ਆਖ਼ਰੀ ਸਫ਼ਰ... ! ਹਾਈਵੇਅ 'ਤੋਂ ਪਲਟੀਆਂ ਖਾਂਦੀ ਹੇਠਾਂ ਆ ਡਿੱਗੀ ਸਵਾਰੀਆਂ ਨਾਲ ਭਰੀ ਡਬਲ ਡੈੱਕਰ ਬੱਸ
Thursday, Jun 26, 2025 - 12:31 PM (IST)

ਇਟਾਵਾ- ਉੱਤਰ ਪ੍ਰਦੇਸ਼ ਦੇ ਇਟਾਵਾ ਜ਼ਿਲ੍ਹੇ ਵਿਚ ਅੱਜ ਯਾਨੀ ਕਿ ਵੀਰਵਾਰ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਇਕ ਡਬਲ ਡੈੱਕਰ ਬਸ ਅਚਾਨਕ ਬੇਕਾਬੂ ਹੋ ਕੇ ਪਲਟ ਗਈ। ਹਾਦਸੇ 'ਚ 2 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 52 ਸਵਾਰੀਆਂ ਜ਼ਖ਼ਮੀ ਹੋ ਗਈਆਂ ਹਨ। ਦਰਅਸਲ ਡਬਲ ਡੈੱਕਰ ਬੱਸ ਆਗਰਾ-ਲਖਨਊ ਐਕਸਪ੍ਰੈੱਸਵੇਅ 'ਤੇ ਬੇਕਾਬੂ ਹੋ ਕੇ ਪਲਟ ਗਈ। ਮੌਕੇ 'ਤੇ ਪੁਲਸ ਅਤੇ ਰੈਸਕਿਊ ਟੀਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲ 'ਚ ਭਰਤੀ ਕਰਵਾਇਆ। ਹਾਦਸੇ ਦੇ ਕਾਰਨਾਂ ਦੀ ਜਾਂਚ ਜਾਰੀ ਹੈ ਪਰ ਸ਼ੁਰੂਆਤੀ ਜਾਣਕਾਰੀ ਮੁਤਾਬਕ ਬੱਸ ਦਾ ਡਰਾਈਵਰ ਨੀਂਦ ਵਿਚ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ।
ਇਹ ਵੀ ਪੜ੍ਹੋ- ਨਹਿਰ 'ਚ ਡਿੱਗੀ ਕਾਰ; ਮੌਕੇ 'ਤੇ 4 ਲੋਕਾਂ ਦੀ ਮੌਤ, ਪੈ ਗਿਆ ਚੀਕ-ਚਿਹਾੜਾ
ਪ੍ਰਸ਼ਾਸਨ ਵੱਲੋਂ ਹਾਦਸੇ ਦੇ ਜਾਂਚ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ਅਤੇ ਜ਼ਖ਼ਮੀਆਂ ਦੇ ਇਲਾਜ ਲਈ ਸਾਰੀਆਂ ਵਾਧੂ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਲੋਕਾਂ ਨੂੰ ਲੰਬੇ ਸਫਰ ਦੌਰਾਨ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ। ਸੀਨੀਅਰ ਪੁਲਸ ਸੁਪਰਡੈਂਟ ਬ੍ਰਿਜੇਸ਼ ਕੁਮਾਰ ਸ਼੍ਰੀਵਾਸਤਵ ਨੇ ਵੀਰਵਾਰ ਨੂੰ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਸਈਦਾ ਖਾਤੂਨ (22) ਅਤੇ ਮਨੋਜ ਕੁਮਾਰ (55) ਵਜੋਂ ਹੋਈ ਹੈ। ਸਈਦਾ ਖਾਤੂਨ ਮੂਲ ਰੂਪ ਵਿਚ ਨੇਪਾਲ ਦੀ ਰਹਿਣ ਵਾਲੀ ਹੈ ਜਦੋਂ ਕਿ ਮਨੋਜ ਕੁਮਾਰ ਬਿਹਾਰ ਦੇ ਦਰਭੰਗਾ ਤੋਂ ਹੈ। ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ। ਰਾਹਤ ਅਤੇ ਬਚਾਅ ਕਾਰਜ ਕੀਤੇ। ਇਸ ਤੋਂ ਬਾਅਦ ਸਾਰੇ ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਸੈਫਈ ਮੈਡੀਕਲ ਯੂਨੀਵਰਸਿਟੀ ਲਿਜਾਇਆ ਗਿਆ।
ਇਹ ਵੀ ਪੜ੍ਹੋ- ਦੇਸ਼ ਦੀ ਸੁਰੱਖਿਆ ਨਾਲ ਮਜ਼ਾਕ, ਪ੍ਰੇਮੀ ਨੂੰ ਫਸਾਉਣ ਲਈ 21 ਵਾਰ ਦਿੱਤੀ 'ਬੰਬ ਦੀ ਧਮਕੀ'
ਸੈਫ਼ਈ ਮੈਡੀਕਲ ਯੂਨੀਵਰਸਿਟੀ ਵੱਲੋਂ ਲਗਭਗ 52 ਜ਼ਖਮੀ ਯਾਤਰੀਆਂ ਦੀ ਸੂਚੀ ਵੀ ਜਾਰੀ ਕੀਤੀ ਗਈ ਹੈ। ਬੱਸ ਡਰਾਈਵਰ ਰਾਮਪ੍ਰਵੇਸ਼ ਦਾ ਕਹਿਣਾ ਹੈ ਕਿ ਉਸ ਦੀ ਬੱਸ ਦੇ ਸਾਹਮਣੇ ਵਾਲੀ ਗੱਡੀ ਨੇ ਅਚਾਨਕ ਬ੍ਰੇਕ ਲਾ ਦਿੱਤੀ, ਜਿਸ ਤੋਂ ਬਾਅਦ ਬੱਸ ਕੰਟਰੋਲ ਗੁਆ ਬੈਠੀ ਅਤੇ ਐਕਸਪ੍ਰੈੱਸਵੇਅ ਤੋਂ ਹੇਠਾਂ ਡਿੱਗ ਗਈ। ਓਧਰ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਇਟਾਵਾ ਵਿਚ ਹੋਏ ਬੱਸ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਡਾਕਟਰਾਂ ਨੂੰ ਪੀੜਤਾਂ ਨੂੰ ਬਿਹਤਰ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।
ਇਹ ਵੀ ਪੜ੍ਹੋ- ਜਸ਼ਨ ਬਣ ਗਿਆ ਜ਼ਿੰਦਗੀ ਦਾ ਆਖ਼ਰੀ ਦਿਨ, ਵਾਟਰ ਪਾਰਕ 'ਚ ਡੁੱਬਣ ਨਾਲ ਨੌਜਵਾਨ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8