10 ਅਕਤੂਬਰ ਨੂੰ ਬੰਦ ਹੋਣਗੇ ਸ਼੍ਰੀ ਹੇਮਕੁੰਟ ਸਾਹਿਬ ਦੇ ਕਪਾਟ
Thursday, Sep 30, 2021 - 09:29 PM (IST)
ਦੇਹਰਾਦੂਨ - ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਉੱਚ ਗੜ੍ਹਵਾਲ ਹਿਮਾਲਿਆਈ ਖੇਤਰ ਵਿੱਚ ਸਥਿਤ ਪ੍ਰਸਿੱਧ ਸਿੱਖ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਦੇ ਕਪਾਟ ਇਸ ਸਾਲ ਸਰਦੀਆਂ ਲਈ 10 ਅਕਤੂਬਰ ਨੂੰ ਬੰਦ ਹੋਣਗੇ। ਸ਼੍ਰੀ ਹੇਮਕੁੰਟ ਗੁਰਦੁਆਰਾ ਟਰੱਸਟ ਦੇ ਮੁੱਖ ਪ੍ਰਬੰਧਕ ਸਰਦਾਰ ਸੇਵਾ ਸਿੰਘ ਨੇ ਵੀਰਵਾਰ ਨੂੰ ਦੱਸਿਆ ਕਿ 10 ਅਕਤੂਬਰ ਨੂੰ ਤੀਰਥ ਸਥਾਨ ਦੇ ਕਪਾਟ ਸ਼ਰਧਾਲੂਆਂ ਲਈ ਬੰਦ ਕਰ ਦਿੱਤੇ ਜਾਣਗੇ।
ਇਹ ਵੀ ਪੜ੍ਹੋ - ਮੁੰਬਈ: ਕੇ.ਈ.ਐੱਮ. ਹਸਪਤਾਲ 'ਚ 30 ਮੈਡੀਕਲ ਵਿਦਿਆਰਥੀ ਕੋਰੋਨਾ ਪਾਜ਼ੇਟਿਵ
ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਚਾਰਧਾਮਾਂ ਦੀ ਤਰ੍ਹਾਂ ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਵੀ ਇਸ ਸਾਲ ਦੇਰੀ ਨਾਲ 18 ਸਤੰਬਰ ਨੂੰ ਹੀ ਸ਼ੁਰੂ ਹੋਈ। ਕਰੀਬ 4,633 ਮੀਟਰ ਦੀ ਉੱਚਾਈ 'ਤੇ ਸਥਿਤ ਹੇਮਕੁੰਟ ਸਾਹਿਬ ਵਿੱਚ ਮੱਥਾ ਟੇਕਣ ਹੁਣ ਤੱਕ 5000 ਤੋਂ ਜ਼ਿਆਦਾ ਸ਼ਰਧਾਲੂ ਪਹੁੰਚ ਚੁੱਕੇ ਹਨ। ਸ਼੍ਰੀ ਹੇਮਕੁੰਟ ਸਾਹਿਬ ਗੁਰਦੁਆਰਾ ਸਰਦੀਆਂ ਵਿੱਚ ਭਾਰੀ ਬਰਫਵਾਰੀ ਦੀ ਚਪੇਟ ਵਿੱਚ ਰਹਿਣ ਕਾਰਨ ਸ਼ਰਧਾਲੂਆਂ ਲਈ ਬੰਦ ਕਰ ਦਿੱਤਾ ਜਾਂਦਾ ਹੈ ਜੋ ਅਗਲੇ ਸਾਲ ਮਈ ਵਿੱਚ ਫਿਰ ਖੁਲਦਾ ਹੈ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।