ਦਿੱਲੀ ਵਾਸੀਆਂ ਨੂੰ ਗਰਮੀ ਤੋਂ ਮਿਲੇਗੀ ਰਾਹਤ! ਇਕ ਹਫਤੇ ਤਕ ਬਾਰਿਸ਼ ਕਾਰਨ ਮੌਸਮ ਰਹੇਗਾ ਸੁਹਾਵਣਾ
Tuesday, Jun 14, 2022 - 01:15 PM (IST)
ਨਵੀਂ ਦਿੱਲੀ– ਦਿੱਲੀ ’ਚ ਹੁਣ ਬਾਰਿਸ਼ ਲਈ ਇੰਤਜ਼ਾਰ ਦੀਆਂ ਘੜੀਆਂ ਖ਼ਤਮ ਹੋਣ ਵਾਲੀਆਂ ਹਨ। ਰਾਸ਼ਟਰੀ ਰਾਜਧਾਨੀ ਦੇ ਲੋਕਾਂ ਨੂੰ ਪ੍ਰੀ ਮਾਨਸੂਨ ਗਤੀਵਿਧੀਆਂ ਦੇ ਸ਼ੁਰੂ ਹੋਣ ਦੇ ਨਾਲ ਹੀ ਗਰਮੀ ਤੋਂ ਜਲਦ ਰਾਹਤ ਮਿਲਣ ਦੀ ਉਮੀਦ ਹੈ। ਭਾਰਤ ਮੌਸਮ ਵਿਗਿਆਨ ਵਿਭਾਗ (IMD) ਮੁਤਾਬਕ, ਦਿੱਲੀ ’ਚ ਅੱਜ ਯਾਨੀ ਮੰਗਲਵਾਰ, 14 ਜੂਨ ਤਂ 20 ਜੂਨ ਤਕ ਯਾਨੀ ਇਕ ਹਫਤੇ ਗਰਜ ਦੇ ਨਾਲ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਰਾਜਧਾਨੀ ’ਚ ਅੱਜ ਘੱਟੋ-ਘੱਟ ਤਾਪਮਾਨ ਆਮ ਤੋਂ ਚਾਰ ਡਿਗਰੀ ਜ਼ਿਆਦਾ 31 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਗਿਆਨ ਵਿਭਾਗ (IMD) ਨੇ ਦਿੱਲੀ ਦੇ ਆਸਮਾਨ ’ਚ ਬੱਦਲ ਛਾਏ ਰਹਿਣ ਅਤੇ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਹੋਣ ਦਾ ਅਨੁਮਾਨ ਲਗਾਇਆ ਹੈ। ਮੌਸਮ ’ਚ ਬਦਲਾਅ ਹੋਣ ਨਾਲ ਲੋਕਾਂ ਨੂੰ ਤਪਦੀ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ। ਉੱਥੇ ਹੀ ਦਿੱਲੀ ’ਚ 14 ਜੂਨ ਨੂੰ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਰਹਿ ਸਕਦਾ ਹੈ।
IMD ਨੇ ਆਪਣੇ ਅਨੁਮਾਨ ’ਚ ਦੱਸਿਆ ਕਿ ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ’ਚ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਦਰਅਸਲ, ਇਸ ਖੇਤਰ ’ਚ 16 ਅਤੇ 17 ਜੂਨ ਨੂੰ ਬਾਰਿਸ਼ ਹੋਣ ਦਾ ਅਨੁਮਾਨ ਹੈ। ਉੱਥੇ ਹੀ ਪੱਛਮੀ ਹਿਮਾਲਿਆ ਖੇਤਰ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਪੂਰਵੀ ਉੱਤਰ ਪ੍ਰਦੇਸ਼ ’ਚ ਵਿਆਪਕ ਬਾਰਿਸ਼ ਦੇ ਆਸਾਰ ਹਨ।