ਮਹਿਲਾ ਡਾਕਟਰ ਨਾਲ ਜਬਰ-ਜ਼ਿਨਾਹ ਤੇ ਕਤਲ ਮਾਮਲਾ: ਹੜਤਾਲ 'ਤੇ ਡਾਕਟਰ, ਸਿਹਤ ਸੇਵਾਵਾਂ ਠੱਪ

Wednesday, Aug 21, 2024 - 11:38 AM (IST)

ਕੋਲਕਾਤਾ- ਪੱਛਮੀ ਬੰਗਾਲ ਵਿਚ ਕੋਲਕਾਤਾ ਦੇ ਆਰ. ਜੀ. ਕਰ ਹਸਪਤਾਲ 'ਚ ਇਕ ਟ੍ਰੇਨੀ ਮਹਿਲ ਡਾਕਟਰ ਨਾਲ ਜਬਰ-ਜ਼ਿਨਾਹ ਅਤੇ ਕਤਲ ਦੀ ਘਟਨਾ ਦੇ ਵਿਰੋਧ ਵਿਚ ਜੂਨੀਅਰ ਡਾਕਟਰਾਂ ਦਾ ਪ੍ਰਦਰਸ਼ਨ ਬੁੱਧਵਾਰ ਯਾਨੀ ਕਿ ਅੱਜ 13ਵੇਂ ਦਿਨ ਵੀ ਜਾਰੀ ਰਿਹਾ। ਜਿਸ ਕਾਰਨ ਸਰਕਾਰੀ ਹਸਪਤਾਲਾਂ 'ਚ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਰਹੀਆਂ। ਅਧਿਕਾਰੀਆਂ ਨੇ ਦੱਸਿਆ ਕਿ ਕਈ ਹਸਪਤਾਲਾਂ ਵਿਚ ਜੂਨੀਅਰ ਡਾਕਟਰਾਂ ਦੀ ਥਾਂ ਸੀਨੀਅਰ ਡਾਕਟਰਾਂ ਨੂੰ ਡਿਊਟੀ 'ਤੇ ਆਉਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ਨੇ ਪ੍ਰਦਰਸ਼ਨਕਾਰੀ ਡਾਕਟਰਾਂ ਨੂੰ ਫਿਰ ਤੋਂ ਕੰਮ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ- ਜਿਨਸੀ ਸ਼ੋਸ਼ਣ ਦੀਆਂ ਸ਼ਿਕਾਰ 4 ਸਾਲਾ ਬੱਚੀਆਂ ਦੀ ਹੱਡ ਬੀਤੀ

ਇਕ ਜੂਨੀਅਰ ਡਾਕਟਰ ਨੇ ਕਿਹਾ ਕਿ ਸਾਡੀ ਭੈਣ ਨੂੰ ਨਿਆਂ ਮਿਲਣ ਤੱਕ ਸਾਡਾ ਅੰਦੋਲਨ ਜਾਰੀ ਰਹੇਗਾ। ਅਸੀਂ ਸਮਝਦੇ ਹਾਂ ਕਿ ਮਰੀਜ਼ਾਂ ਨੂੰ ਸਮੱਸਿਆ ਹੋ ਰਹੀ ਹੈ ਪਰ ਸਾਡੀਆਂ ਮੰਗਾਂ ਉੱਚਿਤ ਹਨ। ਸਰਕਾਰੀ ਹਸਪਤਾਲਾਂ ਦੇ ਟਿਕਟ ਕਾਊਂਟਰ ਦੇ ਬਾਹਰ ਮਰੀਜ਼ਾਂ ਦੀਆਂ ਲੰਬੀਆਂ ਕਤਾਰਾਂ ਵੇਖੀਆਂ ਗਈਆਂ ਅਤੇ ਓ. ਪੀ. ਡੀ. ਅਤੇ ਗੈਰ-ਐਮਰਜੈਂਸੀ ਇਕਾਈਆਂ ਵਿਚ ਸੇਵਾਵਾਂ ਪ੍ਰਭਾਵਿਤ ਰਹੀਆਂ। ਕੱਲਕਤਾ ਨੈਸ਼ਨਲ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਇਕ ਸੀਨੀਅਰ ਡਾਕਟਰ ਨੇ ਕਿਹਾ ਕਿ ਜਦੋਂ ਤੱਕ ਇਹ ਪੁਸ਼ਟੀ ਨਹੀਂ ਹੋ ਜਾਂਦੀ ਕਿ ਸਬੰਧਤ ਡਾਕਟਰ ਡਿਊਟੀ 'ਤੇ ਮੌਜੂਦ ਹਨ, ਉਦੋਂ ਤੱਕ ਅਸੀਂ ਟਿਕਟਾਂ ਜਾਰੀ ਨਹੀਂ ਕਰ ਰਹੇ। ਹਸਪਤਾਲ ਵਿਚ ਰੋਜ਼ਾਨਾ ਵੱਡੀ ਗਿਣਤੀ ਵਿਚ ਮਰੀਜ਼ ਆ ਰਹੇ ਹਨ ਪਰ ਡਾਕਟਰ ਬਹੁਤ ਘੱਟ ਹਨ। ਕੁਝ ਡਾਕਟਰਾਂ ਨੇ ਜੂਨੀਅਰ ਡਾਕਟਰਾਂ ਦੀ ਗੈਰ-ਹਾਜ਼ਰੀ ਕਾਰਨ ਕਈ ਸਰਜਰੀਆਂ ਟਾਲ ਦਿੱਤੀਆਂ। 

ਇਹ ਵੀ ਪੜ੍ਹੋ- ਮਹਿਲਾ ਡਾਕਟਰ ਰੇਪ-ਕਤਲ ਮਾਮਲਾ; ਸੁਪਰੀਮ ਕੋਰਟ ਨੇ ਅਪਣਾਇਆ ਸਖ਼ਤ ਰਵੱਈਆ, CBI ਨੂੰ ਦਿੱਤਾ ਇਹ ਨਿਰਦੇਸ਼

ਜ਼ਿਕਰਯੋਗ ਹੈ ਕਿ ਕੋਲਕਾਤਾ ਵਿਚ ਸਰਕਾਰੀ ਆਰ. ਜੀ. ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ 9 ਅਗਸਤ ਨੂੰ ਡਿਊਟੀ ਦੌਰਾਨ ਪੋਸਟ ਗਰੈਜੂਏਟ ਟ੍ਰੇਨੀ ਮਹਿਲਾ ਡਾਕਟਰ ਨਾਲ ਜਬਰ-ਜ਼ਿਨਾਹ ਕੀਤਾ ਗਿਆ ਅਤੇ ਫਿਰ ਉਸ ਦਾ ਕਤਲ ਕਰ ਦਿੱਤਾ ਗਿਆ। ਡਾਕਟਰ ਦੀ ਲਾਸ਼ ਹਸਪਤਾਲ ਦੇ ਸੈਮੀਨਾਰ ਹਾਲ ਵਿਚ ਮਿਲੀ ਸੀ ਅਤੇ ਉਸ ਦੇ ਸਰੀਰ 'ਤੇ ਗੰਭੀਰ ਸੱਟਾਂ ਦੇ ਨਿਸ਼ਾਨ ਸਨ। ਡਾਕਟਰ ਨੂੰ ਬਹੁਤ ਹੀ ਬੇਰਹਿਮੀ ਨਾਲ ਮਾਰਿਆ ਗਿਆ। ਓਧਰ ਪ੍ਰਦਰਸ਼ਨਕਾਰੀ ਡਾਕਟਰਾਂ ਦਾ ਮ੍ਰਿਤਕਾ ਦੇ ਪਰਿਵਾਰ ਨੂੰ ਜਲਦੀ ਤੋਂ ਜਲਦੀ ਨਿਆਂ ਦਿਵਾਉਣ ਦੀ ਮੰਗ ਨੂੰ ਲੈ ਕੇ ਬੁੱਧਵਾਰ ਨੂੰ ਕੋਲਕਾਤਾ ਵਿਚ ਇਕ ਰੈਲੀ ਕੱਢਣ ਦਾ ਪ੍ਰੋਗਰਾਮ ਹੈ। ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਦੇਸ਼ ਭਰ ਵਿਚ ਪ੍ਰਦਰਸ਼ਨਕਾਰੀ ਡਾਕਟਰਾਂ ਨੂੰ ਹੜਤਾਲ ਖਤਮ ਕਰਨ ਅਤੇ ਕੰਮ 'ਤੇ ਪਰਤਣ ਦੀ ਬੇਨਤੀ ਕੀਤੀ ਹੈ।

ਇਹ ਵੀ ਪੜ੍ਹੋ- 50 ਸਾਲਾਂ ਤੱਕ ਨਜ਼ਰਅੰਦਾਜ ਕੀਤਾ ਗਿਆ 'ਮੰਕੀਪਾਕਸ' ਹੁਣ ਦੁਨੀਆ ਲਈ ਬਣਿਆ ਖ਼ਤਰੇ ਦੀ ਘੰਟੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


Tanu

Content Editor

Related News