''Poor Lady...ਥੱਕ ਗਈ'', ਰਾਸ਼ਟਰਪਤੀ ਮੁਰਮੂ ਦੇ ਭਾਸ਼ਣ ''ਤੇ ਸੋਨੀਆ ਗਾਂਧੀ ਨੇ ਆਹ ਕੀ ਕਹਿ ''ਤਾ
Friday, Jan 31, 2025 - 02:34 PM (IST)
ਨੈਸ਼ਨਲ ਡੈਸਕ : ਸੰਸਦ ਦੇ ਬਜਟ ਸੈਸ਼ਨ ਦੇ ਪਹਿਲੇ ਦਿਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਸੰਬੋਧਨ ਤੋਂ ਬਾਅਦ ਕਾਂਗਰਸ ਸੰਸਦ ਮੈਂਬਰ ਸੋਨੀਆ ਗਾਂਧੀ ਦੇ ਇਕ ਬਿਆਨ 'ਤੇ ਜ਼ਬਰਦਸਤ ਹੰਗਾਮਾ ਹੋ ਗਿਆ। ਸੰਸਦ ਦੇ ਬਾਹਰ ਸੋਨੀਆ ਗਾਂਧੀ ਨੇ ਰਾਸ਼ਟਰਪਤੀ ਦੇ ਭਾਸ਼ਣ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਉਸਨੂੰ ਇੱਕ ਗਰੀਬ ਔਰਤ (Poor Lady) ਕਹਿ ਕੇ ਤੰਜ ਕੱਸਿਆ ਹੈ। ਉਹਨਾਂ ਕਿਹਾ ਕਿ ਰਾਸ਼ਟਰਪਤੀ ਭਾਸ਼ਣ ਦੇਣ ਤੋਂ ਬਾਅਦ ਥੱਕ ਗਏ ਸਨ। ਇਸ ਦੌਰਾਨ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਰਾਸ਼ਟਰਪਤੀ ਮੁਰਮੂ ਦੇ ਭਾਸ਼ਣ ਨੂੰ ਬੋਰਿੰਗ ਦੱਸਿਆ। ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਵਲੋਂ ਦਿੱਤੇ ਗਏ ਅਜਿਹੇ ਬਿਆਨ 'ਤੇ ਹੁਣ ਰਾਜਨੀਤੀ ਗਰਮਾ ਗਈ ਹੈ।
ਇਹ ਵੀ ਪੜ੍ਹੋ - Weather Alert : ਅਗਲੇ 5 ਦਿਨ ਮੀਂਹ ਪੈਣ ਦਾ ਅਲਰਟ ਜਾਰੀ, ਛਿੜੇਗਾ ਕਾਂਬਾ
ਭਾਜਪਾ ਨੇ ਦੋਵਾਂ ਦੇ ਬਿਆਨਾਂ ਦੀ ਨਿੰਦਾ ਕਰਦੇ ਹੋਏ ਇਸ 'ਤੇ ਜਵਾਬੀ ਹਮਲਾ ਕੀਤਾ ਅਤੇ ਇਸਨੂੰ ਰਾਸ਼ਟਰਪਤੀ ਦਾ ਅਪਮਾਨ ਦੱਸਿਆ। ਭਾਜਪਾ ਨੇ ਕਿਹਾ ਕਿ ਸੋਨੀਆ ਗਾਂਧੀ ਨੇ ਅਜਿਹਾ ਕਰਕੇ ਰਾਸ਼ਟਰਪਤੀ ਦਾ ਅਪਮਾਨ ਕੀਤਾ ਹੈ। ਇਸ ਦੌਰਾਨ ਕਾਂਗਰਸ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਹਮਲਾ ਬੋਲਿਆ।
ਇਹ ਵੀ ਪੜ੍ਹੋ - ਔਰਤਾਂ ਲਈ ਸਰਕਾਰ ਨੇ ਖੋਲ੍ਹ 'ਤਾ ਖਜ਼ਾਨੇ ਦਾ ਮੂੰਹ, ਇੰਝ ਮਿਲਣਗੇ 5-5 ਲੱਖ ਰੁਪਏ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8