਨ। ਮੇਰੀ ਬੇਨਤੀ ਹੈ ਕਿ ਇਸ ਵਾਰ ਸਾਰੇ ਲੋਕ ਆਪਣੇ-ਆਪਣੇ ਘਰਾਂ 'ਚ ਹੀ ਛੱਠ ਪੂਜਾ ਮਨਾਉਣ। ਦੱਸਣਯੋਗ ਹੈ ਕਿ ਦਿੱਲੀ 'ਚ ਕੋਰੋਨਾ ਵਾਇਰਸ ਦਾ ਕਹਿਰ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਦਿੱਲੀ 'ਚ ਕੋਰੋਨਾ ਵਾਇਰਸ ਦਾ ਅੰਕਡ਼ਾ 5 ਲੱਖ ਦੇ ਪਾਰ ਹੋ ਗਿਆ ਹੈ।


author

Tanu

Content Editor

Related News