ਲਾਸ਼ਾਂ ਨੂੰ ਨੋਚ ਰਹੇ ਸਨ ਕੁੱਤੇ, ਵੀਡੀਓ ਵਾਇਰਲ ਹੋਇਆ ਤਾਂ ਪੁਲਸ ਨੇ ਕਰਵਾਇਆ ਅੰਤਿਮ ਸੰਸਕਾਰ

05/14/2021 1:54:21 PM

ਬਲੀਆ- ਉੱਤਰ ਪ੍ਰਦੇਸ਼ ਦੇ ਬਲੀਆ ਜ਼ਿਲ੍ਹੇ ਦੇ ਫੇਫਨਾ ਥਾਣਾ ਖੇਤਰ ਦੇ ਸਾਗਰਪਾਲੀ ਪਿੰਡ 'ਚ ਗੰਗਾ ਨਦੀ ਕਿਨਾਰੇ ਵੀਰਵਾਰ ਨੂੰ 2 ਲਾਸ਼ਾਂ ਨੂੰ ਕੁੱਤਿਆਂ ਵਲੋਂ ਨੋਚਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਸੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਸ ਨੇ ਦੋਹਾਂ ਲਾਸ਼ਾਂ ਦਾ ਅੰਤਿਮ ਸੰਸਕਾਰ ਕਰਵਾਇਆ। ਫੇਫਨਾ ਥਾਣਾ ਸੰਜੇ ਤ੍ਰਿਪਾਠੀ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਪੁਲਸ ਨੂੰ ਵੀਰਵਾਰ ਨੂੰ ਸੂਚਨਾ ਮਿਲੀ ਕਿ ਥਾਣਾ ਖੇਤਰ ਦੇ ਸਾਗਰਪਾਲੀ ਪਿੰਡ 'ਚ ਗੰਗਾ ਨਦੀ ਕਿਨਾਰੇ 2 ਲਾਸ਼ਾਂ ਦਿਖਾਈ ਦੇ ਰਹੀਆਂ ਹਨ। ਇਸ ਸੂਚਨਾ ਤੋਂ ਬਾਅਦ ਉੱਪ ਜ਼ਿਲ੍ਹਾ ਅਧਿਕਾਰੀ ਰਾਜੇਸ਼ ਯਾਦਵ ਸਮੇਤ ਪੁਲਸ ਫ਼ੋਰਸ ਮੌਕੇ 'ਤੇ ਪਹੁੰਚੀ।

ਇਹ ਵੀ ਪੜ੍ਹੋ : ਹਰਿਆਣਾ 'ਚ ਸ਼ਰਮਨਾਕ ਘਟਨਾ, 25 ਲੋਕਾਂ ਵੱਲੋਂ ਕੁੜੀ ਨਾਲ ਸਮੂਹਿਕ ਜਬਰ ਜ਼ਿਨਾਹ

ਪੁਲਸ ਨੇ ਦੋਹਾਂ ਲਾਸ਼ਾਂ ਦਾ ਗੰਗਾ ਨਦੀ ਦੇ ਕਿਨਾਰੇ 'ਤੇ ਅੰਤਿਮ ਸੰਸਕਾਰ ਕਰਵਾਇਆ। ਉਨ੍ਹਾਂ ਦੱਸਿਆ ਕਿ ਦੋਵੇਂ ਲਾਸ਼ਾਂ ਦੇਖ ਕੇ ਅਜਿਹਾ ਪ੍ਰਤੀਤ ਹੁੰਦਾ ਹੈ ਕਿ ਧਾਰਮਿਕ ਪੂਜਾ ਸੰਪੰਨ ਕਰ ਕੇ ਪਰਿਵਾਰ ਵਾਲਿਆਂ ਨੇ ਲਾਸ਼ਾਂ ਨੂੰ ਗੰਗਾ ਨਦੀ 'ਚ ਵਹਾਅ ਦਿੱਤਾ ਸੀ। ਦੱਸਣਯੋਗ ਹੈ ਕਿ ਸੋਸ਼ਲ ਮੀਡੀਆ 'ਤੇ ਵੀਰਵਾਰ ਨੂੰ ਇਕ ਵੀਡੀਓ ਵਾਇਰਲ ਹੋਇਆ ਸੀ, ਜਿਸ 'ਚ ਕੁੱਤੇ 2 ਲਾਸ਼ਾਂ ਨੂੰ ਨੋਚਦੇ ਹੋਏ ਦਿਖਾਈ ਦੇ ਰਹੇ ਹਨ।

ਇਹ ਵੀ ਪੜ੍ਹੋ : ਕੋਰੋਨਾ ਕਾਲ 'ਚ ਬੇਵੱਸੀ ਦਾ ਦਰਦ, ਮਰੀਜ਼ਾਂ ਦੀ ਸੇਵਾ ਕਰ ਰਹੀਆਂ ਨਰਸਾਂ ਆਪਣੇ ਬੱਚਿਆਂ ਦੀ ਛੂਹ ਨੂੰ ਤਰਸੀਆਂ

DIsha

This news is Content Editor DIsha