ਟਰੰਪ ਦਾ ਭਾਰਤ ਨੂੰ ਇਕ ਹੋਰ ਵੱਡਾ ਝਟਕਾ ! ਵਪਾਰਕ ਗੱਲਬਾਤ ਤੋਂ ਕੀਤਾ ਇਨਕਾਰ
Saturday, Aug 09, 2025 - 09:26 AM (IST)

ਇੰਟਰਨੈਸ਼ਨਲ ਡੈਸਕ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਭਾਰਤ ’ਤੇ ਟੈਰਿਫ ਲਗਾਉਣ ਦੇ ਐਲਾਨ ਤੋਂ ਬਾਅਦ ਦੋਹਾਂ ਦੇਸ਼ਾਂ ਵਿਚਾਲੇ ਵਿਵਾਦ ਕਾਫੀ ਵਧ ਰਿਹਾ ਹੈ। ਟਰੰਪ ਨੇ ਟੈਰਿਫ ਦੇ ਐਲਾਨ ਤੋਂ ਬਾਅਦ ਭਾਰਤ ਨੂੰ ਕਰਾਰਾ ਝਟਕਾ ਦਿੰਦੇ ਹੋਏ ਪਹਿਲਾਂ ਤੋਂ ਚੱਲ ਰਹੀ ਵਪਾਰਕ ਗੱਲਬਾਤ ਨੂੰ ਅੱਗੇ ਵਧਾਉਣ ਦੀ ਸੰਭਾਵਨਾ ਨੂੰ ਵੀ ਰੱਦ ਕਰ ਦਿੱਤਾ ਹੈ। ਅਮਰੀਕੀ ਰਾਸ਼ਟਰਪਤੀ ਦੇ ਇਸ ਨਵੇਂ ਬਿਆਨ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਦੁਵੱਲੇ ਸਬੰਧ ਆਪਣੇ ਸਭ ਤੋਂ ਹੇਠਲੇ ਪੱਧਰ ’ਤੇ ਪਹੁੰਚ ਗਏ ਹਨ।
ਜਦੋਂ ਟਰੰਪ ਨੂੰ ਓਵਲ ਦਫਤਰ ’ਚ ਇਕ ਪ੍ਰੈੱਸ ਕਾਨਫਰੰਸ ਦੌਰਾਨ ਪੁੱਛਿਆ ਗਿਆ ਕਿ ਕੀ ਉਹ ਭਾਰਤ ’ਤੇ 50 ਫੀਸਦੀ ਟੈਰਿਫ ਲਗਾਉਣ ਦੇ ਐਲਾਨ ਤੋਂ ਬਾਅਦ ਵਪਾਰਕ ਗੱਲਬਾਤ ਜਾਰੀ ਰੱਖਣਗੇ ਤਾਂ ਟਰੰਪ ਨੇ ਕਿਹਾ ਕਿ ਇਹ ਉਦੋਂ ਤੱਕ ਨਹੀਂ ਹੋਵੇਗਾ, ਜਦੋਂ ਤੱਕ ਅਸੀਂ ਇਸ ਮੁੱਦੇ ਨੂੰ ਹੱਲ ਨਹੀਂ ਕਰ ਲੈਂਦੇ।
ਇਹ ਵੀ ਪੜ੍ਹੋ- ਐਲਨ ਮਸਕ ਤੋਂ ਵੀ ਅਮੀਰ ਨਿਕਲੀ ਭਾਰਤ ਦੀ ਔਰਤ ! ਮੌਤ ਤੋਂ ਬਾਅਦ ਅਕਾਊਂਟ ਵੇਖ ਪਰਿਵਾਰ ਦੇ ਵੀ ਉੱਡ ਗਏ ਹੋਸ਼
ਜ਼ਿਕਰਯੋਗ ਹੈ ਕਿ ਡੋਨਾਲਡ ਟਰੰਪ ਨੇ ਬੁੱਧਵਾਰ ਨੂੰ ਇਕ ਹੁਕਮ ’ਤੇ ਦਸਤਖਤ ਕੀਤੇ। ਇਸ ਹੁਕਮ ਤਹਿਤ ਉਨ੍ਹਾਂ ਨੇ ਭਾਰਤੀ ਸਾਮਾਨ ’ਤੇ 25 ਫੀਸਦੀ ਟੈਰਿਫ ਤੋਂ ਇਲਾਵਾ 25 ਫੀਸਦੀ ਵਾਧੂ ਟੈਰਿਫ ਦਾ ਵੀ ਐਲਾਨ ਕੀਤਾ। ਟਰੰਪ ਨੇ ਰੂਸ ਤੋਂ ਤੇਲ ਖਰੀਦਣ ਬਦਲੇ ਜੁਰਮਾਨੇ ਵਜੋਂ 25 ਫੀਸਦੀ ਦਾ ਵਾਧੂ ਟੈਰਿਫ ਲਗਾਇਆ ਹੈ।
ਇਸ ਨਾਲ ਅਮਰੀਕਾ ’ਚ ਜਾਣ ਵਾਲੇ ਭਾਰਤੀ ਸਾਮਾਨ ’ਤੇ 50 ਫੀਸਦੀ ਟੈਰਿਫ ਲਗਾਇਆ ਜਾਵੇਗਾ। ਇਹ ਦੋਵੇਂ ਟੈਰਿਫ 27 ਅਗਸਤ ਤੋਂ ਲਾਗੂ ਹੋਣਗੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e