ਇਹ ਤਾਂ ਹੱਦ ਹੋ ਗਈ! 48 ਘੰਟੇ ਪਹਿਲਾਂ ਮਰੇ ਮੁੰਡੇ ਦਾ ਇਲਾਜ ਕਰਦੇ ਰਹੇ ਡਾਕਟਰ

Monday, Mar 24, 2025 - 03:56 PM (IST)

ਇਹ ਤਾਂ ਹੱਦ ਹੋ ਗਈ! 48 ਘੰਟੇ ਪਹਿਲਾਂ ਮਰੇ ਮੁੰਡੇ ਦਾ ਇਲਾਜ ਕਰਦੇ ਰਹੇ ਡਾਕਟਰ

ਬਿਹਾਰ- ਉਂਝ ਡਾਕਟਰ ਨੂੰ ਰੱਬ ਦਾ ਦਰਜਾ ਦਿੱਤਾ ਜਾਂਦਾ ਹੈ ਕਿਉਂਕਿ ਉਹ ਲੋਕਾਂ ਦੀ ਜ਼ਿੰਦਗੀ ਬਚਾਉਣ ਦਾ ਕੰਮ ਕਰਦੇ ਹਨ। ਪਰ ਬਿਹਾਰ ਦੇ ਇਕ ਪ੍ਰਾਈਵੇਟ ਹਸਪਤਾਲ 'ਚ ਡਾਕਟਰ 'ਤੇ ਗੰਭੀਰ ਦੋਸ਼ ਲੱਗੇ ਹਨ। ਪਰਿਵਾਰ ਦਾ ਦੋਸ਼ ਹੈ ਕਿ ਹਸਪਤਾਲ ਦੇ ਡਾਕਟਰ ਉਨ੍ਹਾਂ ਦੇ ਮ੍ਰਿਤਕ ਬੱਚੇ ਦਾ ਇਲਾਜ ਕਰਦੇ ਰਹੇ, ਜਦੋਂ ਲਾਸ਼ ਵਿਚੋਂ ਬਦਬੂ ਆਉਣ ਲੱਗੀ ਤਾਂ ਉਸ ਨੂੰ ਰੈਫਰ ਕਰ ਦਿੱਤਾ ਗਿਆ। ਹਸਪਤਾਲ ਦੇ ਡਾਕਟਰ ਬੱਚੇ ਨੂੰ ਜ਼ਿੰਦਾ ਦੱਸ ਕੇ 48 ਘੰਟੇ ਉਸ ਦਾ ਇਲਾਜ ਕਰਦੇ ਰਹੇ।

ਇਹ ਵੀ ਪੜ੍ਹੋ- ਐਮਰਜੈਂਸੀ ਬ੍ਰੇਕ ਲਾ ਕੇ ਰੋਕਣਾ ਪਿਆ ਯਾਤਰੀਆਂ ਨਾਲ ਭਰਿਆ ਜਹਾਜ਼, ਸਵਾਰ ਸਨ ਡਿਪਟੀ CM ਅਤੇ DGP

10 ਮਹੀਨੇ ਦੇ ਬੱਚੇ ਦੀ ਮਾਂ ਦਾ ਦੋਸ਼ ਹੈ ਕਿ ਸਾਹ ਲੈਣ ਵਿਚ ਤਕਲੀਫ਼ ਹੋਣ ਮਗਰੋਂ ਉਨ੍ਹਾਂ ਨੇ ਆਪਣੇ ਪੁੱਤਰ ਨੂੰ ਹਸਪਤਾਲ ਦਾਖ਼ਲ ਕਰਵਾਇਆ ਸੀ। ਪਰਿਵਾਰ ਜਦੋਂ ਆਪਣੇ ਬੱਚੇ ਨੂੰ ਲੈ ਕੇ ਦੂਜੇ ਹਸਪਤਾਲ ਗਿਆ ਤਾਂ ਉਨ੍ਹਾਂ ਨੂੰ ਦੱਸਿਆ ਗਿਆ ਕਿ ਬੱਚੇ ਦੀ ਮੌਤ ਕਰੀਬ 48 ਘੰਟੇ ਪਹਿਲਾਂ ਹੀ ਹੋ ਚੁੱਕੀ ਹੈ। ਇਸ ਤੋਂ ਬਾਅਦ ਨਾਰਾਜ਼ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਪਹੁੰਚ ਕੇ ਭੰਨ-ਤੋੜ ਕੀਤੀ। 

ਇਹ ਵੀ ਪੜ੍ਹੋ- ਕਾਤਲ ਮੁਸਕਾਨ ਬਣਨ ਵਾਲੀ ਹੈ ਮਾਂ! ਜੇਲ੍ਹ 'ਚ ਹੋ ਸਕਦੈ ਪ੍ਰੈਗਨੈਂਸੀ ਟੈਸਟ

ਪਰਿਵਾਰ ਦਾ ਦੋਸ਼ ਹੈ ਕਿ ਮ੍ਰਿਤਕ ਬੱਚੇ ਦੇ ਇਲਾਜ ਦੇ ਨਾਂ 'ਤੇ ਉਨ੍ਹਾਂ ਤੋਂ ਪੈਸੇ ਮੰਗਦੇ ਰਹੇ। ਹਸਪਤਾਲ ਵਿਚ ਭੰਨ-ਤੋੜ ਦੀ ਸੂਚਨਾ ਮਿਲਣ 'ਤੇ ਪੁਲਸ ਉੱਥੇ ਪਹੁੰਚੀ। ਹਾਲਾਂਕਿ ਪਰਿਵਾਰ ਨੇ ਥਾਣੇ ਵਿਚ ਸ਼ਿਕਾਇਤ ਕਰਨ ਤੋਂ ਇਨਕਾਰ ਕਰ ਦਿੱਤਾ। ਪਰਿਵਾਰ ਨੇ ਹਸਪਤਾਲ ਦੇ ਡਾਕਟਰਾਂ ਦੀ ਡਿਗਰੀ 'ਤੇ ਸਵਾਲ ਚੁੱਕੇ ਹਨ। ਪਰਿਵਾਰ ਨੇ ਮੰਗ ਕੀਤੀ ਹੈ ਕਿ ਹਸਪਤਾਲ ਪ੍ਰਸ਼ਾਸਨ ਉਨ੍ਹਾਂ ਤੋਂ ਮੁਆਫ਼ੀ ਮੰਗੇ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News