ਡਾ. ਧਰਮਵੀਰ ਗਾਂਧੀ ਨੇ ਸੰਸਦ ''ਚ ਮਨੁੱਖੀ ਅਧਿਕਾਰਾਂ ਦੇ ਘਾਣ ''ਤੇ ਚੁੱਕੇ ਸਵਾਲ
Thursday, Apr 02, 2026 - 02:05 PM (IST)
ਨਵੀਂ ਦਿੱਲੀ: ਲੋਕ ਸਭਾ ਦੇ ਬਜਟ ਸੈਸ਼ਨ ਦੌਰਾਨ 'ਜ਼ੀਰੋ ਆਵਰ' ਵਿੱਚ ਬੋਲਦਿਆਂ ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਪੰਜਾਬ ਦੀਆਂ ਜੇਲਾਂ ਵਿੱਚ ਬੰਦ ਉਨ੍ਹਾਂ ਕੈਦੀਆਂ ਦਾ ਮੁੱਦਾ ਉਠਾਇਆ ਜੋ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ। ਡਾ. ਗਾਂਧੀ ਨੇ ਇਸ ਸਥਿਤੀ ਨੂੰ ਮਨੁੱਖੀ ਅਧਿਕਾਰਾਂ ਦੀ ਗੰਭੀਰ ਉਲੰਘਣਾ ਕਰਾਰ ਦਿੱਤਾ ਹੈ।
ਇਸ ਦੌਰਾਨ ਡਾ. ਗਾਂਧੀ ਨੇ ਸਦਨ ਦਾ ਧਿਆਨ ਇਸ ਵੱਲ ਦਿਵਾਇਆ ਕਿ ਦਰਜਨਾਂ ਅਜਿਹੇ ਲੋਕ ਹਨ ਜਿਨ੍ਹਾਂ ਨੂੰ ਸਿਆਸੀ ਕਾਰਨਾਂ ਕਰ ਕੇ ਵੱਖ-ਵੱਖ ਅਦਾਲਤਾਂ ਨੇ ਸਜ਼ਾਵਾਂ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਇਹ ਕੈਦੀ ਆਪਣੀ ਨਿਰਧਾਰਤ ਸਜ਼ਾ ਪੂਰੀ ਤਰ੍ਹਾਂ ਭੁਗਤ ਚੁੱਕੇ ਹਨ, ਪਰ ਇਸ ਦੇ ਬਾਵਜੂਦ ਉਹ ਦਹਾਕਿਆਂ ਤੋਂ ਜੇਲਾਂ ਦੀਆਂ ਸਲਾਖਾਂ ਪਿੱਛੇ ਬੰਦ ਹਨ।
ਸੰਸਦ ਮੈਂਬਰ ਨੇ ਜ਼ੋਰ ਦੇ ਕੇ ਕਿਹਾ ਕਿ ਸਜ਼ਾ ਪੂਰੀ ਹੋਣ ਤੋਂ ਬਾਅਦ ਵੀ ਕੈਦੀਆਂ ਨੂੰ ਰਿਹਾਅ ਨਾ ਕਰਨਾ ਕੁਦਰਤੀ ਨਿਆਂ ਦਾ ਅਪਮਾਨ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਕਾਰਵਾਈ ਨਾ ਸਿਰਫ਼ ਦੇਸ਼ ਦੇ ਕਾਨੂੰਨ ਸਗੋਂ ਕੈਦੀਆਂ ਦੇ ਅਧਿਕਾਰਾਂ ਨਾਲ ਸਬੰਧਤ ਅੰਤਰਰਾਸ਼ਟਰੀ ਕਾਨੂੰਨਾਂ ਦੀ ਵੀ ਉਲੰਘਣਾ ਹੈ।
ਡਾ. ਗਾਂਧੀ ਨੇ ਦੱਸਿਆ ਕਿ ਪੰਜਾਬ ਦੀਆਂ ਕਈ ਪਾਰਟੀਆਂ ਅਤੇ ਹੋਰ ਸੰਸਦ ਮੈਂਬਰਾਂ ਨੇ ਵੀ ਪਹਿਲਾਂ ਇਸ ਮੁੱਦੇ ਨੂੰ ਉਠਾਇਆ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਪੰਜਾਬ ਦੇ ਇਨ੍ਹਾਂ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਤੁਰੰਤ ਜੇਲਾਂ ਤੋਂ ਰਿਹਾਅ ਕੀਤਾ ਜਾਵੇ ਤਾਂ ਜੋ ਨਿਆਂ ਦਾ ਸਿਧਾਂਤ ਬਹਾਲ ਹੋ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
Related News
ਰਾਹੁਲ ਦੇ ਦਿਮਾਗ ''ਤੇ ''ਐਕਟੀਵਿਸਟ'' ਸਲਾਹਕਾਰਾਂ ਦਾ ਕਬਜ਼ਾ, ਸੰਸਦ ''ਚ ਟੀ-ਸ਼ਰਟ ਪਾਉਣ ''ਤੇ ਰੀਜੀਜੂ ਨੇ ਚੁੱਕੇ ਸਵਾਲ
ਜੂਸ ਦੇ ਨਾਂ 'ਤੇ ਦੇਸ਼ ਨੂੰ ਪਿਲਾਇਆ ਜਾ ਰਿਹਾ 'ਜ਼ਹਿਰ'! ਰਾਘਵ ਚੱਢਾ ਨੇ ਸੰਸਦ 'ਚ ਝੂਠੇ ਇਸ਼ਤਿਹਾਰਾਂ ਦਾ ਚੁੱਕਿਆ ਮੁੱਦਾ
