ਮਮਤਾ ਨੇ ਮੰਨੀਆਂ ਸਾਰੀਆਂ ਮੰਗਾਂ, ਡਾਕਟਰਾਂ ਨੂੰ ਹੜਤਾਲ ਖਤਮ ਕਰਨ ਦੀ ਕੀਤੀ ਅਪੀਲ

06/15/2019 7:35:42 PM

ਨਵੀਂ ਦਿੱਲੀ: ਪੱਛਮੀ ਬੰਗਾਲ 'ਚ ਡਾਕਟਰਾਂ ਦੀ ਹੜਤਾਲ ਅੱਜ ਵੀ ਜਾਰੀ ਹੈ। 2 ਜੂਨੀਅਰ ਡਾਕਟਰਾਂ ਨਾਲ ਮਾਰਕੁੱਟ ਤੋਂ ਬਾਅਦ ਸ਼ੁਰੂ ਹੋਈ ਹੜਤਾਲ ਦਾ ਅਸਰ ਬੰਗਾਲ ਤੋਂ ਲੈ ਕੇ ਦਿੱਲੀ ਤਕ ਦੇਖਣ ਨੂੰ ਮਿਲ ਰਿਹਾ ਹੈ। ਦੇਸ਼ ਦੇ 19 ਤੋਂ ਜ਼ਿਆਦਾ ਸੂਬਿਆਂ ਦੇ ਡਾਕਟਰਾਂ ਨੇ ਹੜਤਾਲ ਦਾ ਖੁੱਲ ਕੇ ਪ੍ਰਦਰਸ਼ਨ ਕੀਤਾ ਹੈ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰੈਸ ਕਾਨਫਰੰਸ ਕੀਤੀ ਹੈ। ਇਸ ਤੋਂ ਪਹਿਲਾਂ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਸੂਬੇ ਦੇ ਸਾਰੇ ਮੁੱਖ ਮੰਤਰੀਆਂ ਨੂੰ ਪੱਤਰ ਲਿਖ ਕੇ ਡਾਕਟਰਾਂ ਨਾਲ ਮਾੜਾ ਵਿਵਹਾਰ ਕਰਨ ਵਾਲੇ ਲੋਕਾਂ 'ਤੇ ਕਾਰਵਾਈ ਕਰਨ ਨੂੰ ਕਿਹਾ ਸੀ। ਇਸ ਵਿਚਾਲੇ ਦਿੱਲੀ ਏਮਜ਼ ਦੇ ਰੈਜੀਡੈਂਟ ਡਾਕਟਰਜ਼ ਹੜਤਾਲ ਖਤਮ ਕਰ ਆਪਣੇ ਕੰਮ 'ਤੇ ਵਾਪਸ ਪਰਤ ਆਏ ਹਨ ਪਰ ਉਨ੍ਹਾਂ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਮੰਗਾਂ ਪੂਰੀਆਂ ਕਰਨ ਲਈ 48 ਘੰਟੇ ਦਾ ਅਲਟੀਮੇਟ ਦਿੱਤਾ ਹੈ।
ਮਮਤਾ ਬੈਨਰਜੀ ਨੇ ਕਿਹਾ ਕਿ ਅਸੀਂ ਡਾਕਟਰਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਹਨ। ਸਰਕਾਰ ਦੇ ਮੰਤਰੀਆਂ, ਪ੍ਰਧਾਨ ਸੈਕਟਰੀਆਂ ਨੂੰ ਡਾਕਟਰਾਂ ਨਾਲ ਮਿਲਣ ਲਈ ਭੇਜਿਆ ਸੀ। ਮਮਤਾ ਨੇ ਦੱਸਿਆ ਕਿ ਕੱਲ ਤੇ ਅੱਜ ਡਾਕਟਰਾਂ ਦੇ ਪ੍ਰਤੀਨਿਧੀਮੰਡਲ ਨਾਲ ਮਿਲਣ ਲਈ 5 ਘੰਟੇ ਤਕ ਇੰਤਜ਼ਾਰ ਕੀਤਾ ਪਰ ਉਹ ਨਹੀਂ ਆਏ। ਇਸ ਦੇ ਨਾਲ ਹੀ ਮਮਤਾ ਨੇ ਕਿਹਾ ਕਿ ਤੁਹਾਨੂੰ ਲੋਕਾਂ ਨੂੰ ਸੰਵਿਧਾਨਿਕ ਸੰਸਥਾਂ ਨੂੰ ਸਨਮਾਨ ਦੇਣਾ ਚਾਹੀਦਾ ਹੈ। ਮਮਤਾ ਨੇ ਕਿਹਾ ਕਿ ਸਾਡੀ ਸਰਕਾਰ ਨਿਜੀ ਹਸਪਤਾਲ 'ਚ ਭਰਤੀ ਜੂਨੀਅਰ ਡਾਕਟਰ ਦੇ ਡਾਕਟਰੀ ਇਲਾਜ ਦੇ ਸਾਰੇ ਖਰਚੇ ਚੁੱਕੇਗੀ। ਮਮਤਾ ਨੇ ਕਿਹਾ ਕਿ ਅਸੀਂ ਕਿਸੇ ਨੂੰ ਵੀ ਗ੍ਰਿਫਤਾਰ ਨਹੀਂ ਕੀਤਾ। ਅਸੀਂ ਕਿਸੇ ਖਿਲਾਫ ਪੁਲਸ ਕਾਰਵਾਈ ਨਹੀਂ ਕਰਾਂਗੇ। ਸੂਬੇ ਦੀਆਂ ਸਿਹਤ ਸੇਵਾਵਾਂ ਇਸ ਤਰ੍ਹਾਂ ਨਾਲ ਨਹੀਂ ਚੱਲ ਸਕਦੀਆਂ, ਅਸੀਂ ਕੋਈ ਸਖ਼ਤ ਕਾਰਵਾਈ ਨਹੀਂ ਕਰਨ ਜਾ ਰਹੇ।


Related News