ਬੇਰਹਿਮੀ ਦੀ ਹੱਦ : ਕੁੱਤੇ ਨੂੰ ਆਟੋ ਰਿਕਸ਼ਾ ਨਾਲ ਬੰਨ੍ਹ ਕੇ ਘੜੀਸਿਆ
Monday, May 12, 2025 - 11:36 AM (IST)

ਨੋਇਡਾ- ਗ੍ਰੇਟਰ ਨੋਇਡਾ ਪੁਲਸ ਨੇ ਆਟੋ ਰਿਕਸ਼ਾ 'ਚ ਰੱਸੀ ਨਾਲ ਬੰਨ੍ਹ ਕੇ ਕੁੱਤੇ ਨੂੰ ਘੜੀਸਣ ਦਾ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਆਉਣ ਤੋਂ ਬਾਅਦ ਐੱਫ.ਆਈ.ਆਰ. ਦਰਜ ਕਰ ਕੇ ਇਕ ਵਿਅਕਤੀ ਨੂੰ ਸੋਮਵਾਰ ਨੂੰ ਗ੍ਰਿਫ਼ਤਾਰ ਕੀਤਾ। ਪੁਲਸ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਐਤਵਾਰ ਨੂੰ ਸੋਸ਼ਲ ਮੀਡੀਆ 'ਤੇ 5 ਸਕਿੰਟ ਦਾ ਇਕ ਵੀਡੀਓ ਵਾਇਰਲ ਹੋਇਆ, ਜਿਸ 'ਚ ਇਕ ਆਟੋ ਰਿਕਸ਼ਾ ਦੇ ਪਿੱਛੇ ਕੁੱਤੇ ਨੂੰ ਰੱਸੀ ਨਾਲ ਬੰਨ੍ਹ ਕੇ ਘੜੀਸਦੇ ਦੇਖਿਆ ਜਾ ਸਕਦਾ ਹੈ ਅਤੇ ਆਟੋ ਰਿਕਸ਼ਾ ਦੀ ਪਿਛਲੀ ਨੰਬਰ ਪਲੇਟ ਨਹੀਂ ਹੈ।
ਉਨ੍ਹਾਂ ਦੱਸਿਆ ਕਿ ਜਾਂਚ 'ਚ ਪਤਾ ਲੱਗਾ ਕਿ ਘਟਨਾ ਕਾਸਨਾ ਥਾਣਾ ਖੇਤਰ 'ਚ ਪਿੰਡ ਡਾਢਾ ਕੋਲ ਦੀ ਹੈ। ਥਾਣਾ ਇੰਚਾਰਜ ਧਰਮੇਂਦਰ ਕੁਮਾਰ ਸ਼ੁਕਲਾ ਨੇ ਦੱਸਿਆ ਕਿ ਬੀਤੀ ਰਾਤ ਨੂੰ ਇਸ ਮਾਮਲੇ 'ਚ ਪਸ਼ੂਆਂ ਦੇ ਪ੍ਰਤੀ ਬੇਰਹਿਮੀ ਰੋਕਥਾਮ ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਜਾਂਚ 'ਚ ਪਾਇਆ ਗਿਆ ਕਿ ਇਹ ਆਟੋ ਰਿਕਸ਼ਾ ਪਿੰਡ ਡਾਢਾ ਵਾਸੀ ਨਿਤਿਨ ਦਾ ਹੈ। ਉਨ੍ਹਾਂ ਦੱਸਿਆ ਕਿ ਨਿਤਿਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8