ਨਸ਼ੇੜੀ ਪੁੱਤ ਨੇ ਕੀਤਾ ਮਾਂ ਦਾ ਕਤਲ, ਇਸ ਗੱਲ ਨੂੰ ਲੈ ਕੇ ਹੋਈ ਸੀ ਬਹਿਸ
Saturday, Feb 15, 2025 - 10:20 AM (IST)
![ਨਸ਼ੇੜੀ ਪੁੱਤ ਨੇ ਕੀਤਾ ਮਾਂ ਦਾ ਕਤਲ, ਇਸ ਗੱਲ ਨੂੰ ਲੈ ਕੇ ਹੋਈ ਸੀ ਬਹਿਸ](https://static.jagbani.com/multimedia/2025_1image_13_35_377441373murder.jpg)
ਨਵੀਂ ਦਿੱਲੀ- ਉੱਤਰ-ਪੂਰਬੀ ਦਿੱਲੀ ਦੇ ਦਿਆਲਪੁਰ ਇਲਾਕੇ 'ਚ ਪੈਸਿਆਂ ਨੂੰ ਲੈ ਕੇ ਹੋਈ ਬਹਿਸ ਤੋਂ ਬਾਅਦ ਇਕ ਨਸ਼ੇੜੀ ਨੇ ਆਪਣੀ ਮਾਂ ਦਾ ਕਤਲ ਕਰ ਦਿੱਤਾ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਸੋਨੂੰ (40) ਨੂੰ ਆਪਣੀ 65 ਸਾਲਾ ਮਾਂ ਦਾ ਕਤਲ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਸ਼ੁੱਕਰਵਾਰ ਰਾਤ ਕਰੀਬ 9 ਵਜੇ ਦਿਆਲਪੁਰ ਥਾਣੇ 'ਚ ਇਸ ਘਟਨਾ ਦੇ ਸੰਬੰਧ 'ਚ ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਨੇ ਉੱਥੇ ਬਜ਼ੁਰਗ ਔਰਤ ਨੂੰ ਮ੍ਰਿਤਕ ਹਾਲਤ 'ਚ ਦੇਖਿਆ।
ਇਹ ਵੀ ਪੜ੍ਹੋ : Loan ਦੀ ਕਿਸ਼ਤ ਲੈਣ ਆਏ ਬੈਂਕ ਮੁਲਾਜ਼ਮ ਨੂੰ ਦਿਲ ਦੇ ਬੈਠੀ ਵਿਆਹੁਤਾ, ਫਿਰ ਜੋ ਹੋਇਆ...
ਅਧਿਕਾਰੀਆਂ ਨੇ ਕਿਹਾ ਕਿ ਜਾਂਚ ਦੌਰਾਨ ਖੁਲਾਸਾ ਹੋਇਆ ਕਿ ਪੇਸ਼ੇ ਤੋਂ ਵਾਹਨ ਚਾਲਕ ਸੋਨੂੰ ਫਿਲਹਾਲ ਬੇਰੁਜ਼ਗਾਰ ਹੈ ਅਤੇ ਨਸ਼ੇ ਦਾ ਆਦੀ ਹੈ ਅਤੇ ਪੈਸਿਆਂ ਨੂੰ ਲੈ ਕੇ ਹਮੇਸ਼ਾ ਆਪਣੀ ਮਾਂ ਨਾਲ ਝਗੜਾ ਕਰਦਾ ਸੀ। ਪੁਲਸ ਅਨੁਸਾਰ ਸ਼ੁੱਕਰਵਾਰ ਰਾਤ ਨੂੰ ਵੀ ਉਨ੍ਹਾਂ ਵਿਚਾਲੇ ਵਿਵਾਦ ਹੋਇਆ ਅਤੇ ਇਸ ਦੌਰਾਨ ਸੋਨੂੰ ਨੇ ਆਪਣੀ ਮਾਂ ਦਾ ਕਤਲ ਕਰ ਦਿੱਤਾ। ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਜੀਟੀਬੀ ਹਸਪਤਾਲ ਲਿਜਾਇਆ ਗਿਆ ਹੈ।
ਇਹ ਵੀ ਪੜ੍ਹੋ : ਸਕੂਲ ਬਣਿਆ ਅਖਾੜਾ, ਪ੍ਰਿੰਸੀਪਲ ਨੇ ਇਕ ਮਿੰਟ 'ਚ ਟੀਚਰ ਨੂੰ ਮਾਰੇ 18 ਥੱਪੜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8