ਜੰਮੂ ਕਸ਼ਮੀਰ ਬੱਸ ਹਾਦਸਾ : ਅਮਿਤ ਸ਼ਾਹ ਨੇ ਉੱਪ ਰਾਜਪਾਲ ਮਨੋਜ ਸਿਨਹਾ ਨਾਲ ਕੀਤੀ ਗੱਲ

Thursday, Oct 28, 2021 - 02:47 PM (IST)

ਜੰਮੂ ਕਸ਼ਮੀਰ ਬੱਸ ਹਾਦਸਾ : ਅਮਿਤ ਸ਼ਾਹ ਨੇ ਉੱਪ ਰਾਜਪਾਲ ਮਨੋਜ ਸਿਨਹਾ ਨਾਲ ਕੀਤੀ ਗੱਲ

ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ ਕਸ਼ਮੀਰ ਦੇ ਡੋਡਾ ਜ਼ਿਲ੍ਹੇ ’ਚ ਵਾਪਰੇ ਸੜਕ ਹਾਦਸੇ ’ਤੇ ਦੁਖ਼ ਜ਼ਾਹਰ ਕੀਤਾ ਹੈ। ਸ਼ਾਹ ਨੇ ਲੋਕਾਂ ਦੀ ਮੌਤ ’ਤੇ ਦੁਖ਼ ਜ਼ਾਹਰ ਕਰਦੇ ਹੋਏ ਉੱਪ ਰਾਜਪਾਲ ਮਨੋਜ ਸਿਨਹਾ ਨਾਲ ਗੱਲ ਕਰ ਕੇ ਇਸ ਸੰਬੰਧੀ ਜਾਣਕਾਰੀ ਲਈ। 

PunjabKesari

ਸ਼ਾਹ ਨੇ ਟਵੀਟ ਕਰ ਕੇ ਕਿਹਾ,‘‘ਜੰਮੂ ਕਸ਼ਮੀਰ ਦੇ ਡੋਡਾ ’ਚ ਹੋਏ ਸੜਕ ਹਾਦਸੇ ਤੋਂ ਦੁਖ਼ੀ ਹਾਂ। ਇਸ ’ਚ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰ ਵਾਲਿਆਂ ਦੇ ਪ੍ਰਤੀ ਹਮਦਰਦੀ ਜ਼ਾਹਰ ਕਰਦਾ ਹਾਂ। ਮੈਂ ਉੱਪ ਰਾਜਪਾਲ ਮਨੋਜ ਸਿਨਹਾ ਜੀ ਨਾਲ ਗੱਲ ਕੀਤੀ ਹੈ, ਪ੍ਰਸ਼ਾਸਨ ਜ਼ਖਮੀਆਂ ਨੂੰ ਹਰ ਸੰਭਵ ਮਦਦ ਅਤੇ ਇਲਾਜ ਪ੍ਰਦਾਨ ਕਰ ਰਿਹਾ ਹੈ। ਜ਼ਖਮੀਆਂ ਦੇ ਜਲਦ ਹੀ ਸਿਹਤਮੰਦ ਹੋਣ ਦੀ ਪ੍ਰਾਰਥਨਾ ਕਰਦਾ ਹਾਂ।’’ ਦੱਸਣਯੋਗ ਹੈ ਕਿ ਡੋਡਾ ਜ਼ਿਲ੍ਹੇ ’ਚ ਵੀਰਵਾਰ ਨੂੰ ਇਕ ਮਿੰਨੀ ਬੱਸ ਦੇ ਡੂੰਘੀ ਖੱਡ ’ਚ ਡਿੱਗਣ ਨਾਲ ਮ੍ਰਿਤਕਾਂ ਦੀ ਗਿਣਤੀ 9 ਹੋ ਗਈ ਅਤੇ ਹੋਰ 15 ਜ਼ਖਮੀ ਹੋ ਗਏ।

ਇਹ ਵੀ ਪੜ੍ਹੋ : ਜੰਮੂ ਕਸ਼ਮੀਰ ’ਚ ਵਾਪਰਿਆ ਭਿਆਨਕ ਹਾਦਸਾ, ਬੱਸ ਖੱਡ ’ਚ ਡਿੱਗਣ ਨਾਲ 9 ਲੋਕਾਂ ਦੀ ਮੌਤ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


author

DIsha

Content Editor

Related News