ਵੀਅਤਨਾਮ ਦੇ ਰਾਸ਼ਟਰਪਤੀ ਤੋ ਲਾਮ ਦਾ ਰਾਸ਼ਟਰਪਤੀ ਭਵਨ ''ਚ ਰਵਾਇਤੀ ਸਵਾਗਤ
Wednesday, May 06, 2026 - 10:51 AM (IST)
ਨਵੀਂ ਦਿੱਲੀ- ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਇੱਥੇ ਰਾਸ਼ਟਰਪਤੀ ਭਵਨ ਕੰਪਲੈਕਸ 'ਚ ਵੀਅਤਨਾਮ ਦੇ ਰਾਸ਼ਟਰਪਤੀ ਤੋ ਲਾਮ ਦਾ ਗਰਮਜੋਸ਼ੀ ਨਾਲ ਰਵਾਇਤੀ ਸਵਾਗਤ ਕੀਤਾ। ਤੋ ਲਾਮ ਮੰਗਲਵਾਰ ਨੂੰ ਤਿੰਨ ਦਿਨ ਦੀ ਭਾਰਤ ਯਾਤਰਾ 'ਤੇ ਆਏ ਸਨ। ਰਾਸ਼ਟਰਪਤੀ ਭਵਨ ਪਹੁੰਚਣ 'ਤੇ ਰਾਸ਼ਟਰਪਤੀ ਮੁਰਮੂ ਅਤੇ ਪੀ.ਐੱਮ. ਮੋਦੀ ਨੇ ਤੋ ਲਾਮ ਦਾ ਸਵਾਗਤ ਕੀਤਾ। ਇਸ ਮੌਕੇ ਵੀਅਤਨਾਮ ਦੇ ਰਾਸ਼ਟਰਪਤੀ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਬਾਅਦ 'ਚ ਤੋ ਲਾਮ ਵੱਖ-ਵੱਖ ਕੇਂਤਰੀ ਮੰਤਰੀਆਂ ਨੂੰ ਵੀ ਮਿਲੇ।
ਦ੍ਰੋਪਦੀ ਮੁਰਮੂ ਅਤੇ ਨਰਿੰਦਰ ਮੋਦੀ ਨੇ ਵੀ ਵੀਅਤਨਾਮ ਦੇ ਰਾਸ਼ਟਰਪਤੀ ਨਾਲ ਆਏ ਵਫ਼ਦ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ। ਵੀਅਤਨਾਮ ਦੇ ਰਾਸ਼ਟਰਪਤੀ ਮਹਾਤਮਾ ਗਾਂਧੀ ਦੀ ਸਮਾਧੀ 'ਤੇ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਰਾਜਘਾਟ ਵੀ ਜਾਣਗੇ। ਇਸ ਤੋਂ ਬਾਅਦ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੋ-ਪੱਖੀ ਗੱਲਬਾਤ ਕਰਨਗੇ। ਇਸ ਗੱਲਬਾਤ ਮਗਰੋਂ ਦੋਵਾਂ ਦੇਸ਼ਾਂ ਵਿਚਾਲੇ ਕਈ ਸਮਝੌਤਿਆਂ 'ਤੇ ਦਸਤਖ਼ਤ ਹੋਣ ਦੀ ਸੰਭਾਵਨਾ ਹੈ। ਸ਼ਾਮ ਨੂੰ ਉਨ੍ਹਾਂ ਦਾ ਰਾਸ਼ਟਰਪਤੀ ਮੁਰਮੂ ਨੂੰ ਮਿਲਣ ਦਾ ਪ੍ਰੋਗਰਾਮ ਹੈ। ਤੋ ਲਾਮ ਨੇ ਮੰਗਲਵਾਰ ਸ਼ਾਮ ਇੱਥੇ ਪਹੁੰਚਣ 'ਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨਾਲ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਤੋਂ ਬਾਅਦ ਵਿਦੇਸ਼ ਮੰਤਰਾਲਾ ਦੇ ਬੁਲਾਰੇ ਨੇ ਕਿਹਾ ਸੀ,''ਐੱਨਐੱਸਏ ਅਜੀਤ ਡੋਵਾਲ ਨੇ ਵੀਅਤਨਾਮ ਦੇ ਜਨਰਲ ਸਕੱਤਰ ਅਤੇ ਰਾਸ਼ਟਰਪਤੀ ਤੋ ਲਾਮ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਦੋਵਾਂ ਦੇਸ਼ਾਂ ਵਿਚਾਲੇ ਬਹੁਆਯਾਮੀ ਵਿਆਪਕ ਰਣਤੀਕ ਸਾਂਝੇਦਾਰੀ ਨੂੰ ਮਜ਼ਬੂਤ ਕਰਨ 'ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
