Doctor Rape Murder Case: ਕੋਲਕਾਤਾ ਦੇ ਨਵੇਂ ਸੀਪੀ ਦਾ ਪਹਿਲਾ ਐਕਸ਼ਨ, SHO ਅਭਿਜੀਤ ਮੰਡਲ ਮੁਅੱਤਲ

Wednesday, Sep 18, 2024 - 11:35 PM (IST)

ਕੋਲਕਾਤਾ : ਕੋਲਕਾਤਾ ਦੇ ਆਰ. ਜੀ. ਕਰ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਹੋਏ ਮਹਿਲਾ ਡਾਕਟਰ ਨਾਲ ਜਬਰ-ਜ਼ਨਾਹ-ਕਤਲ ਮਾਮਲੇ 'ਚ ਗ੍ਰਿਫਤਾਰ ਤਾਲਾ ਪੁਲਸ ਸਟੇਸ਼ਨ ਇੰਚਾਰਜ ਅਭਿਜੀਤ ਮੰਡਲ ਨੂੰ ਬੁੱਧਵਾਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਕੋਲਕਾਤਾ ਦੇ ਨਵੇਂ ਸੀਪੀ ਮਨੋਜ ਵਰਮਾ ਦੀ ਨਿਯੁਕਤੀ ਤੋਂ ਬਾਅਦ ਇਹ ਪਹਿਲੀ ਵੱਡੀ ਕਾਰਵਾਈ ਹੈ। ਅਭਿਜੀਤ ਮੰਡਲ ਇਸ ਸਮੇਂ ਸੀਬੀਆਈ ਦੀ ਹਿਰਾਸਤ ਵਿਚ ਹੈ। ਉਸ ਕੋਲੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਅਭਿਜੀਤ ਮੰਡਲ ਨੂੰ ਪੱਛਮੀ ਬੰਗਾਲ ਸਰਕਾਰ ਦੇ ਸੇਵਾ ਨਿਯਮਾਂ ਅਨੁਸਾਰ ਮੁਅੱਤਲ ਕੀਤਾ ਗਿਆ ਹੈ। ਇਸ ਤਹਿਤ ਜੇਕਰ ਕਿਸੇ ਸਰਕਾਰੀ ਅਧਿਕਾਰੀ ਨੂੰ ਕਿਸੇ ਕਾਨੂੰਨ ਤਹਿਤ 48 ਘੰਟਿਆਂ ਤੋਂ ਵੱਧ ਸਮੇਂ ਲਈ ਹਿਰਾਸਤ ਵਿਚ ਰੱਖਿਆ ਜਾਂਦਾ ਹੈ ਤਾਂ ਉਸ ਨੂੰ ਉਸ ਦੀਆਂ ਸੇਵਾਵਾਂ ਤੋਂ ਮੁਅੱਤਲ ਕਰ ਦਿੱਤਾ ਜਾਂਦਾ ਹੈ। ਅਭਿਜੀਤ ਮੰਡਲ ਨੂੰ ਸੀਬੀਆਈ ਨੇ 14 ਸਤੰਬਰ ਨੂੰ ਗ੍ਰਿਫ਼ਤਾਰ ਕੀਤਾ ਸੀ।

ਇਹ ਵੀ ਪੜ੍ਹੋ : ਚੋਰੀ ਦੇ ਸ਼ੱਕ 'ਚ ਔਰਤ ਨੂੰ ਦਰੱਖਤ ਨਾਲ ਬੰਨ੍ਹਿਆ, ਫਿਰ ਲੋਹੇ ਦੀ ਗਰਮ ਰਾਡ ਨਾਲ ਦਾਗ'ਤਾ

ਕੋਲਕਾਤਾ ਦੇ ਆਰ. ਜੀ. ਕਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਡਾ. ਸੰਦੀਪ ਘੋਸ਼ ਅਤੇ ਤਾਲਾ ਥਾਣਾ ਇੰਚਾਰਜ ਅਭਿਜੀਤ ਮੰਡਲ ਦੀ ਸੀਬੀਆਈ ਹਿਰਾਸਤ ਮੰਗਲਵਾਰ ਨੂੰ ਤਿੰਨ ਦਿਨਾਂ ਲਈ ਵਧਾ ਦਿੱਤੀ ਗਈ। ਸੀਬੀਆਈ ਨੇ ਅਦਾਲਤ ਨੂੰ ਦੱਸਿਆ ਕਿ ਦੋਵੇਂ ਜਾਂਚ ਵਿਚ ਸਹਿਯੋਗ ਨਹੀਂ ਕਰ ਰਹੇ ਸਨ। ਜਾਂਚ ਏਜੰਸੀ ਨੇ ਇਹ ਵੀ ਕਿਹਾ ਕਿ ਉਸ ਨੂੰ ਅਜੇ ਤੱਕ ਮਹਿਲਾ ਡਾਕਟਰ ਨਾਲ ਸਮੂਹਿਕ ਜਬਰ-ਜ਼ਨਾਹ ਦਾ ਕੋਈ ਸਬੂਤ ਨਹੀਂ ਮਿਲਿਆ ਹੈ। ਸੀਬੀਆਈ ਦੇ ਵਕੀਲ ਨੇ ਕਿਹਾ ਸੀ ਕਿ ਉਨ੍ਹਾਂ ਦੇ ਅਧਿਕਾਰੀਆਂ ਨੂੰ ਅਜੇ ਤੱਕ ਡਾਕਟਰ ਦੇ ਜਬਰ-ਜ਼ਨਾਹ ਜਾਂ ਕਤਲ ਵਿਚ ਸੰਦੀਪ ਘੋਸ਼ ਅਤੇ ਅਭਿਜੀਤ ਮੰਡਲ ਦੀ ਸਿੱਧੀ ਸ਼ਮੂਲੀਅਤ ਨੂੰ ਸਾਬਤ ਕਰਨ ਲਈ ਕੋਈ ਸਬੂਤ ਨਹੀਂ ਮਿਲਿਆ ਹੈ। ਜਿਸ ਦਿਨ ਡਾਕਟਰ ਦੀ ਲਾਸ਼ ਬਰਾਮਦ ਹੋਈ ਸੀ, ਉਸ ਦਿਨ ਦੋਵਾਂ ਨੇ ਕਈ ਵਾਰ ਇਕ ਦੂਜੇ ਨਾਲ ਗੱਲ ਕੀਤੀ ਸੀ। ਦੋਵਾਂ ਦੀ ਕਾਲ ਡਿਟੇਲ ਤੋਂ ਸੀਬੀਆਈ ਨੂੰ ਪਤਾ ਲੱਗਾ ਕਿ ਉਨ੍ਹਾਂ ਨੇ ਕੁਝ ਨੰਬਰਾਂ 'ਤੇ ਕਈ ਕਾਲਾਂ ਕੀਤੀਆਂ ਸਨ।

ਇਸ ਤੋਂ ਬਾਅਦ ਅਦਾਲਤ ਨੇ ਸੰਦੀਪ ਘੋਸ਼ ਅਤੇ ਅਭਿਜੀਤ ਮੰਡਲ ਦੇ ਸੀਬੀਆਈ ਰਿਮਾਂਡ ਦੀ ਮਿਆਦ 20 ਸਤੰਬਰ ਤੱਕ ਵਧਾ ਦਿੱਤੀ ਹੈ। ਸੀਬੀਆਈ ਨੇ ਕਿਹਾ ਸੀ ਕਿ ਤਾਲਾ ਥਾਣੇ ਦੇ ਇੰਚਾਰਜ ਅਭਿਜੀਤ ਮੰਡਲ ਨੂੰ ਸਬੂਤਾਂ ਨਾਲ ਛੇੜਛਾੜ, ਕੇਸ ਦਰਜ ਕਰਨ ਵਿਚ ਦੇਰੀ ਅਤੇ ਹੋਰ ਦੋਸ਼ਾਂ ਲਈ ਗ੍ਰਿਫ਼ਤਾਰ ਕੀਤਾ ਗਿਆ ਸੀ। ਸੀਬੀਆਈ ਵੱਲੋਂ ਪੁੱਛ-ਪੜਤਾਲ ਦੌਰਾਨ ਤਸੱਲੀਬਖ਼ਸ਼ ਜਵਾਬ ਨਾ ਦੇਣ ’ਤੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ।

ਅਭਿਜੀਤ ਮੰਡਲ ਦੇ ਵਕੀਲ ਨੇ ਅਦਾਲਤ 'ਚ ਕਿਹਾ ਸੀ, 'ਮੇਰੇ ਮੁਵੱਕਿਲ ਵਿਰੁੱਧ ਧਾਰਾਵਾਂ ਜ਼ਮਾਨਤਯੋਗ ਹਨ।' ਉਸ 'ਤੇ ਮੌਕੇ 'ਤੇ ਦੇਰ ਨਾਲ ਐੱਫਆਈਆਰ ਦਰਜ ਕਰਨ ਵਰਗੇ ਦੋਸ਼ ਹਨ। ਉਸ ਖ਼ਿਲਾਫ਼ ਵਿਭਾਗੀ ਜਾਂਚ ਹੋ ਸਕਦੀ ਹੈ, ਪਰ ਇਸ ਲਈ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਦਾ। ਜਦੋਂ ਵੀ ਸੀਬੀਆਈ ਨੇ ਨੋਟਿਸ ਦੇ ਕੇ ਉਸ ਨੂੰ ਬੁਲਾਇਆ ਤਾਂ ਉਸ ਨੇ ਪੂਰਾ ਸਹਿਯੋਗ ਦਿੱਤਾ। ਹਸਪਤਾਲ ਵਿਚ ਦਾਖ਼ਲ ਹੋਣ ਦੇ ਬਾਵਜੂਦ ਉਹ ਮੁੜ ਪੇਸ਼ ਹੋਇਆ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


 


Sandeep Kumar

Content Editor

Related News