ਮਹਿਲਾ ਡਾਕਟਰ ਰੇਪ-ਕਤਲ ਮਾਮਲਾ: ਨਿਰਭਿਆ ਦੀ ਮਾਂ ਨੇ CM ਮਮਤਾ ਨੂੰ ਲੈ ਕੇ ਦਿੱਤਾ ਵੱਡਾ ਬਿਆਨ
Saturday, Aug 17, 2024 - 04:49 PM (IST)
ਬਲੀਆ- ਦਿੱਲੀ ਸਮੂਹਿਕ ਗੈਂਗਰੇਪ ਮਾਮਲੇ ਦੀ ਪੀੜਤਾ ਨਿਰਭਿਆ ਦੀ ਮਾਂ ਨੇ ਕੋਲਕਾਤਾ ਦੇ ਆਰ. ਜੀ. ਕਰ ਮੈਡੀਕਲ ਕਾਲਜ 'ਚ ਟ੍ਰੇਨੀ ਮਹਿਲਾ ਡਾਕਟਰ ਨਾਲ ਰੇਪ ਅਤੇ ਕਤਲ ਦੀ ਘਟਨਾ ਨੂੰ ਲੈ ਕੇ ਆਪਣਾ ਗੁੱਸਾ ਜ਼ਾਹਰ ਕੀਤਾ। ਉਨ੍ਹਾਂ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਨੂੰ ਨਿਸ਼ਾਨੇ 'ਤੇ ਲਿਆ ਅਤੇ ਕਿਹਾ ਕਿ ਮਮਤਾ ਬੈਨਰਜੀ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਨਿਰਭਿਆ ਦੀ ਮਾਂ ਨੇ ਦੋਸ਼ ਲਾਇਆ ਕਿ ਮਮਤਾ ਆਪਣੇ ਅਹੁਦੇ ਦੀ ਦੁਰਵਰਤੋਂ ਕਰ ਘਟਨਾ ਦੇ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਦੀ ਬਜਾਏ ਮੁੱਦੇ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਜਦੋਂ ਤੱਕ ਕੇਂਦਰ ਅਤੇ ਸੂਬਾਈ ਸਰਕਾਰਾਂ ਹੈਵਾਨੀਅਤ ਕਰਨ ਵਾਲਿਆਂ ਨੂੰ ਅਦਾਲਤ ਤੋਂ ਤੁਰੰਤ ਸਜ਼ਾ ਦਿਵਾਉਣ ਨੂੰ ਲੈ ਕੇ ਗੰਭੀਰ ਨਹੀਂ ਹੋਣਗੀਆਂ, ਉਦੋਂ ਤੱਕ ਆਏ ਦਿਨ ਦੇਸ਼ ਵਿਚ ਵੱਖ-ਵੱਖ ਹਿੱਸਿਆਂ ਤੋਂ ਇਸ ਤਰ੍ਹਾਂ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿਣਗੀਆਂ।
ਇਹ ਵੀ ਪੜ੍ਹੋ- ਕੋਲਕਾਤਾ 'ਚ ਮਹਿਲਾ ਡਾਕਟਰ ਨਾਲ ਗੈਂਗਰੇਪ ਮਾਮਲੇ 'ਤੇ ਘਮਾਸਾਨ
ਨਿਰਭਿਆ ਦੀ ਮਾਂ ਨੇ ਕੋਲਕਾਤਾ ਦੇ ਆਰ. ਜੀ. ਕਰ ਮੈਡੀਕਲ ਕਾਲਜ ਵਿਚ ਟ੍ਰੇਨੀ ਮਹਿਲਾ ਡਾਕਟਰ ਦਾ ਰੇਪ ਮਗਰੋਂ ਕਤਲ ਦੀ ਘਟਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੋਲਕਾਤਾ ਦੇ ਮੈਡੀਕਲ ਕਾਲਜ 'ਚ ਜਦੋਂ ਕੁੜੀਆਂ ਸੁਰੱਖਿਅਤ ਨਹੀਂ ਹਨ ਅਤੇ ਉਨ੍ਹਾਂ ਨਾਲ ਦਰਿੰਦਗੀ ਜਿਹੀ ਘਟਨਾ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ, ਤਾਂ ਇਹ ਸਮਝਿਆ ਜਾ ਸਕਦਾ ਹੈ ਕਿ ਦੇਸ਼ 'ਚ ਔਰਤਾਂ ਦੀ ਸੁਰੱਖਿਆ ਦੀ ਕੀ ਸਥਿਤੀ ਹੈ। ਉਨ੍ਹਾਂ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਮਮਤਾ ਬੈਨਰਜੀ ਸੂਬਾ ਸਰਕਾਰ ਦੀ ਮੁਖੀਆ ਹੈ। ਉਨ੍ਹਾਂ ਦੇ ਸੂਬੇ ਵਿਚ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਹੁੰਦੀ ਹੈ, ਜਿਸ ਵਿਚ ਪੁਲਸ ਦੀ ਲਾਪ੍ਰਵਾਹੀ ਸਾਹਮਣੇ ਆਉਂਦੀ ਹੈ। ਜਿਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਸੀ. ਬੀ. ਆਈ. ਜਾਂਚ ਦੇ ਹੁਕਮ ਦਿੱਤੇ ਹਨ। ਮਮਤਾ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਨਿਰਭਿਆ ਦੀ ਮਾਂ ਨੇ ਕਿਹਾ ਕਿ ਅਰਾਜਕਵਾਦੀ ਤੱਤਾਂ ਦੀ ਭੀੜ ਦਾ ਹਸਪਤਾਲ ਦੇ ਕੰਪਲੈਕਸ 'ਤੇ ਹਮਲਾ ਕਰਨਾ ਘਟਨਾ ਨਾਲ ਸਬੰਧਤ ਸਬੂਤਾਂ ਨੂੰ ਨਸ਼ਟ ਕਰਨਾ ਅੇਤ ਪ੍ਰਦਰਸ਼ਨਕਾਰੀ ਡਾਕਟਰਾਂ 'ਤੇ ਹਮਲਾ ਕਰਨਾ ਸ਼ਰਮਨਾਕ ਹੈ।
ਇਹ ਵੀ ਪੜ੍ਹੋ- ਪਿਓ ਨੇ ਧੀ ਨੂੰ ਦਿੱਤਾ ਭਰੋਸਾ, ਕਿਹਾ- ਜਿੱਥੇ ਚਾਹੇਗੀ ਕਰ ਦਿਆਂਗਾ ਵਿਆਹ, ਘਰ ਆ ਕੇ ਮੁੱਕਰਿਆ ਫਿਰ...