MCD ਚੋਣਾਂ; ਦਿੱਲੀ ’ਚ ਵਿਕਾਸ ਕੰਮਾਂ ਨੂੰ ਰੋਕਣ ਵਾਲਿਆਂ ਨੂੰ ਵੋਟ ਨਾ ਪਾਉਣਾ: CM ਕੇਜਰੀਵਾਲ
Sunday, Nov 20, 2022 - 01:56 PM (IST)
ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਦਿੱਲੀ ਵਾਸੀਆਂ ਨੂੰ ਕਿਹਾ ਕਿ ਉਹ ਆਉਣ ਵਾਲੀਆਂ ਨਗਰ ਨਿਗਮ ਚੋਣਾਂ ’ਚ ਉਨ੍ਹਾਂ ਲੋਕਾਂ ਨੂੰ ਵੋਟ ਨਾ ਪਾਉਣ ਜੋ ਸ਼ਹਿਰ ’ਚ ਵਿਕਾਸ ਅਤੇ ਕਲਿਆਣ ਕੰਮਾਂ ਨੂੰ ਰੋਕਣਾ ਚਾਹੁੰਦੇ ਹਨ। ਮੱਧ ਦਿੱਲੀ ਦੇ ਪਹਾੜਗੰਜ ’ਚ ਦਿੱਲੀ ਨਗਰ ਨਿਗਮ ਚੋਣਾਂ ਦੇ ਪ੍ਰਚਾਰ ਮੁਹਿੰਮ ’ਚ ਉਨ੍ਹਾਂ ਨੇ ਸਕੂਲਾਂ ਅਤੇ ਹਸਪਤਾਲਾਂ ਦੇ ਨਿਰਮਾਣ ਨਾਲ ਹੀ ਮੁਫ਼ਤ ਬਿਜਲੀ ਅਤੇ ਪਾਣੀ ਉਪਲੱਬਧ ਕਰਾਉਣ ’ਚ ਆਪਣੀ ਸਰਕਾਰ ਦੀਆਂ ਕੋਸ਼ਿਸ਼ਾਂ ਬਾਰੇ ਗੱਲ ਕੀਤੀ। ਫ਼ਿਲਹਾਲ ਉਨ੍ਹਾਂ ਨੇ ਅਫ਼ਸੋਸ ਜਤਾਇਆ ਕਿ ਸਰਕਾਰ ਸ਼ਹਿਰ ’ਚ ਸਾਫ਼-ਸਫ਼ਾਈ ’ਚ ਸੁਧਾਰ ਲਿਆਉਣ ਲਈ ਜ਼ਿਆਦਾ ਕੁਝ ਨਹੀਂ ਕਰ ਸਕੀ। ਉਨ੍ਹਾਂ ਨੇ ਕਿਹਾ ਕਿ ਇਸ ਦੀ ਜ਼ਿੰਮੇਵਾਰੀ ਦਿੱਲੀ ਨਗਰ ਨਿਗਮ ਦੀ ਹੈ।
ਭਾਜਪਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਲੋਕਾਂ ਨੂੰ ਵੋਟ ਨਾ ਪਾਓ, ਜੋ ਦਿੱਲੀ ’ਚ ਵਿਕਾਸ ਅਤੇ ਭਲਾਈ ਦੇ ਕੰਮਾਂ ਨੂੰ ਰੋਕਣਾ ਚਾਹੁੰਦੇ ਹਨ। ਅਸੀਂ ਆਪਣੇ ਕਾਰਜਕਾਲ ਦੌਰਾਨ ਸਕੂਲਾਂ ਅਤੇ ਹਸਪਤਾਲਾਂ ’ਚ ਸੁਧਾਰ ਕੀਤਾ, ਮੁਫ਼ਤ ਬਿਜਲੀ ਅਤੇ ਪਾਣੀ ਦਿੱਤਾ। ਇਸ ਤੋਂ ਇਲਾਵਾ CCTV ਅਤੇ ਮੁਹੱਲਾ ਕਲੀਨਿਕ ਵੀ ਲਗਾਏ ਪਰ ਸਾਨੂੰ ਦੁੱਖ ਹੁੰਦਾ ਹੈ ਕਿ ਅਸੀਂ ਸਾਫ਼-ਸਫ਼ਾਈ ’ਚ ਸੁਧਾਰ ਲਿਆਉਣ ਲਈ ਕੁਝ ਨਹੀਂ ਕਰ ਸਕੇ ਕਿਉਂਕਿ ਇਹ MCD ਦੀ ਜ਼ਿੰਮੇਵਾਰੀ ਹੈ। ਸਾਨੂੰ ਦਿੱਲੀ ਨੂੰ ਸਾਫ਼ ਕਰਨ ਦਾ ਇਕ ਮੌਕਾ ਦਿਓ। ਅਸੀਂ ਨਤੀਜੇ ਲਿਆਵਾਂਗੇ।
दिल्ली को साफ़-स्वच्छ और सुंदर बनाने के लिए पहाड़गंज में दिल्लीवासियों के साथ संवाद। LIVE https://t.co/mqX64EHNRY
— Arvind Kejriwal (@ArvindKejriwal) November 20, 2022
‘ਆਪ’ ਮੁਖੀ ਨੇ ‘ਦਿੱਲੀ ਵਿਚ ਕੂੜੇ ਦਾ ਪਹਾੜ’ ਨਾ ਬਣਨ ਦੇਣ ਦਾ ਵਾਅਦਾ ਵੀ ਕੀਤਾ। ਉਨ੍ਹਾਂ ਦਿੱਲੀ ਸਰਕਾਰ ਦੇ ਕੰਮ ਵਿਚ ਰੁਕਾਵਟ ਪਾਉਣ ਦਾ ਦੋਸ਼ ਲਾਉਂਦਿਆਂ ਉਪ ਰਾਜਪਾਲ ਦਫ਼ਤਰ ਅਤੇ ਭਾਜਪਾ 'ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਭਾਜਪਾ ਨੇ ਮੇਰਾ ਕੰਮ ਕਰਨ ਲਈ LG ਸਾਹਿਬ ਨੂੰ ਨਿਯੁਕਤ ਕੀਤਾ ਹੈ। ਉਨ੍ਹਾਂ ਨੂੰ ਵੋਟ ਨਾ ਦਿਓ ਜੋ ਦਿੱਲੀ ਦੀ ਤਰੱਕੀ ਨੂੰ ਰੋਕਣਾ ਚਾਹੁੰਦੇ ਹਨ। 4 ਦਸੰਬਰ ਨੂੰ ਹੋਣ ਵਾਲੀਆਂ MCD ਚੋਣਾਂ ਜਿੱਤਣ ਦਾ ਭਰੋਸਾ ਜਤਾਉਂਦੇ ਹੋਏ ਕੇਜਰੀਵਾਲ ਨੇ ਕਿਹਾ ਅਸੀਂ MCD ਚੋਣਾਂ ਜਿੱਤਾਂਗੇ, ਬੱਸ ਇਹ ਦੇਖਣਾ ਚਾਹੁੰਦੇ ਹਾਂ ਕਿ ਸਾਨੂੰ ਕਿੰਨੀਆਂ ਸੀਟਾਂ ਮਿਲਦੀਆਂ ਹਨ।