ਭਾਰਤ ਪਹੁੰਚਣ ਤੋਂ ਪਹਿਲਾਂ ਟਰੰਪ ਦਾ ਟਵੀਟ, 'ਰਸਤੇ 'ਚ ਹਾਂ, ਕੁਝ ਹੀ ਦੇਰ 'ਚ ਸਭ ਨੂੰ ਮਿਲਾਂਗੇ'
Monday, Feb 24, 2020 - 10:42 AM (IST)

ਨਵੀਂ ਦਿੱਲੀ— ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅੱਜ ਭਾਵ ਸੋਮਵਾਰ ਨੂੰ ਭਾਰਤ ਦੌਰੇ 'ਤੇ ਆ ਰਹੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ 'ਤੇ ਹਿੰਦੀ 'ਚ ਟਵੀਟ ਕੀਤਾ ਹੈ। ਉਨ੍ਹਾਂ ਨੇ ਲਿਖਿਆ ਅਸੀਂ ਭਾਰਤ ਆਉਣ ਲਈ ਤਿਆਰ ਹਾਂ। ਅਸੀਂ ਰਸਤੇ 'ਚ ਹਾਂ, ਕੁਝ ਹੀ ਘੰਟਿਆਂ 'ਚ ਅਸੀਂ ਸਭ ਨੂੰ ਮਿਲਾਂਗੇ।
ਇੱਥੇ ਦੱਸ ਦੇਈਏ ਕਿ ਟਰੰਪ ਦੋ ਦਿਨਾਂ ਭਾਰਤ ਦੌਰੇ 'ਤੇ ਪਹੁੰਚ ਰਹੇ ਹਨ। ਅਜਿਹੇ ਵਿਚ ਭਾਰਤ 'ਚ ਉਨ੍ਹਾਂ ਦੇ ਸਵਾਗਤ ਲਈ ਤਿਆਰੀਆਂ ਕੀਤੀਆਂ ਗਈਆਂ। ਸਵੇਰੇ 11.40 ਵਜੇ ਟਰੰਪ ਆਪਣੀ ਪਤਨੀ ਮੇਲਾਨੀਆ ਨਾਲ ਗੁਜਰਾਤ ਦੇ ਅਹਿਮਦਾਬਾਦ ਪਹੁੰਚਣਗੇ, ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਦਾ ਹਵਾਈ ਅੱਡੇ 'ਤੇ ਸਵਾਗਤ ਕਰਨਗੇ। ਦੋਵੇਂ ਨੇਤਾ ਅੱਜ ਅਹਿਮਦਾਬਾਦ 'ਚ 'ਨਮਸਤੇ ਟਰੰਪ' ਪ੍ਰੋਗਰਾਮ 'ਚ ਹਿੱਸਾ ਲੈਣਗੇ।