ਰੂਹ ਕੰਬਾਊ ਹਾਦਸਾ: ਤੇਜ਼ ਰਫ਼ਤਾਰ ਡਬਲ ਡੈਕਰ ਬੱਸ ਪਲਟਣ ਕਾਰਨ 5 ਲੋਕਾਂ ਦੀ ਮੌਤ, 12 ਜ਼ਖ਼ਮੀ

Wednesday, Mar 25, 2026 - 08:04 AM (IST)

ਰੂਹ ਕੰਬਾਊ ਹਾਦਸਾ: ਤੇਜ਼ ਰਫ਼ਤਾਰ ਡਬਲ ਡੈਕਰ ਬੱਸ ਪਲਟਣ ਕਾਰਨ 5 ਲੋਕਾਂ ਦੀ ਮੌਤ, 12 ਜ਼ਖ਼ਮੀ

ਨਵੀਂ ਦਿੱਲੀ: ਦਿੱਲੀ ਦੇ ਕਰੋਲ ਬਾਗ ਇਲਾਕੇ ਵਿੱਚ ਬੀਤੇ ਮੰਗਲਵਾਰ ਦੀ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ। ਹਾਦਸੇ ਦੌਰਾਨ ਝੰਡੇਵਾਲਾਨ ਹਨੂਮਾਨ ਮੰਦਰ ਨੇੜੇ ਇੱਕ ਤੇਜ਼ ਰਫਤਾਰ ਡਬਲ ਡੈਕਰ ਬੱਸ ਅਚਾਨਕ ਬੇਕਾਬੂ ਹੋ ਕੇ ਪਲਟ ਗਈ। ਇਸ ਹਾਦਸੇ ਵਿੱਚ ਬੱਸ ਵਿਚ ਸਵਾਰ ਯਾਤਰੀਆਂ ਵਿਚੋਂ 5 ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 12 ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। ਇਸ ਹਾਦਸੇ ਨਾਲ ਘਟਨਾ ਵਾਲੀ ਥਾਂ 'ਤੇ ਚੀਕ-ਚਿਹਾੜਾ ਮਚ ਗਿਆ।

ਇਹ ਵੀ ਪੜ੍ਹੋ - 5 ਰੁਪਏ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ, ਸੁੱਖੂ ਸਰਕਾਰ ਨੇ ਲਾਇਆ ਸੈੱਸ

ਹਾਦਸੇ ਨੂੰ ਲੈ ਕੇ ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਯਾਤਰੀਆਂ ਨਾਲ ਭਰੀ ਇਹ ਬੱਸ ਮੈਟਰੋ ਲਾਈਨ ਦੇ ਹੇਠਾਂ ਤੋਂ ਗੁਜ਼ਰ ਰਹੀ ਸੀ। ਬੱਸ ਦੀ ਰਫਤਾਰ ਕਾਫੀ ਤੇਜ਼ ਸੀ, ਜਿਸ ਕਾਰਨ ਡਰਾਈਵਰ ਕੰਟਰੋਲ ਖੋਹ ਬੈਠਾ ਅਤੇ ਬੱਸ ਪਲਟ ਗਈ। ਹਾਦਸੇ ਤੋਂ ਬਾਅਦ ਮੌਕੇ 'ਤੇ ਚੀਕ-ਚਿਹਾੜਾ ਪੈ ਗਿਆ ਅਤੇ ਆਸ-ਪਾਸ ਦੇ ਲੋਕ ਮਦਦ ਲਈ ਦੌੜੇ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਵੀ ਮੌਕੇ 'ਤੇ ਪਹੁੰਚ ਗਈਆਂ। ਇਸ ਦੌਰਾਨ ਪਲਟੀ ਹੋਈ ਬੱਸ ਨੂੰ ਕ੍ਰੇਨ ਦੀ ਮਦਦ ਨਾਲ ਸਿੱਧਾ ਕੀਤਾ ਗਿਆ ਅਤੇ ਅੰਦਰ ਫਸੇ ਯਾਤਰੀਆਂ ਨੂੰ ਬਾਹਰ ਕੱਢਿਆ ਗਿਆ।

ਇਹ ਵੀ ਪੜ੍ਹੋ - ਮਹਿੰਗਾ ਹੋਇਆ ਦੁੱਧ, 10 ਰੁਪਏ ਤਕ ਵੱਧ ਗਈਆਂ ਕੀਮਤਾਂ, ਬਜਟ ਦੌਰਾਨ ਵੱਡਾ ਐਲਾਨ

ਹਾਦਸੇ ਕਾਰਨ ਜ਼ਖ਼ਮੀ ਹੋਏ ਸਾਰੇ ਲੋਕਾਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਹਾਦਸੇ ਵਿਚ ਮਾਰੇ ਗਏ ਲੋਕਾਂ ਦੀਆਂ ਮ੍ਰਿਤਕਾਂ ਦੀਆਂ ਦੇਹਾਂ ਨੂੰ ਪੁਲਸ ਨੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਮੋਰਚਰੀ ਭੇਜ ਦਿੱਤਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਪੁਲਸ ਪ੍ਰਸ਼ਾਸਨ ਨੇ ਇਸ ਹਾਦਸੇ ਦਾ ਮੁੱਖ ਕਾਰਨ ਤੇਜ਼ ਰਫਤਾਰ ਗਤੀ ਦੱਸਿਆ। 

ਇਹ ਵੀ ਪੜ੍ਹੋ - ਸਾਵਧਾਨ! ਕਿਤੇ ਤੁਸੀਂ ਵੀ ਤਾਂ ਨਹੀਂ ਖਾ ਰਹੇ 'ਜ਼ਹਿਰੀਲੇ' ਅੰਗੂਰ? ਵੀਡੀਓ ਦੇਖ ਉੱਡ ਜਾਣਗੇ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News