3 ਜਨਵਰੀ ਨੂੰ ਹੋਵੇਗੀ ਡਾ. ਮਨਮੋਹਨ ਸਿੰਘ ਦੀ ਅੰਤਿਮ ਅਰਦਾਸ

Sunday, Dec 29, 2024 - 03:17 PM (IST)

3 ਜਨਵਰੀ ਨੂੰ ਹੋਵੇਗੀ ਡਾ. ਮਨਮੋਹਨ ਸਿੰਘ ਦੀ ਅੰਤਿਮ ਅਰਦਾਸ

ਨਵੀਂ ਦਿੱਲੀ- ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਬੀਤੇ ਕੱਲ ਦਿੱਲੀ ਵਿਖੇ ਨਿਗਮਬੋਧ ਘਾਟ 'ਤੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ। ਅੱਜ ਉਨ੍ਹਾਂ ਦੀਆਂ ਅਸਥੀਆਂ ਦਿੱਲੀ ਦੇ ਗੁਰਦੁਆਰਾ ਮਜ਼ਨੂੰ ਕਾ ਟਿੱਲਾ ਨੇੜੇ ਯੁਮਨਾ ਘਾਟ ਵਿਖੇ ਜਲ ਪ੍ਰਵਾਹ ਕੀਤੀਆਂ ਗਈਆਂ ਹਨ। ਡਾ. ਸਿੰਘ ਦੀ ਪਤਨੀ ਗੁਰਸ਼ਰਨ ਕੌਰ ਅਤੇ ਪਰਿਵਾਰਕ ਮੈਂਬਰਾਂ ਨੇ ਅਸਥੀਆਂ ਨੂੰ ਜਲ ਪ੍ਰਵਾਹ ਕੀਤਾ। ਪਰਿਵਾਰ ਨੇ 1 ਜਨਵਰੀ, 2025 ਨੂੰ ਡਾ: ਸਿੰਘ ਦੇ ਨਿਵਾਸ ਸਥਾਨ 'ਤੇ ਅਖੰਡ ਪਾਠ ਤੈਅ ਕੀਤਾ ਹੈ। 3 ਜਨਵਰੀ ਨੂੰ ਕੀਰਤਨ ਅਤੇ ਅੰਤਿਮ ਅਰਦਾਸ ਹੋਵੇਗੀ। 3 ਜਨਵਰੀ ਸ਼ਾਮ ਨੂੰ ਗੁਰਦੁਆਰਾ ਰਕਾਬ ਗੰਜ ਵਿਖੇ ਅੰਤਿਮ ਅਰਦਾਸ ਅਤੇ ਕੀਰਤਨ ਹੋਵੇਗਾ। 

ਇਹ ਵੀ ਪੜ੍ਹੋ- ਸਾਬਕਾ PM ਡਾ. ਮਨਮੋਹਨ ਸਿੰਘ ਦੀਆਂ ਅਸਥੀਆਂ ਜਲ ਪ੍ਰਵਾਹ

ਜ਼ਿਕਰਯੋਗ ਹੈ ਕਿ 26 ਦਸੰਬਰ ਨੂੰ ਡਾ. ਮਨਮੋਹਨ ਸਿੰਘ ਦਾ ਦਿੱਲੀ ਦੇ ਏਮਜ਼ ਹਸਪਤਾਲ 'ਚ ਦਿਹਾਂਤ ਹੋ ਗਿਆ, ਉਹ 92 ਸਾਲ ਦੇ ਸਨ। ਵੀਰਵਾਰ ਸ਼ਾਮ ਨੂੰ ਬੇਹੋਸ਼ ਹੋ ਜਾਣ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਏਮਜ਼ 'ਚ ਭਰਤੀ ਕਰਵਾਇਆ ਗਿਆ, ਜਿੱਥੇ ਰਾਤ 9.51 'ਤੇ ਉਨ੍ਹਾਂ ਨੇ ਆਖਰੀ ਸਾਹ ਲਿਆ। ਅੰਤਿਮ ਸੰਸਕਾਰ ਤੋਂ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਦੀ ਮ੍ਰਿਤਕ ਦੇਹ ਨੂੰ ਭਾਰਤ ਦੇ ਰਾਸ਼ਟਰੀ ਝੰਡੇ ਯਾਨੀ ਤਿਰੰਗੇ ਵਿਚ ਲਪੇਟਿਆ ਗਿਆ। ਅੰਤਿਮ ਸੰਸਕਾਰ ਦੌਰਾਨ ਡਾ. ਸਿੰਘ ਨੂੰ 21 ਤੋਪਾਂ ਦੀ ਸਲਾਮੀ ਦਿੱਤੀ ਗਈ। ਡਾ. ਮਨਮੋਹਨ ਸਿੰਘ ਦੀ ਮ੍ਰਿਤਕ ਦੇਹ ਨੂੰ ਮੁੱਖ ਅਗਨੀ ਉਨ੍ਹਾਂ ਦੀ ਧੀ ਵਲੋਂ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਨੋਟਾਂ 'ਤੇ ਦਸਤਖ਼ਤ ਤੋਂ ਲੈ ਕੇ PM ਤੱਕ, ਭਾਰਤੀ ਦਿਲਾਂ 'ਚ ਹਮੇਸ਼ਾ ਰਹਿਣਗੀਆਂ ਮਨਮੋਹਨ ਸਿੰਘ ਦੀਆਂ ਯਾਦਾਂ


author

Tanu

Content Editor

Related News