ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ 47,600 ਕਰੋੜ ਰੁਪਏ ਤੋਂ ਵਧ ਦੇ ਪ੍ਰਾਜੈਕਟਾਂ ਦੀ ਕਰਨਗੇ ਸ਼ੁਰੂਆਤ

Saturday, Jun 20, 2026 - 10:18 AM (IST)

ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ 47,600 ਕਰੋੜ ਰੁਪਏ ਤੋਂ ਵਧ ਦੇ ਪ੍ਰਾਜੈਕਟਾਂ ਦੀ ਕਰਨਗੇ ਸ਼ੁਰੂਆਤ

ਭੁਵਨੇਸ਼ਵਰ- ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਓਡੀਸ਼ਾ 'ਚ 47,600 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰਾਜੈਕਟਾਂ ਦੀ ਸੰਯੁਕਤ ਰੂਪ ਨਾਲ ਸ਼ੁਰੂਆਤ ਕਰਨਗੇ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਰਾਸ਼ਟਰਪਤੀ ਮੁਰਮੂ ਸ਼ੁੱਕਰਵਾਰ ਸ਼ਾਮ ਇੱਥੇ ਪਹੁੰਚੀ ਅਤੇ ਉਹ ਮਯੂਰਭੰਜ ਜ਼ਿਲ੍ਹੇ ਦੇ ਰਾਏਰੰਗਪੁਰ 'ਚ ਆਯੋਜਿਤ ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਸ਼ਾਮਲ ਹੋਵੇਗੀ। ਇਹ ਇਕ ਦੁਰਲੱਭ ਮੌਕਾ ਹੋਵੇਗਾ, ਜਦੋਂ ਦੇਸ਼ ਦੇ ਦੋਵੇਂ ਸੀਨੀਅਰ ਨੇਤਾ ਕਿਸੇ ਵਿਕਾਸ ਪ੍ਰੋਗਰਾਮ 'ਚ ਇਕੱਠੇ ਹਿੱਸਾ ਲੈਣਗੇ।

ਅਧਿਕਾਰੀਆਂ ਨੇ ਦੱਸਿਆ ਕਿ ਊਰਜਾ, ਉਦਯੋਗਿਕ ਬੁਨਿਆਦੀ ਢਾਂਚਾ, ਸੜਕ, ਪੀਣ ਵਾਲਾ ਪਾਣੀ, ਸਿਹਤ, ਸਿੱਖਿਆ, ਸੈਰ-ਸਪਾਟਾ ਅਤੇ ਸਿੰਚਾਈ ਵਰਗੇ ਵੱਖ-ਵੱਖ ਖੇਤਰਾਂ ਨਾਲ ਜੁੜੇ ਇਨ੍ਹਾਂ ਪ੍ਰਾਜੈਕਟਾਂ ਦੀ ਸ਼ੁਰੂਆਤ ਓਡੀਸ਼ਾ 'ਚ ਭਾਜਪਾ ਸਰਕਾਰ ਦੇ ਦੂਜੇ ਕਾਰਜਕਾਲ ਦੀ ਵਰ੍ਹੇਗੰਢ ਮੌਕੇ ਕੀਤਾ ਜਾ ਰਿਹਾ ਹੈ। ਇਕ ਅਧਿਕਾਰਤ ਬਿਆਨ ਅਨੁਸਾਰ, ਇਨ੍ਹਾਂ ਪਹਿਲਾਂ ਦਾ ਮਕਸਦ ਸੂਬੇ 'ਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ, ਸੰਪਰਕ ਵਿਵਸਥਾ 'ਚ ਸੁਧਾਰ ਲਿਆਉਣਾ, ਊਰਜਾ ਸੁਰੱਖਿਆ ਵਧਾਉਣਾ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨਾ ਹੈ। ਬਿਆਨ 'ਚ ਕਿਹਾ ਗਿਆ,''ਪ੍ਰਧਾਨ ਮੰਤਰੀ ਦੇ ਸਮਾਵੇਸ਼ੀ ਅਤੇ ਸੰਪੂਰਨ ਵਿਕਾਸ ਦੇ ਦ੍ਰਿਸ਼ਟੀਕੋਣ ਨੂੰ ਦਰਸਾਉਣ ਵਾਲੀਆਂ ਇਹ ਪਹਿਲਾਂ ਜਨਜਾਤੀ ਅਤੇ ਪੇਂਡੂ ਖੇਤਰਾਂ ਦੇ ਵਿਕਾਸ ਨੂੰ ਗਤੀ ਦੇਣਗੀਆਂ ਅਤੇ ਰਾਜ ਦੇ ਹਰ ਕੋਨੇ ਤੱਕ ਵਿਕਾਸ ਦਾ ਲਾਭ ਪਹੁੰਚਾਉਣ 'ਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News