DRDO ''ਚ ਨੌਕਰੀ ਦਾ ਸੁਨਹਿਰੀ ਮੌਕਾ, ਚਾਹਵਾਨ ਉਮੀਦਵਾਰ ਕਰਨ ਅਪਲਾਈ
Monday, Jun 10, 2024 - 12:19 PM (IST)
ਨਵੀਂ ਦਿੱਲੀ- ਡਿਫੈਂਸ ਰਿਸਰਚ ਐਂਡ ਡਿਵੈਲਪਮੈਂਟ ਆਰਗੇਨਾਈਜ਼ੇਸ਼ਨ (DRDO) 'ਚ ਨੌਕਰੀ ਪ੍ਰਾਪਤ ਕਰਨ ਦੀ ਇੱਛਾ ਰੱਖਣ ਵਾਲਿਆਂ ਲਈ ਚੰਗੀ ਖ਼ਬਰ ਹੈ। ਜੇਕਰ ਤੁਹਾਡੇ ਕੋਲ ਇਨ੍ਹਾਂ ਅਹੁਦਿਆਂ ਨਾਲ ਸਬੰਧਤ ਯੋਗਤਾਵਾਂ ਹਨ, ਤਾਂ ਤੁਹਾਡੇ ਲਈ DRDO ਵਿਚ ਕੰਮ ਕਰਨ ਦਾ ਵਧੀਆ ਮੌਕਾ ਹੈ। ਇਸ ਦੇ ਲਈ DRDO ਨੇ ਜੂਨੀਅਰ ਰਿਸਰਚ ਫੈਲੋ ਦੇ ਅਹੁਦਿਆਂ 'ਤੇ ਭਰਤੀ ਲਈ ਖਾਲੀ ਅਸਾਮੀਆਂ 'ਤੇ ਅਰਜ਼ੀਆਂ ਦੀ ਮੰਗ ਕੀਤੀ ਹੈ। ਜਿਹੜੇ ਉਮੀਦਵਾਰ ਇਨ੍ਹਾਂ ਅਹੁਦਿਆਂ ਲਈ ਅਪਲਾਈ ਕਰਨਾ ਚਾਹੁੰਦੇ ਹਨ, ਉਹ ਅਧਿਕਾਰਤ ਵੈੱਬਸਾਈਟ drdo.gov.in ਰਾਹੀਂ ਅਪਲਾਈ ਕਰ ਸਕਦੇ ਹਨ। ਇਸ ਲਈ ਅਰਜ਼ੀ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ।
ਕੁੱਲ ਅਹੁਦਿਆਂ ਦੇ ਵੇਰਵੇ
DRDO ਦੀ ਇਸ ਭਰਤੀ ਰਾਹੀਂ ਕੁੱਲ 12 ਅਸਾਮੀਆਂ ਭਰੀਆਂ ਜਾ ਰਹੀਆਂ ਹਨ। ਜੇਕਰ ਤੁਸੀਂ ਵੀ ਇਨ੍ਹਾਂ ਅਹੁਦਿਆਂ 'ਤੇ ਨੌਕਰੀ ਪ੍ਰਾਪਤ ਕਰਨਾ ਚਾਹੁੰਦੇ ਹੋ, ਤਾਂ 19 ਜੂਨ ਜਾਂ ਇਸ ਤੋਂ ਪਹਿਲਾਂ ਅਪਲਾਈ ਕਰੋ।
ਵਿੱਦਿਅਕ ਯੋਗਤਾ
ਜੋ ਉਮੀਦਵਾਰ DRDO ਦੀ ਇਸ ਭਰਤੀ ਲਈ ਅਪਲਾਈ ਕਰ ਰਹੇ ਹਨ, ਉਨ੍ਹਾਂ ਕੋਲ ਕਿਸੇ ਵੀ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਦੋਵਾਂ ਪੱਧਰਾਂ 'ਤੇ ਫਸਟ ਡਿਵੀਜ਼ਨ ਦੇ ਨਾਲ ਕੰਪਿਊਟਰ ਸਾਇੰਸ / ਕੰਪਿਊਟਰ ਇੰਜੀਨੀਅਰਿੰਗ ਵਿਚ ME/M.Tech ਹੋਣਾ ਚਾਹੀਦਾ ਹੈ।
ਉਮਰ ਹੱਦ
ਇਨ੍ਹਾਂ ਅਹੁਦਿਆਂ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਵੱਧ ਤੋਂ ਵੱਧ ਉਮਰ ਹੱਦ 28 ਸਾਲ ਹੋਣੀ ਚਾਹੀਦੀ ਹੈ। ਸਰਕਾਰੀ ਨਿਯਮਾਂ ਅਨੁਸਾਰ SC/ST ਲਈ 05 ਸਾਲ ਅਤੇ OBC ਲਈ 03 ਸਾਲ ਦੀ ਛੋਟ ਦਿੱਤੀ ਜਾਵੇਗੀ।
ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ।