DRDO ਦੇ ਹਥਿਆਰਾਂ ਨੇ ‘ਆਪ੍ਰੇਸ਼ਨ ਸਿੰਧੂਰ’ ’ਚ ਨਿਭਾਈ ਫੈਸਲਾਕੁੰਨ ਭੂਮਿਕਾ : ਰਾਜਨਾਥ ਸਿੰਘ
Friday, Jan 02, 2026 - 08:07 AM (IST)
ਨਵੀਂ ਦਿੱਲੀ (ਯੂ. ਐੱਨ. ਆਈ.) - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀ. ਆਰ. ਡੀ. ਓ.) ਵੱਲੋਂ ਵਿਕਸਤ ਹਥਿਆਰ ਪ੍ਰਣਾਲੀਆਂ ਨੇ ‘ਆਪ੍ਰੇਸ਼ਨ ਸਿੰਧੂਰ’ ਦੌਰਾਨ ਫੈਸਲਾਕੁੰਨ ਭੂਮਿਕਾ ਨਿਭਾਈ ਹੈ। ਉਨ੍ਹਾਂ ਨੇ ਵੀਰਵਾਰ ਨੂੰ ਡੀ. ਆਰ. ਡੀ. ਓ. ਹੈੱਡਕੁਆਰਟਰ ’ਚ 68ਵੇਂ ਸਥਾਪਨਾ ਦਿਵਸ ਦੇ ਮੌਕੇ ’ਤੇ ਆਪਣੇ ਸੰਬੋਧਨ ’ਚ ਸੰਗਠਨ ਦੀ ਸਮਰੱਥਾ ਅਤੇ ਦੇਸ਼ ਦੀ ਸੁਰੱਖਿਆ ’ਚ ਯੋਗਦਾਨ ਦੀ ਸ਼ਲਾਘਾ ਕੀਤੀ। ਰਾਜਨਾਥ ਸਿੰਘ ਨੇ ਕਿਹਾ ਕਿ ਆਪ੍ਰੇਸ਼ਨ ’ਚ ਡੀ. ਆਰ. ਡੀ. ਓ. ਦੀਆਂ ਪ੍ਰਣਾਲੀਆਂ ਨੇ ਨਿਰਵਿਘਨ ਕੰਮ ਕੀਤਾ, ਜਿਸ ਨਾਲ ਫੌਜੀਆਂ ਦਾ ਹੌਸਲਾ ਵਧਿਆ।
ਇਹ ਵੀ ਪੜ੍ਹੋ : ਨਵੇਂ ਸਾਲ ਦੇ ਪਹਿਲੇ ਦਿਨ ਮਹਿੰਗਾਈ ਦਾ ਵੱਡਾ ਝਟਕਾ : 111 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ
ਉਨ੍ਹਾਂ ਨੇ ‘ਸੁਦਰਸ਼ਨ ਚੱਕਰ’ ਹਵਾਈ ਰੱਖਿਆ ਪ੍ਰਣਾਲੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਗਲੇ ਦਹਾਕੇ ਵਿਚ ਇਹ ਦੇਸ਼ ਦੇ ਮਹੱਤਵਪੂਰਨ ਅਦਾਰਿਆਂ ਦੀ ਸੁਰੱਖਿਆ ਯਕੀਨੀ ਬਣਾਏਗੀ। ਰੱਖਿਆ ਮੰਤਰੀ ਨੇ ਨਿੱਜੀ ਖੇਤਰ, ਸਟਾਰਟਅੱਪ ਅਤੇ ਸਿੱਖਿਆ ਜਗਤ ਦੇ ਨਾਲ ਡੀ. ਆਰ. ਡੀ. ਓ. ਦੇ ਸਹਿਯੋਗ ਨੂੰ ਵੀ ਮਹੱਤਵ ਦਿੱਤਾ ਅਤੇ ਨਵੀਨਤਾ ਤੇ ਤਕਨੀਕੀ ਵਿਕਾਸ ਨੂੰ ਅੱਗੇ ਵਧਾਉਣ ਦਾ ਸੱਦਾ ਦਿੱਤਾ। ਇਸ ਦੌਰਾਨ ਰੱਖਿਆ ਰਾਜ ਮੰਤਰੀ ਸੰਜੇ ਸੇਠ, ਡੀ. ਆਰ. ਡੀ. ਓ. ਦੇ ਡਾਇਰੈਕਟਰ ਜਨਰਲ ਅਤੇ ਹੋਰ ਸੀਨੀਅਰ ਵਿਗਿਆਨੀ ਵੀ ਮੌਜੂਦ ਸਨ। ਨਾਲ ਹੀ, ਰਾਜਨਾਥ ਸਿੰਘ ਨੇ ਬੰਗਲਾਦੇਸ਼ ਹਾਈ ਕਮਿਸ਼ਨ ਜਾ ਕੇ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਦੇ ਦਿਹਾਂਤ ’ਤੇ ਹਮਦਰਦੀ ਪ੍ਰਗਟ ਕੀਤੀ ਅਤੇ ਸ਼ੋਕ ਪੁਸਤਕ ’ਚ ਦਸਤਖਤ ਕੀਤੇ।
ਇਹ ਵੀ ਪੜ੍ਹੋ : ਇਨ੍ਹਾਂ ਰਾਸ਼ੀਆਂ ਵਾਲੇ ਲੋਕਾਂ ਲਈ ਬਹੁਤ ਸ਼ੁੱਭ ਰਹੇਗਾ ਨਵਾਂ ਸਾਲ, ਰੋਜ਼ਾਨਾ ਹੋਵੇਗੀ ਪੈਸੇ ਦੀ ਬਰਸਾਤ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
