ਇਸ ਤਾਰੀਖ਼ ਨੂੰ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, 2 ਲੱਖ ਤੋਂ ਵੱਧ ਸੰਗਤ ਹੋਈ ਨਤਮਸਤਕ
Wednesday, Sep 07, 2022 - 05:06 PM (IST)
ਦੇਹਰਾਦੂਨ- ਉੱਤਰਾਖੰਡ ਦੇ ਗੜ੍ਹਵਾਲ ਹਿਮਾਲਿਆ ’ਚ ਸਥਿਤ ਦੁਨੀਆ ਦੇ ਸਭ ਤੋਂ ਉੱਚੇ ਗੁਰਦੁਆਰਾ ਸਾਹਿਬ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਇਸ ਸਾਲ 10 ਅਕਤੂਬਰ ਨੂੰ ਬੰਦ ਹੋਣਗੇ। ਹੇਮਕੁੰਟ ਸਾਹਿਬ ਪ੍ਰਬੰਧਕ ਟਰੱਸਟ ਦੇ ਉੱਪ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਬੁੱਧਵਾਰ ਨੂੰ ਇਸ ਬਾਬਤ ਐਲਾਨ ਕੀਤਾ। ਉਨ੍ਹਾਂ ਐਲਾਨ ਕੀਤਾ ਕਿ ਗੁਰਦੁਆਰਾ ਸਾਹਿਬ ਦੇ ਕਿਵਾੜ 10 ਅਕਤੂਬਰ ਨੂੰ ਦੁਪਹਿਰ 1 ਵਜੇ ਸ਼ਰਧਾਲੂਆਂ ਲਈ ਬੰਦ ਕਰ ਦਿੱਤੇ ਜਾਣਗੇ।
ਇਹ ਵੀ ਪੜ੍ਹੋ- ਮੋਦੀ ਕੈਬਨਿਟ ਵਲੋਂ PM-Shri ਸਕੂਲ ਯੋਜਨਾ ਨੂੰ ਮਨਜ਼ੂਰੀ, ਦੇਸ਼ ਭਰ ਦੇ ਸਰਕਾਰੀ ਸਕੂਲਾਂ ਦੀ ਬਦਲੇਗੀ ਨੁਹਾਰ
ਦੱਸ ਦੇਈਏ ਕਿਰ ਇਸ ਸਾਲ 22 ਮਈ 2022 ਨੂੰ ਹੇਮਕੁੰਟ ਸਾਹਿਬ ਦੇ ਕਿਵਾੜ ਖੋਲ੍ਹੇ ਗਏ ਸਨ। ਨਰਿੰਦਰਜੀਤ ਨੇ ਦੱਸਿਆ ਕਿ ਕਿਵਾੜ ਖੁੱਲ੍ਹਣ ਮਗਰੋਂ ਕਰੀਬ 2 ਲੱਖ 15 ਹਜ਼ਾਰ ਸ਼ਰਧਾਲੂ ਗੁਰਦੁਆਰਾ ਸਾਹਿਬ ’ਚ ਨਤਮਸਤਕ ਹੋਏ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਕਿਵਾੜ ਬੰਦ ਕਰਨ ਦਾ ਫ਼ੈਸਲਾ ਪ੍ਰਬੰਧਕ ਟਰੱਸਟ ਦੇ ਟਰੱਸਟੀਆਂ ਵਲੋਂ ਲਿਆ ਗਿਆ।
ਇਹ ਵੀ ਪੜ੍ਹੋ- ਮੁੜ ਚਰਚਾ 'ਚ SYL ਮਾਮਲਾ, ਕੇਂਦਰ ਨੇ SC ’ਚ ਕਿਹਾ- ਪੰਜਾਬ ਨਹੀਂ ਕਰ ਰਿਹਾ ਸਹਿਯੋਗ
ਨਰਿੰਦਰਜੀਤ ਨੇ ਦੱਸਿਆ ਕਿ ਕੋਵਿਡ-19 ਕਾਰਨ 2 ਸਾਲ ਬੰਦ ਰਹਿਣ ਮਗਰੋਂ ਇਸ ਵਾਰ ਯਾਤਰਾ ’ਚ ਸ਼ਰਧਾਲੂਆਂ ਨੇ ਖ਼ਾਸਾ ਉਤਸ਼ਾਹ ਵਿਖਾਇਆ, ਜਦਕਿ ਫੁੱਲਾਂ ਦੀ ਘਾਟੀ ਦੀ ਸੈਰ ’ਤੇ ਜਾਣ ਵਾਲੇ ਸੈਲਾਨੀਆਂ ਨੇ ਹੇਮਕੁੰਟ ਸਾਹਿਬ ’ਚ ਆਪਣੀ ਆਮਦ ਦਰਜ ਕੀਤੀ। ਦੱਸ ਦੇਈਏ ਕਿ ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰਾ ਸਮੁੰਦਰ ਤਲ ਤੋਂ 15,000 ਫੁੱਟ ਦੀ ਉੱਚਾਈ ’ਤੇ ਹੈ।