ਖੌਫਨਾਕ ਵਾਰਦਾਤ : ਪਾਰਕ ‘ਚ ਬੈਠੇ ਮੁੰਡੇ-ਕੁੜੀ ‘ਤੇ ਅੰਨ੍ਹੇਵਾਹ ਫਾਈਰਿੰਗ, 2 ਮਹੀਨੇ ਪਹਿਲਾਂ ਹੋਈ ਸੀ ਲਵ ਮੈਰਿਜ਼

Monday, Jun 24, 2024 - 03:07 PM (IST)

ਖੌਫਨਾਕ ਵਾਰਦਾਤ : ਪਾਰਕ ‘ਚ ਬੈਠੇ ਮੁੰਡੇ-ਕੁੜੀ ‘ਤੇ ਅੰਨ੍ਹੇਵਾਹ ਫਾਈਰਿੰਗ, 2 ਮਹੀਨੇ ਪਹਿਲਾਂ ਹੋਈ ਸੀ ਲਵ ਮੈਰਿਜ਼

ਹਾਂਸੀ,  ਹਿਸਾਰ ਦੇ ਹਾਂਸੀ ਵਿੱਚ ਪ੍ਰੇਮ ਵਿਆਹ ਕਰਨ ਵਾਲੇ ਜੋੜੇ ਦਾ ਗੋਲਿਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰੇਮੀ ਜੋੜਾ ਸਵੇਰੇ ਹਾਂਸੀ ਦੇ ਲਾਲਾ ਹੁਕਮ ਚੰਦ ਜੈਨ ਪਾਰਕ 'ਚ ਬੈਠਾ ਸੀ ਜਦੋਂ ਬਾਈਕ ਸਵਾਰ ਦੋ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ। ਸਵੇਰੇ ਕਰੀਬ 9.30 ਵਜੇ ਬਾਈਕ ਸਵਾਰ ਬਦਮਾਸ਼ ਆਏ ਅਤੇ ਉਨ੍ਹਾਂ ਨੇ ਆਉਂਦੇ ਸਾਰ ਕੁੜੀ-ਮੁੰਡੇ 'ਤੇ 7 ਰਾਉਂਡ ਫਾਇਰ ਕੀਤੇ। ਲੜਕੇ ਦੀ ਪਛਾਣ ਹਿਸਾਰ ਜ਼ਿਲ੍ਹੇ ਦੇ ਪਿੰਡ ਬਡਾਲਾ ਦੇ ਰਹਿਣ ਵਾਲੇ ਤੇਜਵੀਰ ਵਜੋਂ ਹੋਈ ਹੈ ਅਤੇ ਲੜਕੀ ਦੀ ਪਛਾਣ ਹਾਂਸੀ ਦੇ ਪਿੰਡ ਸੁਲਤਾਨਪੁਰ ਦੀ ਰਹਿਣ ਵਾਲੀ ਮੀਨਾ ਵਜੋਂ ਹੋਈ ਹੈ।ਇਹ ਵੀ ਦੱਸਿਆ ਜਾ ਰਿਹ ਹੈ ਕਿ ਤੇਜਵੀਰ ਤੇ ਮੀਨਾ ਦਾ ਹਾਲੇ 2 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਤੇਜਵੀਰ ਨੋਇਡਾ ਦੀ ਇੱਕ ਕੰਪਨੀ ਵਿੱਚ ਕੰਮ ਕਰਦਾ ਸੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਨੌਜਵਾਨ ਮੋਟਰਸਾਈਕਲ 'ਤੇ ਫ਼ਰਾਰ ਹੋ ਗਿਆ। ਆਸ-ਪਾਸ ਦੇ ਲੋਕਾਂ ਨੇ ਇਸ ਕਤਲ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਸ ਦੋਵਾਂ ਬਦਮਾਸ਼ਾਂ ਦਾ ਪਿੱਛਾ ਕਰ ਰਹੀ ਹੈ। ਘਟਨਾ ਤੋਂ ਬਾਅਦ ਪਾਰਕ ਵਿੱਚ ਆਉਣ ਵਾਲੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਧੀਰਜ ਕੁਮਾਰ ਮੌਕੇ ’ਤੇ ਪੁੱਜੇ। ਡੀਐਸਪੀ ਨੇ ਘਟਨਾ ਸਥਾਨ ਦੀ ਬਾਰੀਕੀ ਨਾਲ ਜਾਂਚ ਕੀਤੀ। ਪਾਰਕ 'ਚ ਪਤੀ-ਪਤਨੀ ਦੀਆਂ ਲਾਸ਼ਾਂ ਨੇੜਿਓਂ 7 ਗੋਲੀਆਂ ਦੇ ਖੋਲ ਬਰਾਮਦ ਕੀਤੇ ਹਨ। ਹੁਣ ਪੁਲਸ ਨੇ ਦੋਵਾਂ ਦੇ ਪਰਿਵਾਰ ਵਾਲਿਆਂ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਹੈ। ਦੋਵਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਫਿਲਹਾਲ ਪੁਲਸ ਇਸ ਮਾਮਲੇ 'ਚ ਕੁਝ ਵੀ ਕਹਿਣ ਤੋਂ ਬਚ ਰਹੀ ਹੈ।
ਪੁਲਸ ਨੇ ਦੋਹਰੇ ਕਤਲਕਾਂਡ ਤੋਂ ਬਾਅਦ ਪਾਰਕ ਨੂੰ ਖਾਲੀ ਕਰਵਾ ਲਿਆ ਹੈ ਅਤੇ ਪਾਰਕ ਨੂੰ ਚਾਰੇ ਪਾਸਿਓਂ ਬੰਦ ਕਰ ਦਿੱਤਾ ਹੈ। ਪਾਰਕ ਦੇ ਮੁੱਖ ਗੇਟ ’ਤੇ ਪੁਲਸ ਤਾਇਨਾਤ ਕਰ ਦਿੱਤੀ ਗਈ ਹੈ। ਲਾਸ਼ਾਂ ਨੂੰ ਦੇਖਣ ਲਈ ਆਸ-ਪਾਸ ਲੋਕਾਂ ਦੀ ਵੱਡੀ ਭੀੜ ਇਕੱਠੀ ਹੋ ਗਈ। ਪੁਲਸ ਨੇ ਲਾਸ਼ਾਂ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ। ਪੁਲਸ ਇਸ ਦੀ ਜਾਂਚ ਪ੍ਰੇਮ ਵਿਆਹ ਦੇ ਐਂਗਲ ਨਾਲ ਵੀ ਕਰ ਰਹੀਹੈ। ਪੁਲਸ ਮੁੰਡੇ ਦੇ ਪਰਿਵਾਰ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

DILSHER

Content Editor

Related News