ਰਾਜਸਥਾਨ ਲਈ ਡਬਲ ਇੰਜਣ ਦੀ ਸਰਕਾਰ ਜ਼ਰੂਰੀ, ਕਾਂਗਰਸ ਦੀ ਵਿਦਾਈ ਤੈਅ : ਜੈਰਾਮ ਠਾਕੁਰ

Wednesday, Nov 15, 2023 - 05:04 PM (IST)

ਰਾਜਸਥਾਨ ਲਈ ਡਬਲ ਇੰਜਣ ਦੀ ਸਰਕਾਰ ਜ਼ਰੂਰੀ, ਕਾਂਗਰਸ ਦੀ ਵਿਦਾਈ ਤੈਅ : ਜੈਰਾਮ ਠਾਕੁਰ

ਜੈਪੁਰ (ਭਾਸ਼ਾ)- ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਰਾਜਸਥਾਨ ਦੀ ਕਾਂਗਰਸ ਸਰਕਾਰ ਦੀਆਂ ਐਲਾਨ ਗਾਰੰਟੀਆਂ ਨੂੰ ਝੂਠੀਆਂ ਦੱਸਦੇ ਹੋਏ ਬੁੱਧਵਾਰ ਨੂੰ ਕਿਹਾ ਕਿ ਜਨਤਾ ਨੂੰ ਸਮਝਣ ਦੀ ਜ਼ਰੂਰਤ ਹੈ ਕਿ ਉਹ ਇਸ ਤਰ੍ਹਾਂ ਦੇ ਝੂਠੇ ਲਾਲਚ 'ਚ ਨਾ ਆਉਣ। ਭਾਜਪਾ ਨੇਤਾ ਠਾਕੁਰ ਨੇ ਇੱਥੇ ਮੀਡੀਆ ਨਾਲ ਗੱਲਬਾਤ 'ਚ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ 'ਚ ਵੀ ਕਾਂਗਰਸ ਨੇ ਰਾਜਸਥਾਨ ਦੀ ਤਰ੍ਹਾਂ ਦੀ ਗਾਰੰਟੀ ਦਿੱਤੀ ਸੀ।

ਇਹ ਵੀ ਪੜ੍ਹੋ : ਜੰਮੂ 'ਚ ਭਿਆਨਕ ਹਾਦਸੇ ਦਾ ਸ਼ਿਕਾਰ ਹੋਈ ਬੱਸ, 36 ਲੋਕਾਂ ਦੀ ਦਰਦਨਾਕ ਮੌਤ

ਉਨ੍ਹਾਂ ਕਿਹਾ,''ਰਾਜਸਥਾਨ ਲਈ ਡਬਲ ਇੰਜਣ ਦੀ ਸਰਕਾਰ ਬੇਹੱਦ ਜ਼ਰੂਰੀ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਭਾਜਪਾ ਪੂਰੇ ਬਹੁਮਤ ਨਾਲ ਜਿੱਤ ਹਾਸਲ ਕਰੇਗੀ ਅਤੇ ਕਾਂਗਰਸ ਸਰਕਾਰ ਦੀ ਵਿਦਾਈ ਹੋਵੇਗੀ।'' ਕਾਂਗਰਸ ਸਰਕਾਰ ਦੀਆਂ ਗਾਰੰਟੀਆਂ 'ਤੇ ਤੰਜ਼ ਕੱਸਦੇ ਹੋਏ ਕਿਹਾ,''ਇਸ ਤਰ੍ਹਾਂ ਹਿਮਾਚਲ ਦੇ ਲੋਕਾਂ ਨੂੰ ਝੂਠੀਆਂ ਗਾਰੰਟੀਆਂ ਦੇ ਕੇ ਗੁੰਮਰਾਹ ਕੀਤਾ ਗਿਆ। ਰਾਜਸਥਾਨ ਦੀ ਜਨਤਾ ਨੂੰ ਸਮਝਣ ਦੀ ਜ਼ਰੂਰਤ ਹੈ ਕਿ ਉਹ ਇਸ ਤਰ੍ਹਾਂ ਦੇ ਝੂਠੇ ਲਾਲਚ 'ਚ ਨਾ ਆਉਣ।'' ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਭ੍ਰਿਸ਼ਟਾਚਾਰ ਖ਼ਿਲਾਫ਼ 'ਬਿਲਕੁੱਲ ਬਰਦਾਸ਼ਤ ਨਹੀਂ' ਦੀ ਨੀਤੀ 'ਤੇ ਕੰਮ ਕਰ ਰਹੀ ਹੈ। ਰਾਜ 'ਚ ਵਿਧਾਨ ਸਭਾ ਚੋਣਾਂ ਲਈ ਵੋਟਿੰਗ 25 ਨਵੰਬਰ ਨੂੰ ਹੋਣੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News