ਹਿਮਾਚਲ : ਖੱਡ ''ਚ ਡਿੱਗੀ ਬੇਕਾਬੂ ਕਾਰ, ਡਰਾਈਵਰ ਦੀ ਹਾਲਤ ਗੰਭੀਰ
Monday, Dec 24, 2018 - 11:48 AM (IST)

ਸੋਲਨ— ਹਿਮਾਚਲ ਪ੍ਰਦੇਸ਼ ਦੇ ਸੋਲਨ 'ਚ ਇਕ ਸੜਕ ਹਾਦਸਾ ਹੋ ਗਿਆ। ਜਿੱਥੇ ਇਕ ਕਾਰ ਬੇਕਾਬੂ ਹੋ ਕੇ ਡੂੰਘੀ ਖੱਡ 'ਚ ਜਾ ਡਿੱਗੀ। ਜਿਸ ਕਰਕੇ ਕਾਰ ਸਵਾਰ ਵਿਅਕਤੀ ਜ਼ਖਮੀ ਹੋ ਗਿਆ ਉਸ ਨੂੰ ਇਲਾਜ ਲਈ ਸੋਲਨ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਪੀ.ਜੀ.ਆਈ. ਰੈਫਰ ਕਰ ਦਿੱਤਾ। ਜਾਣਕਾਰੀ ਦਿੰਦੇ ਹੋਏ ਸਥਾਨਕ ਵਿਅਕਤੀ ਨੇ ਦੱਸਿਆ ਕਿ ਉਸ ਨੂੰ ਤੇਜ਼ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ ਉਸ ਨੇ ਦੇਖਿਆ ਕਿ ਇਕ ਕਾਰ ਖੱਡ 'ਚ ਡਿੱਗ ਗਈ ਹੈ। ਜਦੋਂ ਉਨ੍ਹਾਂ ਨੇ ਹੇਠਾਂ ਜਾ ਕੇ ਦੇਖਿਆ ਤਾਂ ਇਕ ਨੌਜਵਾਨ ਕਾਰ 'ਚ ਗੰਭੀਰ ਰੂਪ ਨਾਲ ਜ਼ਖਮੀ ਪਿਆ ਸੀ ਜਿਸ ਨੂੰ ਸਥਾਨਕ ਲੋਕਾਂ ਦੀ ਮਦਦ ਨਾਲ ਸੜਕ 'ਤੇ ਲਿਆਉਂਦਾ ਗਿਆ। ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਵੀ ਘਟਨਾ ਵਾਲੀ ਥਾਂ 'ਤੇ ਪਹੁੰਚੀ ਅਤੇ ਮਾਮਲੇ ਦੀ ਛਾਣਬੀਣ 'ਚ ਜੁਟ ਗਈ।