ਭਾਰਤ ਦੇ ''ਦੋਸਤ'' ਟਰੰਪ ਦਾ ਇਕ ਹੋਰ ਤਾਲੀਬਾਨੀ ਫ਼ਰਮਾਨ ! ਭਾਰਤੀਆਂ ਨੂੰ ਦੇ''ਤਾ ਕਰਾਰਾ ਝਟਕਾ
Friday, Jul 25, 2025 - 10:50 AM (IST)

ਇੰਟਰਨੈਸ਼ਨਲ ਡੈਸਕ- ਇਕ ਪਾਸੇ ਜਿੱਥੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਭਾਰਤ ਨੂੰ ਆਪਣਾ ਦੋਸਤ ਕਹਿੰਦੇ ਹਨ, ਉੱਥੇ ਹੀ ਹੁਣ ਉਨ੍ਹਾਂ ਨੇ ਇਕ ਹੋਰ ਫ਼ਰਮਾਨ ਸੁਣਾ ਕੇ ਭਾਰਤੀ ਵਰਕਰਾਂ ਨੂੰ ਵੱਡਾ ਝਟਕਾ ਦਿੱਤਾ ਹੈ। ਟਰੰਪ ਨੇ ਅਮਰੀਕਾ ਦੀ ਗੂਗਲ ਤੇ ਮਾਈਕ੍ਰੋਸਾਫਟ ਵਰਗੀਆਂ ਵੱਡੀਆਂ ਤਕਨੀਕੀ ਕੰਪਨੀਆਂ ਨੂੰ ਭਾਰਤ ਵਿਚ ਹਾਇਰਿੰਗ ਰੋਕਣ ਨੂੰ ਕਹਿ ਦਿੱਤਾ ਹੈ।
ਟਰੰਪ ਨੇ ਵਾਸ਼ਿੰਗਟਨ ਡੀ.ਸੀ. ਵਿਚ ਹੋਏ ਏ.ਆਈ. ਸੰਮੇਲਨ ਵਿਚ ਕਿਹਾ, ''ਅਮਰੀਕਾ ਦੀਆਂ ਸਭ ਤੋਂ ਵੱਡੀਆਂ ਤਕਨੀਕੀ ਕੰਪਨੀਆਂ ਸਾਡੀ ਆਜ਼ਾਦੀ ਦਾ ਫਾਇਦਾ ਉਠਾਉਂਦੀਆਂ ਹਨ ਪਰ ਚੀਨ ਵਿਚ ਫੈਕਟਰੀਆਂ ਲਗਾਉਂਦੀਆਂ ਹਨ ਅਤੇ ਭਾਰਤ ਤੋਂ ਲੋਕਾਂ ਨੂੰ ਨੌਕਰੀ ’ਤੇ ਰੱਖਦੀਆਂ ਹਨ।''
ਇਹ ਵੀ ਪੜ੍ਹੋ- ਵਿਆਹ ਹੀ ਨਹੀਂ, ਹੁਣ ਮੰਗਣੀ ਨੂੰ ਲੈ ਕੇ ਵੀ ਜਾਰੀ ਹੋਇਆ ਨਵਾਂ ਫ਼ਰਮਾਨ ! ਕੈਬਨਿਟ ਨੇ ਦਿੱਤੀ ਮਨਜ਼ੂਰੀ
ਉਨ੍ਹਾਂ ਅੱਗੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਗੂਗਲ, ਮਾਈਕ੍ਰੋਸਾਫਟ ਵਰਗੀਆਂ ਕੰਪਨੀਆਂ ਅਮਰੀਕੀ ਵਰਕਰਾਂ ਨੂੰ ਤਰਜੀਹ ਦੇਣ, ਇਹੋ ਦੇਸ਼ ਦੇ ਹਿੱਤ ਵਿਚ ਹੈ। ਟਰੰਪ ਨੇ ਤਕਨੀਕੀ ਕੰਪਨੀਆਂ ਦੇ ਗਲੋਬਲਿਸਟ ਮਾਈਂਡਸੈੱਟ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਅਮਰੀਕੀਆਂ ਨੂੰ ਸਭ ਤੋਂ ਪਹਿਲਾਂ ਨੌਕਰੀ ਮਿਲਣੀ ਚਾਹੀਦੀ ਹੈ। ਟਰੰਪ ਦੇ ਮੁਤਾਬਕ ਵਿਦੇਸ਼ਾਂ ਵਿਚ ਫੈਕਟਰੀਆਂ ਅਤੇ ਮੁਲਾਜ਼ਮਾਂ ’ਤੇ ਪੈਸਾ ਲਗਾ ਕੇ ਕੰਪਨੀਆਂ ਅਮਰੀਕੀ ਟੈਲੇਂਟ ਦੇ ਹੱਕ ਨੂੰ ਮਾਰ ਰਹੀਆਂ ਹਨ। ਇਸ ਲਈ ਇਹ ਕੰਪਨੀਆਂ ਭਾਰਤੀ-ਚੀਨੀਆਂ ਦੀ ਬਜਾਏ ਅਮਰੀਕੀਆਂ ਨੂੰ ਤਰਜੀਹ ਦੇਣ।
ਇਹ ਵੀ ਪੜ੍ਹੋ- ਟਰੰਪ ਦੇ ਗਲ਼ੇ ਦੀ ਹੱਡੀ ਬਣੀ Epstein Files ! ਜਾਣੋ ਆਖ਼ਿਰ ਕੀ ਹੈ ਪੂਰਾ ਮਾਮਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e