ਡਾ. ਮਨਮੋਹਨ ਸਿੰਘ ਰਾਜਸਥਾਨ ਤੋਂ ਭਰਨਗੇ ਰਾਜ ਸਭਾ ਲਈ ਨਾਮਜ਼ਦਗੀ ਪੱਤਰ

Saturday, Aug 10, 2019 - 02:45 PM (IST)

ਡਾ. ਮਨਮੋਹਨ ਸਿੰਘ ਰਾਜਸਥਾਨ ਤੋਂ ਭਰਨਗੇ ਰਾਜ ਸਭਾ ਲਈ ਨਾਮਜ਼ਦਗੀ ਪੱਤਰ

ਨਵੀਂ ਦਿੱਲੀ— ਸਾਬਕਾ ਪ੍ਰਧਾਨ ਮੰਤਰੀ ਅਤੇ ਸੀਨੀਅਰ ਕਾਂਗਰਸ ਨੇਤਾ ਡਾ. ਮਨਮੋਹਨ ਸਿੰਘ ਰਾਜਸਥਾਨ ਤੋਂ ਰਾਜ ਸਭਾ ਸੀਟ ਲਈ ਹੋਣ ਵਾਲੀ ਜ਼ਿਮਨੀ ਚੋਣ 'ਚ ਕਾਂਗਰਸ ਵਲੋਂ ਉਮੀਦਵਾਰ ਹੋਣਗੇ। ਸੂਤਰਾਂ ਦਾ ਕਹਿਣਾ ਹੈ ਕਿ ਡਾ. ਮਨਮੋਹਨ ਸਿੰਘ 13 ਅਗਸਤ 2019 ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਜੈਪੁਰ ਪਹੁੰਚਣਗੇ। ਸੂਤਰਾਂ ਮੁਤਾਬਕ ਕਾਂਗਰਸ ਲੀਡਰਸ਼ਿਪ ਨੇ ਰਾਜਸਥਾਨ ਤੋਂ ਰਾਜ ਸਭਾ ਦੀ ਇਕ ਸੀਟ ਲਈ ਹੋਣ ਜਾ ਰਹੀ ਜ਼ਿਮਨੀ ਚੋਣ ਲਈ ਡਾ. ਸਿੰਘ ਨੂੰ ਉਮੀਦਵਾਰ ਬਣਾਉਣ ਦਾ ਫੈਸਲਾ ਕੀਤਾ ਹੈ।

ਡਾ. ਮਨਮੋਹਨ ਸਿੰਘ ਪ੍ਰਧਾਨ ਮੰਤਰੀ ਰਹਿੰਦੇ ਹੋਏ ਆਸਾਮ ਤੋਂ ਰਾਜ ਸਭਾ ਮੈਂਬਰ ਸਨ ਅਤੇ 14 ਜੂਨ ਨੂੰ ਉਨ੍ਹਾਂ ਦਾ ਕਾਰਜਕਾਲ ਪੂਰਾ ਹੋਇਆ ਸੀ। ਉਹ 1991 ਤੋਂ 2019 ਤਕ ਰਾਜ ਸਭਾ ਦੇ ਮੈਂਬਰ ਰਹੇ। ਰਾਜਸਥਾਨ ਭਾਜਪਾ ਦੇ ਪ੍ਰਧਾਨ ਰਹੇ ਮਦਨ ਲਾਲ ਸੈਨੀ ਦੇ ਦਿਹਾਂਤ ਕਾਰਨ ਰਾਜਸਥਾਨ ਤੋਂ ਰਾਜ ਸਭਾ ਦੀ ਇਕ ਸੀਟ ਲਈ ਜ਼ਿਮਨੀ ਚੋਣ ਹੋ ਰਹੀ ਹੈ।


author

Tanu

Content Editor

Related News