ਫੁੱਟਪਾਥ ''ਤੇ ਸੌਂ ਰਹੇ ਲੋਕਾਂ ਨੂੰ ਕੁਚਲਣ ਵਾਲੇ ਟਰੱਕ ਦਾ ਡਰਾਈਵਰ ਗ੍ਰਿਫ਼ਤਾਰ
Friday, Aug 30, 2024 - 02:23 PM (IST)
ਨਵੀਂ ਦਿੱਲੀ (ਭਾਸ਼ਾ)- ਉੱਤਰ-ਪੂਰਬੀ ਦਿੱਲੀ ਦੇ ਸ਼ਾਸਤਰੀ ਪਾਰਕ ਇਲਾਕੇ 'ਚ ਫੁੱਟਪਾਥ 'ਤੇ ਸੌਂ ਰਹੇ ਚਾਰ ਲੋਕਾਂ ਨੂੰ ਕੁਚਲਣ ਵਾਲੇ ਟਰੱਕ ਦੇ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਇਕ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਦੀ ਪਛਾਣ ਉੱਤਰ ਪ੍ਰਦੇਸ਼ ਦੇ ਫਤਿਹਪੁਰ ਵਾਸੀ ਅਰਜੁਨ (31) ਵਜੋਂ ਕੀਤੀ ਗਈ ਹੈ ਅਤੇ ਉਹ ਘਟਨਾ ਦੇ ਬਾਅਦ ਤੋਂ ਫਰਾਰ ਸੀ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਘਟਨਾ ਸ਼ਾਸਤਰੀ ਪਾਰਕ ਮੈਟਰੋ ਸਟੇਸ਼ਨ ਕੋਲ ਤਰਬੂਜ਼ ਬਜ਼ਾਰ 'ਚ ਸਵੇਰੇ ਕਰੀਬ 4.30 ਵਜੇ ਵਾਪਰੀ ਸੀ।
ਇਕ ਮਾਲਕਵਾਹਕ ਵਾਹਨ ਸੀਲਮਪੁਰ ਤੋਂ ਲੋਹੇ ਦੇ ਪੁਲ ਵੱਲ ਵਧ ਰਿਹਾ ਸੀ। ਇਸੇ ਦੌਰਾਨ ਵਾਹਨ ਡਿਵਾਈਡਰ 'ਤੇ ਚੜ੍ਹ ਗਿਆ ਅਤੇ ਇਸ ਨਾਲ ਫੁੱਟਪਾਥ 'ਤੇ ਸੌਂ ਰਹੇ 5 ਲੋਕ ਉਸ ਨਾਲ ਕੁਚਲ ਗਏ, ਜਿਨ੍ਹਾਂ 'ਚੋਂ ਚਾਰ ਦੀ ਮੌਤ ਹੋ ਗਈ। ਅਧਿਕਾਰੀ ਨੇ ਦੱਸਿਆ ਕਿ ਦਿੱਲੀ ਪੁਲਸ ਦੀ ਇਕ ਟੀਮ ਨੂੰ ਅਰਜੁਨ ਦੇ ਟਿਕਾਣੇ ਦਾ ਪਤਾ ਲਗਾਉਣ ਲਈ ਮੰਗਲਵਾਰ ਨੂੰ ਉੱਤਰ ਪ੍ਰਦੇਸ਼ ਦੇ ਫਤਿਹਪੁਰ ਸਥਿਤ ਉਸ ਦੇ ਜੱਦੀ ਸਥਾਨ ਭੇਜਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਟੀਮਾਂ ਨੇ ਹੋਰ ਸ਼ੱਕੀ ਸਥਾਨਾਂ 'ਤੇ ਛਾਪੇਮਾਰੀ ਕੀਤੀ। ਅਧਿਕਾਰੀ ਨੇ ਦੱਸਿਆ ਕਿ ਟਰੱਕ ਦੇ ਮਾਲਕ ਰਾਹੁਲ ਸਿੰਘ ਨੇ ਪੁੱਛ-ਗਿੱਛ ਕਰਨ 'ਤੇ ਪੁਲਸ ਨੂੰ ਦੱਸਿਆ ਕਿ ਉਸ ਨੇ ਅਰਜੁਨ ਨੂੰ 5 ਸਾਲ ਪਹਿਲੇ ਡਰਾਈਵਰ ਵਜੋਂ ਨੌਕਰੀ 'ਤੇ ਰੱਖਿਆ ਸੀ। ਪੁਲਸ ਨੇ ਦੱਸਿਆ ਕਿ ਜਾਂਚ 'ਚ ਪਤਾ ਲੱਗਾ ਹੈ ਕਿ ਟਰੱਕ ਖ਼ਿਲਾਫ਼ 5 ਚਲਾਨ ਪੈਂਡਿੰਗ ਸਨ ਅਤੇ ਆਖ਼ਰੀ ਚਲਾਨ ਦਸੰਬਰ 2022 'ਚ ਜਾਰੀ ਕੀਤਾ ਗਿਆ ਸੀ। ਪੁਲਸ ਨੇ ਦੱਸਿਆ ਕਿ ਦੋਸ਼ੀ ਤੋਂ ਅੱਗੇ ਦੀ ਪੁੱਛ-ਗਿੱਛ ਕੀਤੀ ਜਾ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8