ਆਟੋ ਰਿਕਸ਼ਾ ''ਚ ਕੁੜੀ ਨਾਲ ਜਬਰ ਜ਼ਿਨਾਹ ਦੀ ਕੋਸ਼ਿਸ਼ ਕਰਨਾ ਵਾਲਾ ਚਾਲਕ ਮੁਕਾਬਲੇ ਦੌਰਾਨ ਗ੍ਰਿਫ਼ਤਾਰ

Saturday, Aug 24, 2024 - 11:13 AM (IST)

ਆਟੋ ਰਿਕਸ਼ਾ ''ਚ ਕੁੜੀ ਨਾਲ ਜਬਰ ਜ਼ਿਨਾਹ ਦੀ ਕੋਸ਼ਿਸ਼ ਕਰਨਾ ਵਾਲਾ ਚਾਲਕ ਮੁਕਾਬਲੇ ਦੌਰਾਨ ਗ੍ਰਿਫ਼ਤਾਰ

ਨੋਇਡਾ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਨੋਇਡਾ ਦੇ ਫੇਜ਼-2 ਥਾਣਾ ਪੁਲਸ ਨੇ ਸ਼ਨੀਵਾਰ ਸਵੇਰੇ ਇਕ ਆਟੋ ਰਿਕਸ਼ਾ ਵਿਚ ਇਕ ਕੁੜੀ ਨਾਲ ਛੇੜਛਾੜ ਅਤੇ ਜਬਰ ਜ਼ਿਨਾਹ ਦੀ ਕੋਸ਼ਿਸ਼ ਕਰਨ ਵਾਲੇ ਇਕ ਅਪਰਾਧੀ ਨੂੰ ਸ਼ਨੀਵਾਰ ਸਵੇਰੇ ਮੁਕਾਬਲੇ ਦੌਰਾਨ ਗ੍ਰਿਫ਼ਤਾਰ ਕੀਤਾ ਹੈ। ਪੁਲਸ ਵੱਲੋਂ ਚਲਾਈ ਗੋਲੀ ਉਸ ਦੀ ਲੱਤ 'ਚ ਲੱਗੀ। ਪੁਲਸ ਨੇ ਦੱਸਿਆ ਕਿ ਮੁਲਜ਼ਮਾ ਕੋਲੋਂ ਵਾਰਦਾਤ 'ਚ ਵਰਤਿਆ ਗਿਆ ਆਟੋ ਰਿਕਸ਼ਾ ਅਤੇ ਨਾਜਾਇਜ਼ ਅਸਲਾ ਬਰਾਮਦ ਕਰ ਲਿਆ ਗਿਆ ਹੈ। ਉਸ ਖ਼ਿਲਾਫ਼ ਪਹਿਲਾਂ ਵੀ ਜਬਰ ਜ਼ਿਨਾਹ ਅਤੇ ਛੇੜਛਾੜ ਸਮੇਤ ਵੱਖ-ਵੱਖ ਧਾਰਾਵਾਂ ਤਹਿਤ 7 ਕੇਸ ਦਰਜ ਹਨ। ਪੁਲੀਸ ਦੇ ਡਿਪਟੀ ਕਮਿਸ਼ਨਰ (ਦੂਜਾ ਜ਼ੋਨ) ਸ਼ਕਤੀ ਮੋਹਨ ਅਵਸਥੀ ਨੇ ਦੱਸਿਆ ਕਿ 21 ਅਗਸਤ ਨੂੰ ਇਕ ਵਿਅਕਤੀ ਨੇ ਥਾਣਾ ਫੇਜ਼-2 'ਚ ਰਿਪੋਰਟ ਦਰਜ ਕਰਵਾਈ ਸੀ ਕਿ 16 ਅਗਸਤ ਨੂੰ ਉਸ ਦੀ ਭੈਣ ਸੂਰਜਪੁਰ ਤੋਂ ਭੰਗੇਲ ਦੇ ਭੱਠਾ ਕਾਲੋਨੀ ਸਥਿਤ ਆਪਣੇ ਘਰ ਆਟੋ ਰਿਕਸ਼ਾ 'ਚ ਵਾਪਸ ਆ ਰਹੀ ਸੀ। ਉਦੋਂ ਆਟੋ ਰਿਕਸ਼ਾ ਚਾਲਕ ਨੇ ਸੈਕਟਰ-88 ਕੋਲ ਉਸ ਦੀ ਭੈਣ ਨੂੰ ਕਿਹਾ ਕਿ ਆਟੋ 'ਚ ਸੀ.ਐੱਨ.ਜੀ. ਖ਼ਤਮ ਹੋ ਗਈ ਹੈ।

ਸ਼ਿਕਾਇਤ 'ਚ ਕਿਹਾ ਗਿਆ ਹੈ ਕਿ ਆਟੋ ਰਿਕਸ਼ਾ ਸੀ.ਐੱਨ.ਜੀ. ਭਰਵਾਉਣ ਦੇ ਬਹਾਨੇ ਉਸ ਦੀ ਭੈਣ ਨੂੰ ਸੁੰਨਸਾਨ ਜਗ੍ਹਾ ਲੈ ਗਿਆ। ਉੱਥੇ ਉਸ ਨੇ ਉਸ ਨਾਲ ਆਟੋ ਰਿਕਸ਼ਾ 'ਚ ਅਸ਼ਲੀਲ ਹਰਕਤ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਸ ਨਾਲ ਜਬਰ ਜ਼ਿਨਾਹ ਕਰਨ ਦੀ ਕੋਸ਼ਿਸ਼ ਕੀਤੀ। ਇਸ ਵਿਚ ਕੁੜੀ ਦੀ ਚੀਕ ਸੁਣ ਕੇ ਉੱਥੋਂ ਲੰਘ ਰਹੇ ਲੋਕ ਇਕੱਠਾ ਹੋ ਗਏ ਅਤੇ ਲੋਕਾਂ ਨੂੰ ਆਉਂਦਾ ਦੇਖ ਆਟੋ ਚਾਲਕ ਕੁੜੀ ਨੂੰ ਆਟੋ ਰਿਕਸ਼ਾ ਤੋਂ ਧੱਕਾ ਦੇ ਕੇ ਮੌਕੇ 'ਤੇ ਫਰਾਰ ਹੋ ਗਿਆ। ਪੁਲਸ ਡਿਪਟੀ ਕਮਿਸ਼ਨ ਨੇ ਦੱਸਿਆ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੁਲਸ ਨੇ ਇਕ ਵਿਸ਼ੇਸ਼ ਦਲ ਗਠਿਤ ਕੀਤਾ ਅਤੇ ਆਟੋ ਰਿਕਸ਼ਾ ਚਾਲਕ ਦੀ ਭਾਲ ਸ਼ੁਰੂ ਕੀਤੀ। ਉਨ੍ਹਾਂ ਦੱਸਿਆ ਕਿ ਸ਼ਨੀਵਾਰ ਤੜਕੇ ਇਕ ਸੂਚਨਾ ਦੇ ਆਧਾਰ 'ਤੇ ਪੁਲਸ ਨੇ ਇਕ ਆਟੋ ਰਿਕਸ਼ਾ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਅਤੇ ਜਦੋਂ ਉਹ ਨਹੀਂ ਰੁਕਿਆ ਤਾਂ ਪੁਲਸ ਨੇ ਉਸ ਦਾ ਪਿੱਛਾ ਕੀਤਾ। ਇਸ ਤੋਂ ਬਾਅਦ ਦੋਸ਼ੀ ਨੇ ਪੁਲਸ ਦਲ 'ਤੇ ਗੋਲੀ ਚਲਾਈ। ਉਨ੍ਹਾਂ ਦੱਸਿਆ ਕਿ ਜਵਾਬੀ ਕਾਰਵਾਈ ਕਰਦੇ ਹੋਏ ਪੁਲਸ ਨੇ ਵੀ ਗੋਲੀ ਚਲਾਈ, ਜੋ ਦੋਸ਼ੀ ਦੀ ਪੈਰ 'ਚ ਲੱਗੀ। ਪੁਲਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਦੀ ਪਛਾਣ 26 ਸਾਲਾ ਕੁਲਦੀਪ ਉਰਫ਼ ਸੋਨੂੰ ਵਜੋਂ ਕੀਤੀ ਗਈ ਹੈ ਅਤੇ ਉਹ ਕੰਨੌਜ ਦਾ ਰਹਿਣ ਵਾਲਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News