ਪੰਜ ਪਿਆਰਿਆਂ ਵੱਲੋਂ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਜਥੇਦਾਰ ਨੂੰ 24 ਨੂੰ ਹਾਜ਼ਰ ਹੋਣ ਦੇ ਹੁਕਮ, ਜਾਣੋ ਕਿਉਂ

Monday, Aug 22, 2022 - 02:38 PM (IST)

ਨਵੀਂ ਦਿੱਲੀ (ਵਿਸ਼ੇਸ਼)- ਤਖ਼ਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਦੀ ਇਕੱਤਰਤਾ ਐਡੀਸ਼ਨਲ ਹੈੱਡ ਗ੍ਰੰਥੀ ਭਾਈ ਬਲਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸੀਨੀਅਰ ਗ੍ਰੰਥੀ ਗਿਆਨੀ ਦਲੀਪ ਸਿੰਘ, ਗਿਆਨੀ ਭਾਈ ਗੁਰਦਿਆਲ ਸਿੰਘ, ਗ੍ਰੰਥੀ ਪਸ਼ੂਰਾਮ ਸਿੰਘ ਤੇ ਭਾਈ ਸੁਖਦੇਵ ਸਿੰਘ ਨੇ ਹਾਜ਼ਰੀ ਭਰੀ। ਉਨ੍ਹਾਂ ਦਾਨੀ ਕਰਤਾਰਪੁਰ ਵਾਸੀ ਡਾ. ਗੁਰਵਿੰਦਰ ਸਿੰਘ ਸਮਰਾ ਅਤੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ 24 ਅਗਸਤ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਪੰਚ-ਏ-ਮਸਕੀਨ ਸਾਹਮਣੇ ਪੇਸ਼ ਹੋਣ ਦੇ ਹੁਕਮ ਦਿੱਤੇ।

ਇਹ ਵੀ ਪੜ੍ਹੋ- ਜਲੰਧਰ ਦੇ ਡਾ. ਸਮਰਾ ਵਲੋਂ ਚੜ੍ਹਾਏ ਸਿਰੀ ਸਾਹਿਬ ਤੇ ਪੀੜ੍ਹਾ ਸਾਹਿਬ ਵਿਵਾਦਾਂ ਦੇ ਘੇਰੇ ’ਚ

ਗੁਰੂ ਘਰ ’ਚ ਭੇਟ ਕੀਤੇ ਪੀੜ੍ਹਾ ਸਾਹਿਬ ਸਮੇਤ ਪੰਜ ਕਰੋੜ ਤੋਂ ਵੱਧ ਦੀ ਜਾਇਦਾਦ ਦੀ ਗੁਣਵੱਤਾ ’ਤੇ ਉੱਠੇ ਸਵਾਲਾਂ ਦੇ ਮੱਦੇਨਜ਼ਰ ਦਾਨੀ ਸੱਜਣ ਨੇ ਇਸ ਲਈ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇਸ ਤੋਂ ਬਾਅਦ ਚੱਲ ਰਹੇ ਵਿਵਾਦ ਵਿਚ ਪੰਜ ਪਿਆਰਿਆਂ ਨੇ ਇਹ ਫੈਸਲਾ ਲਿਆ ਹੈ। ਇਸੇ ਦੌਰਾਨ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਨੇ ਤਖ਼ਤ ਸਾਹਿਬ ਵਿਖੇ ਦਾਨੀ ਦੇ ਦੋਸ਼ਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ਤੋਂ ਬਾਅਦ ਪੰਜ ਮੈਂਬਰੀ ਜਾਂਚ ਕਮੇਟੀ ਦਾ ਗਠਨ ਵੀ ਕਰ ਦਿੱਤਾ ਹੈ। ਕਮੇਟੀ ਦੀ ਜਾਂਚ ਰਿਪੋਰਟ ਦੇ ਆਧਾਰ ’ਤੇ ਪ੍ਰਬੰਧਕੀ ਕਮੇਟੀ ਦੀ ਕਾਰਵਾਈ ਚੱਲ ਰਹੀ ਹੈ।

ਇਹ ਵੀ ਪੜ੍ਹੋ- ਦਿੱਲੀ: ਜੰਤਰ-ਮੰਤਰ ’ਤੇ ਕਿਸਾਨਾਂ ਦੀ ‘ਮਹਾਪੰਚਾਇਤ’, ਪੁਲਸ ਨੇ ਸੁਰੱਖਿਆ ਕੀਤੀ ਸਖ਼ਤ

ਮੁਲਾਜ਼ਮਾਂ ਨੇ ਸੰਘਰਸ਼ ਹੋਰ ਤੇਜ਼ ਕਰਨ ਦੀ ਦਿੱਤੀ ਚਿਤਾਵਨੀ

ਤਖ਼ਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਸਾਹਿਬ ਦੇ ਸੇਵਾਦਾਰਾਂ ਦੀਆਂ 6 ਨੁਕਤੀ ਮੰਗਾਂ ਨੂੰ ਲੈ ਕੇ ਸੰਘਰਸ਼ ਜਾਰੀ ਹੈ। ਸੇਵਾਦਾਰਾਂ ਦਾ ਦੋਸ਼ ਹੈ ਕਿ ਉਨ੍ਹਾਂ ਦੀ ਹਾਜ਼ਰੀ ਰੋਕ ਦਿੱਤੀ ਗਈ ਹੈ। ਉਨ੍ਹਾਂ ਨੂੰ ਸੇਵਾ ’ਚ ਵਾਪਸ ਲਿਆ ਜਾਵੇ। ਦੋ ਹਜ਼ਾਰ ਰੁਪਏ ਮਹਿੰਗਾਈ ਭੱਤਾ ਦਿੱਤਾ ਜਾਵੇ। ਸੇਵਾਦਾਰਾਂ ਲਈ ਬਣਾਏ ਗਏ ਸਰਵਿਸ ਰੂਲ ਦੀ ਕਾਪੀ ਸੇਵਾਦਾਰਾਂ ਨੂੰ ਦਿੱਤੀ ਜਾਵੇ।

ਇਹ ਵੀ ਪੜ੍ਹੋ- ‘ਲੰਪੀ ਸਕਿਨ ਰੋਗ’ ਨੇ ਖੋਹ ਲਈ ਹਜ਼ਾਰਾਂ ਬੇਜ਼ੁਬਾਨ ਪਸ਼ੂਆਂ ਦੀ ਜ਼ਿੰਦਗੀ, ਇੰਝ ਕਰੋ ਬਚਾਅ

ਪ੍ਰਬੰਧਕਾਂ ਅਤੇ ਸੁਪਰਡੈਂਟ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ‘ਸੇਵਾਦਾਰ ਸਮਾਜ ਕਲਿਆਣ ਸੰਮਤੀ’ ਦੇ ਬੈਨਰ ਹੇਠ ਦਿੱਤੇ ਧਰਨੇ ਦੀ ਪ੍ਰਧਾਨਗੀ ਕਰਦੇ ਹੋਏ ਤਜਿੰਦਰ ਸਿੰਘ ਬੰਟੀ ਨੇ ਕਿਹਾ ਕਿ ਹੁਣ ਲਾਕਡਾਊਨ ਕੀਤਾ ਜਾਏਗਾ ਅਤੇ ਪੁਤਲਾ ਫੂਕਿਆ ਜਾਵੇਗਾ। ਸੇਵਾਦਾਰ ਸਮਾਜ ਕਲਿਆਣ ਸਮਿਤੀ ਦੇ ਪ੍ਰਧਾਨ ਬਲਰਾਮ ਸਿੰਘ ਨੇ ਕਿਹਾ ਕਿ ਸੇਵਾਦਾਰ ਪ੍ਰਬੰਧਕਾਂ ਦੇ ਅੱਤਿਆਚਾਰ ਦਾ ਸ਼ਿਕਾਰ ਹੁੰਦੇ ਰਹੇ ਹਨ। ਧਰਨੇ ਵਿਚ ਅਵਧੇਸ਼ ਸਿੰਘ, ਅਜੈਬ ਸਿੰਘ, ਦੀਪਕ ਸਿੰਘ, ਭੋਲਾ ਸਿੰਘ, ਮੁਕੁਲ ਆਨੰਦ, ਵਿਨੈ ਸਿੰਘ, ਵਿਕਾਸ ਸਿੰਘ, ਨੀਰਜ ਸਿੰਘ, ਬ੍ਰਿਜ ਭੂਸ਼ਨ ਪ੍ਰਸਾਦ, ਸੰਤ ਸਿੰਘ, ਜਸਪਾਲ ਸਿੰਘ, ਹਰਪ੍ਰੀਤ ਸਿੰਘ ਅਤੇ ਦਰਜਨਾਂ ਸੇਵਾਦਾਰ ਹਾਜ਼ਰ ਸਨ।


Tanu

Content Editor

Related News