ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਦੇ ਕਾਫਲੇ ’ਚ ਸ਼ਾਮਲ 2 ਪੁਲਸ ਮੁਲਾਜ਼ਮਾਂ ਦੀ ਸੜਕ ਹਾਦਸੇ ’ਚ ਮੌਤ

Wednesday, Aug 21, 2024 - 11:13 PM (IST)

ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਦੇ ਕਾਫਲੇ ’ਚ ਸ਼ਾਮਲ 2 ਪੁਲਸ ਮੁਲਾਜ਼ਮਾਂ ਦੀ ਸੜਕ ਹਾਦਸੇ ’ਚ ਮੌਤ

ਸਰਾਏਕੇਲਾ (ਝਾਰਖੰਡ), (ਭਾਸ਼ਾ)- ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਈ ਸੋਰੇਨ ਨੂੰ ਸੁਰੱਖਿਆ ਪ੍ਰਦਾਨ ਕਰਨ ਵਾਲੇ ਕਾਫਲੇ ਵਿਚ ਸ਼ਾਮਲ 2 ਪੁਲਸ ਕਰਮਚਾਰੀਆਂ ਦੀ ਸਰਾਏਕੇਲਾ-ਖਰਸਾਵਾਂ ਜ਼ਿਲੇ ’ਚ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਅਤੇ 4 ਹੋਰ ਜ਼ਖਮੀ ਹੋ ਗਏ।

ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਸੋਰੇਨ ਦੀ ਸੁਰੱਖਿਆ ’ਚ ਤਾਇਨਾਤ ਟੀਮ ਉਨ੍ਹਾਂ ਨੂੰ ਪਿੰਡ ਝਿਲਿੰਗੋਰਾ ਛੱਡਣ ਤੋਂ ਬਾਅਦ ਵਾਪਸ ਪਰਤ ਰਹੀ ਸੀ ਕਿ ਇਸ ਦੌਰਾਨ ਦੇਰ ਰਾਤ ਕਰੀਬ ਡੇਢ ਵਜੇ ਸਰਾਏਕੇਲਾ-ਕਾਂਡ੍ਰਾ ਰੋਡ ’ਤੇ ਮੁਡੀਆ ਚੌਕ ਨੇੜੇ ਡਰਾਈਵਰ ਵਾਹਨ ਤੋਂ ਕੰਟਰੋਲ ਗੁਆ ਬੈਠਾ।

ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਟੀਮ ਦੇ 4 ਹੋਰ ਮੈਂਬਰਾਂ ਨੂੰ ਮਾਮੂਲੀ ਸੱਟਾਂ ਵੱਜੀਆਂ ਹਨ ਅਤੇ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦੇ ਦਿੱਤੀ ਗਈ ਹੈ। ਸੋਰੇਨ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਇਕ ਪੋਸਟ ’ਚ ਪੁਲਸ ਮੁਲਾਜ਼ਮਾਂ ਦੀ ਮੌਤ ’ਤੇ ਦੁੱਖ ਪ੍ਰਗਟ ਕੀਤਾ ਹੈ।


author

Rakesh

Content Editor

Related News