ਵਿਦਿਆਰਥਣ ਨੂੰ ਵਾਲਾਂ ਤੋਂ ਫੜ ਘਸੀਟਣ ਦੇ ਮਾਮਲੇ ''ਤੇ NHRC ਨੇ ਤੇਲੰਗਾਨਾ ਸਰਕਾਰ ਨੂੰ ਭੇਜਿਆ ਨੋਟਿਸ
Monday, Jan 29, 2024 - 09:33 PM (IST)

ਨਵੀਂ ਦਿੱਲੀ — ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ.ਐੱਚ.ਆਰ.ਸੀ.) ਨੇ ਰੰਗਾ ਰੈੱਡੀ ਜ਼ਿਲ੍ਹੇ 'ਚ ਵਿਦਿਆਰਥੀ ਅੰਦੋਲਨ ਦੌਰਾਨ ਕੁਝ ਮਹਿਲਾ ਪੁਲਸ ਕਰਮਚਾਰੀਆਂ ਵੱਲੋਂ ਕਥਿਤ ਤੌਰ 'ਤੇ ਇਕ ਵਿਦਿਆਰਥੀ ਨੂੰ ਵਾਲਾਂ ਤੋਂ ਫੜ ਕੇ ਖਿੱਚਣ ਦੀਆਂ ਰਿਪੋਰਟਾਂ 'ਤੇ ਤੇਲੰਗਾਨਾ ਸਰਕਾਰ ਅਤੇ ਸੂਬੇ ਦੇ ਪੁਲਸ ਮੁਖੀ ਨੂੰ ਨੋਟਿਸ ਜਾਰੀ ਕੀਤਾ ਹੈ। NHRC ਨੇ ਇੱਕ ਬਿਆਨ ਵਿੱਚ ਕਿਹਾ ਕਿ ਜੇਕਰ ਖ਼ਬਰ ਸੱਚ ਹੈ ਤਾਂ ਵਿਦਿਆਰਥੀ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਗੰਭੀਰ ਮਾਮਲਾ ਹੈ।
ਇਹ ਵੀ ਪੜ੍ਹੋ - ਜੇਕਰ ਮੋਦੀ ਮੁੜ ਜਿੱਤੇ ਤਾਂ ਭਾਰਤ 'ਚ ਆ ਸਕਦੀ ਹੈ ਤਾਨਾਸ਼ਾਹੀ: ਖੜਗੇ
NHRC ਨੇ ਕਿਹਾ ਕਿ ਉਸਨੇ ਕਥਿਤ ਘਟਨਾ ਲਈ ਜ਼ਿੰਮੇਵਾਰ ਪੁਲਸ ਅਧਿਕਾਰੀਆਂ ਵਿਰੁੱਧ ਕੀਤੀ ਕਾਰਵਾਈ ਦੇ ਵੇਰਵੇ ਸਮੇਤ ਚਾਰ ਹਫ਼ਤਿਆਂ ਦੇ ਅੰਦਰ ਇੱਕ ਵਿਸਤ੍ਰਿਤ ਰਿਪੋਰਟ ਮੰਗੀ ਹੈ। NHRC ਨੇ 24 ਜਨਵਰੀ ਨੂੰ ਪ੍ਰੋਫੈਸਰ ਜੈਸ਼ੰਕਰ ਤੇਲੰਗਾਨਾ ਰਾਜ ਐਗਰੀਕਲਚਰਲ ਯੂਨੀਵਰਸਿਟੀ ਦੇ ਕੁਝ ਵਿਦਿਆਰਥੀਆਂ ਦੇ ਅੰਦੋਲਨ ਦੌਰਾਨ ਰੰਗਾ ਰੈੱਡੀ ਜ਼ਿਲ੍ਹੇ ਵਿੱਚ ਇੱਕ ਪ੍ਰਦਰਸ਼ਨਕਾਰੀ ਵਿਦਿਆਰਥੀ ਨੂੰ ਵਾਲਾਂ ਤੋਂ ਘਸੀਟਦੇ ਹੋਏ ਕਥਿਤ ਤੌਰ 'ਤੇ ਇੱਕ ਵੀਡੀਓ ਕਲਿੱਪ ਦਾ ਖੁਦ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਸਕੱਤਰ ਅਤੇ ਪੁਲਸ ਡਾਇਰੈਕਟਰ ਜਨਰਲ ਨੂੰ ਨੋਟਿਸ ਭੇਜ ਕੇ ਚਾਰ ਹਫ਼ਤਿਆਂ ਦੇ ਅੰਦਰ ਘਟਨਾ ਦੀ ਵਿਸਤ੍ਰਿਤ ਰਿਪੋਰਟ ਮੰਗੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8