''ਚੰਦਾ ਚੋਰੀ'' ਦਾ "ਨਾਟਕ" ਕਰਨ ''ਤੇ ਰਾਹੁਲ ਗਾਂਧੀ, ਪੱਪੂ ਯਾਦਵ ਤੇ ਅਵਧੇਸ਼ ਪ੍ਰਸਾਦ ਵਿਰੁੱਧ ਕੇਸ ਦਰਜ
Saturday, Aug 01, 2026 - 04:30 PM (IST)
ਵਾਰਾਨਸੀ (ਯੂਪੀ) : ਦਿੱਲੀ ਦੇ ਸੰਸਦ ਕੰਪਲੈਕਸ ਵਿੱਚ ਬੀਤੇ ਦਿਨੀਂ ਵਿਰੋਧੀ ਧਿਰ ਦੇ ਮੈਂਬਰਾਂ ਨੇ ਅਯੁੱਧਿਆ ਵਿੱਚ ਰਾਮ ਮੰਦਰ ਨਾਲ ਸਬੰਧਤ ਕਥਿਤ ਚੜ੍ਹਾਵਾ ਚੋਰੀ ਦੇ ਮਾਮਲੇ ਵੱਲ ਧਿਆਨ ਖਿੱਚਣ ਲਈ "ਨਾਟਕ" ਕੀਤਾ ਸੀ। ਚੰਦਾ ਚੋਰੀ ਮਾਮਲੇ ਨੂੰ ਲੈ ਕੇ ਨਾਟਕ ਕਰਨ ਦੇ ਸਬੰਧ ਵਿਚ ਸੰਸਦ ਮੈਂਬਰ ਪੱਪੂ ਯਾਦਵ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਅਯੁੱਧਿਆ ਤੋਂ ਸਮਾਜਵਾਦੀ ਪਾਰਟੀ (ਸਪਾ) ਦੇ ਸੰਸਦ ਮੈਂਬਰ ਅਵਧੇਸ਼ ਪ੍ਰਸਾਦ ਵਿਰੁੱਧ ਸਨਾਤਨ ਧਰਮ ਦਾ ਅਪਮਾਨ ਕਰਨ ਦੇ ਦੋਸ਼ ਵਿੱਚ ਸ਼ਨੀਵਾਰ ਨੂੰ ਵਾਰਾਣਸੀ ਵਿੱਚ ਕੇਸ ਦਰਜ ਕੀਤਾ ਗਿਆ।
ਪੜ੍ਹੋ ਇਹ ਵੀ - ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, ਅੱਜ ਤੋਂ ਰਜਿਸਟ੍ਰੇਸ਼ਨ ਹੋਈ ਸ਼ੁਰੂ
ਡਿਪਟੀ ਕਮਿਸ਼ਨਰ ਆਫ਼ ਪੁਲਸ ਗੌਰਵ ਬਾਂਸਲ ਨੇ ਸ਼ਨੀਵਾਰ ਨੂੰ ਦੱਸਿਆ ਕਿ ਸੰਤਾਂ ਵੱਲੋਂ ਦਾਇਰ ਸ਼ਿਕਾਇਤ ਦੇ ਆਧਾਰ 'ਤੇ ਸੰਸਦ ਮੈਂਬਰ ਰਾਹੁਲ ਗਾਂਧੀ, ਸੰਸਦ ਮੈਂਬਰ ਪੱਪੂ ਯਾਦਵ ਅਤੇ ਸੰਸਦ ਮੈਂਬਰ ਅਵਧੇਸ਼ ਪ੍ਰਸਾਦ ਵਿਰੁੱਧ ਸਨਾਤਨ ਧਰਮ ਦਾ ਅਪਮਾਨ ਕਰਨ ਦਾ ਮਾਮਲਾ ਦਰਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸ਼ਨੀਵਾਰ ਨੂੰ ਸੰਤਾਂ ਵੱਲੋਂ ਕੋਤਵਾਲੀ ਪੁਲਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ, ਜਿਸ ਵਿੱਚ ਦੋਸ਼ ਲਗਾਇਆ ਕਿ ਰਾਹੁਲ ਗਾਂਧੀ, ਪੱਪੂ ਯਾਦਵ ਅਤੇ ਅਵਧੇਸ਼ ਪ੍ਰਸਾਦ ਨੇ ਸਨਾਤਨ ਧਰਮ ਦਾ ਅਪਮਾਨ ਕੀਤਾ ਹੈ। ਬਾਂਸਲ ਨੇ ਕਿਹਾ ਕਿ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ - "ਮੇਰੇ ਕੋਲੋ ਬਹੁਤ ਵੱਡੀ ਗਲਤੀ ਹੋ ਗਈ", PM Modi ਨੂੰ ਮਾੜਾ ਬੋਲਣ ਵਾਲੀ ਕੁੜੀ ਨੇ ਹੱਥ ਜੋੜ ਮੰਗੀ ਮੁਆਫ਼ੀ
ਜਗਤ ਗੁਰੂ ਬਾਲਕ ਦਾਸ ਨੇ ਕਿਹਾ ਕਿ ਜਿਸ ਤਰ੍ਹਾਂ ਪੱਪੂ ਯਾਦਵ ਨੇ ਸੰਸਦ ਵਿੱਚ ਭਗਵਾਨ ਰਾਮ ਅਤੇ ਸਨਾਤਨ ਦਾ ਅਪਮਾਨ ਕੀਤਾ ਹੈ, ਉਹ ਮੁਆਫ਼ ਕਰਨ ਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਸਨਾਤਨੀ ਉਸ ਤਰੀਕੇ ਨੂੰ ਨਹੀਂ ਭੁੱਲ ਸਕਦਾ, ਜਿਸ ਤਰ੍ਹਾਂ ਉਹ ਕਾਰਾ ਕੀਤਾ ਗਿਆ ਸੀ। ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਅਯੁੱਧਿਆ ਵਿੱਚ ਰਾਮ ਮੰਦਰ ਨਾਲ ਸਬੰਧਤ ਦਾਨ ਦੀ ਕਥਿਤ ਚੋਰੀ ਨੂੰ ਲੈ ਕੇ ਸੰਸਦ ਕੰਪਲੈਕਸ ਵਿੱਚ ਨਾਟਕ ਪੇਸ਼ ਕਰਕੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ। ਇਸ ਦੌਰਾਨ ਪੱਪੂ ਯਾਦਵ ਨੇ ਭਗਵੇਂ ਚੋਲੇ ਪਾ ਕੇ ਪੁਜਾਰੀ ਦਾ ਰੂਪ ਧਾਰਨ ਕੀਤਾ, ਜਦੋਂ ਕਿ ਰਾਹੁਲ ਗਾਂਧੀ ਨੇ ਪੈਸੇ ਦਾਨ ਕੀਤੇ। ਪੱਪੂ ਯਾਦਵ ਫਿਰ ਦਾਨ ਬਾਕਸ ਲੈ ਕੇ ਭੱਜ ਗਿਆ ਪਰ ਹੋਰ ਸੰਸਦ ਮੈਂਬਰਾਂ ਨੇ ਉਸਨੂੰ ਰੋਕ ਲਿਆ। ਵਿਰੋਧ ਪ੍ਰਦਰਸ਼ਨ ਦੌਰਾਨ, "ਚੰਦਾ ਚੋਰ, ਗੱਦੀ ਛੱਡੋ" ਵਰਗੇ ਨਾਅਰੇ ਵੀ ਲਗਾਏ ਗਏ।
ਪੜ੍ਹੋ ਇਹ ਵੀ - ਇੰਸਟਾਗ੍ਰਾਮ ਪੋਸਟ ਨੂੰ ਲੈ ਕੇ ਨੌਜਵਾਨ ਦਾ ਕਤਲ, ਕੁੜੀ ਦੀ ਤਸਵੀਰ ਨੂੰ ਲੈ ਕੇ ਹੋਈ ਵਾਰਦਾਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
