ਡਾ. ਹਰਸ਼ਵਰਧਨ ਨੇ ਸੁਖਬੀਰ ਬਾਦਲ ਨੂੰ ਜਨਮ ਦਿਨ ਦੀ ਦਿੱਤੀ ਵਧਾਈ, ਕੀਤਾ ਇਹ ਟਵੀਟ

Thursday, Jul 09, 2020 - 01:49 PM (IST)

ਡਾ. ਹਰਸ਼ਵਰਧਨ ਨੇ ਸੁਖਬੀਰ ਬਾਦਲ ਨੂੰ ਜਨਮ ਦਿਨ ਦੀ ਦਿੱਤੀ ਵਧਾਈ, ਕੀਤਾ ਇਹ ਟਵੀਟ

ਨਵੀਂ ਦਿੱਲੀ (ਵਾਰਤਾ)— ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰੀ ਡਾ. ਹਰਸ਼ਵਰਧਨ ਨੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਵੀਰਵਾਰ ਭਾਵ ਅੱਜ ਜਨਮ ਦਿਨ ਦੀ ਦਿਲੋਂ ਵਧਾਈ ਦਿੱਤੀ। ਡਾ. ਹਰਸ਼ਵਰਧਨ ਨੇ ਵੀਰਵਾਰ ਨੂੰ ਟਵੀਟ ਕੀਤਾ ਕਿ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਸੁਖਬੀਰ ਸਿੰਘ ਬਾਦਲ ਨੂੰ ਜਨਮ ਦਿਨ ਦੀ ਢੇਰ ਸਾਰੀਆਂ ਸ਼ੁੱਭਕਾਮਨਾਵਾਂ। ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਅਰਦਾਸ ਹੈ ਕਿ ਤੁਸੀਂ ਸਿਹਤਮੰਦ ਰਹੋ ਅਤੇ ਤੁਹਾਡੀ ਲੰਬੀ ਉਮਰ ਹੋਵੇ। ਤੁਸੀਂ ਇਵੇਂ ਹੀ ਜਨਤਾ ਦੀ ਸੇਵਾ ਅਤੇ ਦੇਸ਼ ਦੀ ਸੇਵਾ ਕਰਦੇ ਰਹੋ। 

PunjabKesari

ਦੱਸਣਯੋਗ ਹੈ ਕਿ ਸੁਖਬੀਰ ਬਾਦਲ ਅੱਜ 58 ਸਾਲ ਦੇ ਹੋ ਗਏ ਹਨ। ਉਨ੍ਹਾਂ ਦਾ ਜਨਮ 9 ਜੁਲਾਈ 1962 ਨੂੰ ਹੋਇਆ। ਛੋਟੀ ਉਮਰ ਵਿਚ ਵੱਡੀਆਂ ਪੁਲਾਂਘਾ ਪੁੱਟਣ ਵਾਲੇ ਸੁਖਬੀਰ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ 5 ਵਾਰ ਮੁੱਖ ਮੰਤਰੀ ਰਹੇ ਸ. ਪ੍ਰਕਾਸ਼ ਸਿੰਘ ਬਾਦਲ ਦੇ ਪੁੱਤਰ ਹਨ। ਛੋਟੀ ਉਮਰ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਦਾ ਸੁਭਾਗ ਵੀ ਸੁਖਬੀਰ ਬਾਦਲ ਨੂੰ ਪ੍ਰਾਪਤ ਹੋਇਆ। ਉਨ੍ਹਾਂ ਦੇ ਜਨਮ ਦਿਨ ਮੌਕੇ ਉਨ੍ਹਾਂ ਨੂੰ ਚਾਹੁਣ ਵਾਲੇ ਪੰਜਾਬੀਆਂ ਨੇ ਉਨ੍ਹਾਂ ਨੂੰ ਢੇਰ ਸਾਰੀਆਂ ਵਧਾਈਆਂ ਦਿੱਤੀਆਂ ਹਨ।

ਇਹ ਵੀ ਪੜ੍ਹੋ : 58 ਸਾਲਾਂ ਦੇ ਹੋਏ ਸੁਖਬੀਰ ਬਾਦਲ, ਜਾਣੋ ਹੁਣ ਤੱਕ ਦਾ ਸਿਆਸੀ ਸਫ਼ਰ


author

Tanu

Content Editor

Related News