UP 'ਚ ਸੜਕ ਵਿਚਾਲੇ ਪਲਟ ਗਈ ਡਬਲ ਡੈੱਕਰ ਬੱਸ! 6 ਲੋਕਾਂ ਦੀ ਦਰਦਨਾਕ ਮੌਤ, 21 ਜ਼ਖ਼ਮੀ
Tuesday, May 26, 2026 - 10:25 AM (IST)
ਨੈਸ਼ਨਲ ਡੈਸਕ : ਉੱਤਰ ਪ੍ਰਦੇਸ਼ ਦੇ ਉਨਾਓ ਜ਼ਿਲ੍ਹੇ ਵਿੱਚ ਮੰਗਲਵਾਰ ਸਵੇਰੇ ਲਖਨਊ-ਆਗਰਾ ਐਕਸਪ੍ਰੈਸਵੇਅ 'ਤੇ ਇੱਕ ਡਬਲ-ਡੈਕਰ ਏਸੀ ਬੱਸ ਦੇ ਪਲਟਣ ਨਾਲ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਦੌਰਾਨ ਇੱਕ ਪੁਲਸ ਸਬ-ਇੰਸਪੈਕਟਰ ਸਮੇਤ ਛੇ ਲੋਕਾਂ ਦੀ ਮੌਤ ਹੋ ਗਈ ਅਤੇ 21 ਹੋਰ ਜ਼ਖਮੀ ਹੋ ਗਏ। ਇਸ ਘਟਨਾ ਦੀ ਜਾਣਕਾਰੀ ਪੁਲਸ ਨੇ ਦਿੱਤੀ। ਸੂਤਰਾਂ ਨੇ ਦੱਸਿਆ ਕਿ ਪੁਲਸ ਨੇ ਮਾਮਲਾ ਦਰਜ ਕਰਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ - ਪੈਟਰੋਲ-ਡੀਜ਼ਲ ਤੋਂ ਬਾਅਦ ਮਹਿੰਗੀ ਹੋਈ CNG, 15 ਦਿਨਾਂ ਤੋਂ ਘੱਟ ਸਮੇਂ 'ਚ ਚੌਥੀ ਵਾਰ ਵਧੀਆਂ ਕੀਮਤਾਂ
ਪੁਲਸ ਸੂਤਰਾਂ ਅਨੁਸਾਰ, ਇਹ ਹਾਦਸਾ ਸਵੇਰੇ 5:15 ਵਜੇ ਦੇ ਕਰੀਬ ਔਰਸ ਪੁਲਸ ਸਟੇਸ਼ਨ ਖੇਤਰ ਵਿੱਚ ਐਕਸਪ੍ਰੈਸਵੇਅ 'ਤੇ ਨਿਭਾ ਖੇੜਾ ਪਿੰਡ ਨੇੜੇ ਵਾਪਰਿਆ ਹੈ। ਇਸ ਦੌਰਾਨ ਇਕ ਡਬਲ-ਡੈਕਰ ਏਸੀ ਬੱਸ, ਜੋ ਦਿੱਲੀ ਤੋਂ ਬਿਹਾਰ ਜਾ ਰਹੀ ਸੀ, ਵਿਚ ਲਗਭਗ 50 ਯਾਤਰੀ ਸਵਾਰ ਸਨ। ਰਾਸਤੇ ਵਿਚ ਲਖਨਊ-ਆਗਰਾ ਐਕਸਪ੍ਰੈਸਵੇਅ 'ਤੇ ਬੱਸ ਅਚਾਨਕ ਬੇਕਾਬੂ ਹੋ ਗਈ ਅਤੇ ਸੰਤੁਲਨ ਵਿਗੜ ਜਾਣ 'ਤੇ ਪਲਟ ਗਈ। ਡਿਵਾਈਡਰ ਨਾਲ ਟਕਰਾ ਜਾਣ ਕਾਰਨ ਬੱਸ ਵਿਚ ਸਵਾਰ ਲੋਕਾਂ ਵਿਚੋਂ ਛੇ ਦੀ ਮੌਤ ਹੋ ਗਈ ਅਤੇ 21 ਹੋਰ ਜ਼ਖਮੀ ਹੋ ਗਏ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਡਰਾਈਵਰ ਨੂੰ ਬੱਸ ਚਲਾਉਂਦੇ ਸਮੇਂ ਨੀਂਦ ਆ ਗਈ ਸੀ, ਜਿਸ ਕਾਰਨ ਉਸਨੇ ਬੱਸ ਤੋਂ ਕੰਟਰੋਲ ਗੁਆ ਦਿੱਤਾ। ਚਸ਼ਮਦੀਦਾਂ ਦੇ ਅਨੁਸਾਰ, ਬੱਸ ਤੇਜ਼ ਰਫ਼ਤਾਰ ਨਾਲ ਚੱਲ ਰਹੀ ਸੀ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ।
ਇਹ ਵੀ ਪੜ੍ਹੋ - ਰਾਮ ਰਹੀਮ ਨੂੰ ਫਿਰ ਮਿਲੀ ਪੈਰੋਲ, 30 ਦਿਨਾਂ ਲਈ ਸੁਨਾਰੀਆ ਜੇਲ੍ਹ ਤੋਂ ਆਇਆ ਬਾਹਰ, ਹਨੀਪ੍ਰੀਤ ਆਈ ਲੈਣ
ਉਨ੍ਹਾਂ ਕਿਹਾ ਕਿ ਹਾਦਸੇ ਤੋਂ ਬਾਅਦ ਬੱਸ ਰੇਲਿੰਗ ਨਾਲ ਲਟਕ ਗਈ, ਜਿਸ ਕਾਰਨ ਕਈ ਯਾਤਰੀ ਖਿੜਕੀਆਂ ਤੋਂ ਹੇਠਾਂ ਡਿੱਗ ਪਏ। ਪੁਲਸ ਸੂਤਰਾਂ ਨੇ ਦੱਸਿਆ ਕਿ ਇਸ ਘਟਨਾ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਉਨ੍ਹਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਹਾਦਸੇ ਵਿੱਚ ਤਿੰਨ ਪੁਲਸ ਮੁਲਾਜ਼ਮਾਂ ਸਮੇਤ 21 ਹੋਰ ਲੋਕ ਜ਼ਖਮੀ ਹੋ ਗਏ। ਉਨ੍ਹਾਂ ਵਿੱਚੋਂ ਕੁਝ ਨੂੰ ਗੰਭੀਰ ਹਾਲਤ ਵਿੱਚ ਲਖਨਊ ਦੇ ਟਰਾਮਾ ਸੈਂਟਰ ਭੇਜਿਆ ਗਿਆ, ਜਦੋਂ ਕਿ ਬਾਕੀਆਂ ਦਾ ਜ਼ਿਲ੍ਹਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਉਨਾਓ ਜ਼ਿਲ੍ਹੇ ਵਿੱਚ ਲਖਨਊ-ਆਗਰਾ ਐਕਸਪ੍ਰੈਸਵੇਅ 'ਤੇ ਹੋਏ ਸੜਕ ਹਾਦਸੇ ਵਿੱਚ ਛੇ ਲੋਕਾਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਐਕਸ 'ਤੇ ਪੋਸਟ ਸ਼ੇਅਰ ਕਰਕੇ ਕਿਹਾ, "ਉਨਾਵ ਜ਼ਿਲ੍ਹੇ ਵਿੱਚ ਲਖਨਊ-ਆਗਰਾ ਐਕਸਪ੍ਰੈਸਵੇਅ 'ਤੇ ਹੋਏ ਮੰਦਭਾਗੇ ਸੜਕ ਹਾਦਸੇ ਵਿੱਚ ਜਾਨ ਦਾ ਨੁਕਸਾਨ ਬਹੁਤ ਦੁਖਦਾਈ ਅਤੇ ਦਿਲ ਦਹਿਲਾ ਦੇਣ ਵਾਲਾ ਹੈ। ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਨਾਲ ਹਨ..."।
ਇਹ ਵੀ ਪੜ੍ਹੋ - ਮੁੜ ਤੋਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਚੌਥੀ ਵਾਰ ਵਧੀਆਂ ਕੀਮਤਾਂ, ਚੈਕ ਕਰੋ ਨਵੇਂ ਰੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
