ਡਾਕਟਰਾਂ ਦੀ ਹੜਤਾਲ ਕਾਰਨ ਪੰਜਾਬ ਅਤੇ ਹਰਿਆਣਾ ''ਚ ਸਿਹਤ ਸੇਵਾਵਾਂ ਪ੍ਰਭਾਵਿਤ

06/17/2019 6:03:01 PM

ਚੰਡੀਗੜ੍ਹ/ਹਰਿਆਣਾ— ਪੱਛਮੀ ਬੰਗਾਲ ਵਿਚ ਵਿਰੋਧ ਪ੍ਰਦਰਸ਼ਨ ਕਰ ਰਹੇ ਡਾਕਟਰਾਂ ਨਾਲ ਇਕਜੁਟਤਾ ਦਿਖਾਉਂਦੇ ਹੋਏ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਇਕ ਦਿਨ ਦੇ ਹੜਤਾਲ ਤੋਂ ਬਾਅਦ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ 'ਚ ਸੋਮਵਾਰ ਨੂੰ ਸਿਹਤ ਸੇਵਾਵਾਂ ਪ੍ਰਭਾਵਿਤ ਰਹੀਆਂ। ਦੱਸਣਯੋਗ ਹੈ ਕਿ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਵਿਚ ਪਿਛਲੇ ਹਫਤੇ ਦੋ ਜੂਨੀਅਰ ਡਾਕਟਰਾਂ 'ਤੇ ਹੋਏ ਹਮਲੇ ਦੇ ਵਿਰੋਧ ਵਿਚ ਇੰਡੀਅਨ ਮੈਡੀਕਲ ਐਸੋਸੀਏਸ਼ਨ ਵਲੋਂ 24 ਘੰਟਿਆਂ ਦੀ ਹੜਤਾਲ ਦੇ ਸਮਰਥਨ 'ਚ ਡਾਕਟਰ ਗੈਰ ਐਮਰਜੈਂਸੀ ਸੇਵਾਵਾਂ ਤੋਂ ਵੱਖ ਰਹੇ। ਲੁਧਿਆਣਾ, ਪਟਿਆਲਾ, ਬਠਿੰਡਾ, ਹਿਸਾਰ, ਫਰੀਦਾਬਾਦ, ਗੁਰੂਗ੍ਰਾਮ ਅਤੇ ਚੰਡੀਗੜ੍ਹ ਸਮੇਤ ਵੱਖ-ਵੱਖ ਥਾਵਾਂ 'ਤੇ ਡਾਕਟਰਾਂ ਨੇ ਵਿਰੋਧ ਪ੍ਰਦਰਸ਼ਨ 'ਤੇ ਨਿਕਲੇ ਹਨ।

ਵਿਰੋਧ ਕਰ ਰਹੇ ਡਾਕਟਰਾਂ ਨੇ ਕਿਹਾ ਕਿ ਪੱਛਮੀ ਬੰਗਾਲ 'ਚ ਜਾਰੀ ਗਤੀਰੋਧ ਅਤੇ ਉੱਥੋਂ ਦੇ ਪ੍ਰਸ਼ਾਸਨ ਦੀ ਢਿੱਲ-ਮਠ ਅਤੇ ਡਾਕਟਰਾਂ ਦੀਆਂ ਮੰਗਾਂ ਨਾ ਮੰਨਣ ਕਾਰਨ ਡਾਕਟਰ ਦੁਖੀ ਅਤੇ ਨਾਰਾਜ਼ ਹਨ। ਡਾਕਟਰਾਂ ਦਾ ਕਹਿਣਾ ਹੈ ਕਿ ਉਹ ਹਰ ਦਿਨ 15 ਤੋਂ 18 ਘੰਟੇ ਕੰਮ ਕਰ ਦੇ ਹਨ ਅਤੇ ਉਹ ਆਪਣੇ ਲਈ ਸੁਰੱਖਿਅਤ ਮਾਹੌਲ ਦੀ ਮੰਗ ਕਰ ਰਹੇ ਹਨ। ਡਾਕਟਰਾਂ ਦਾ ਕਹਿਣਾ ਹੈ ਕਿ ਅਸੀਂ ਪੱਛਮੀ ਬੰਗਾਲ ਦੇ ਡਾਕਟਰਾਂ ਨਾਲ ਖੜ੍ਹੇ ਹਾਂ ਅਤੇ ਪ੍ਰਸ਼ਾਸਨ ਨੂੰ ਅਪੀਲ ਕਰਦੇ ਹਾਂ ਕਿ ਉਹ ਸਾਡੇ ਅੰਦੋਲਨ ਨੂੰ ਸਮਝੇ। ਦੱਸਣਯੋਗ ਹੈ ਕਿ ਐੱਨ. ਆਰ. ਐੱਸ. ਮੈਡੀਕਲ ਕਾਲਜ 'ਚ ਇਕ 75 ਸਾਲਾ ਬਜ਼ੁਰਗ ਦੀ ਮੌਤ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਦੋ ਜੂਨੀਅਰ ਡਾਕਟਰਾਂ ਦੀ ਕੁੱਟਮਾਰ ਕੀਤੀ। ਇਸ ਘਟਨਾ ਦੇ ਵਿਰੋਧ ਵਿਚ ਡਾਕਟਰ ਹੜਤਾਲ 'ਤੇ ਚਲੇ ਗਏ। ਇਸ ਘਟਨਾ ਦਾ ਵਿਰੋਧ ਦਾ ਅਸਰ ਦੇਸ਼ ਭਰ 'ਚ ਦੇਖਣ ਨੂੰ ਮਿਲਿਆ, ਜਿੱਥੇ ਵੱਡੀ ਗਿਣਤੀ 'ਚ ਡਾਕਟਰ ਹੜਤਾਲ 'ਤੇ ਹਨ।


Tanu

Content Editor

Related News