ਭਾਰਤੀ ਫੌਜ ਵੱਲੋਂ ਜੰਮੂ-ਕਸ਼ਮੀਰ ਦੇ ਤੰਗਧਾਰ ’ਚ 50 ਕਰੋੜ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ

04/15/2021 12:40:51 PM

ਸ਼੍ਰੀਨਗਰ– ਭਾਰਤੀ ਫੌਜ ਨੇ ਬੁੱਧਵਾਰ ਨੂੰ ਪਾਕਿ ਦੇ ਕਬਜ਼ੇ ਵਾਲੇ ਕਸ਼ਮੀਰ (ਪੀ. ਓ. ਕੇ) ਤੋਂ ਤੰਗਧਾਰ ’ਚ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਦੀ ਕੋਸ਼ਿਸ਼ ਅਸਫਲ ਕਰ ਕੇ ਕਰੀਬ 50 ਕਰੋੜ ਕੀਮਤ ਦੀ ਪਾਬੰਦੀਸ਼ੁਦਾ ਨਸ਼ੀਲੀ ਸਮੱਗਰੀ ਜ਼ਬਤ ਕੀਤੀ ਹੈ।

ਫੌਜ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਬੀ. ਐੱਸ. ਐੱਫ. ਅਤੇ ਜੰਮੂ-ਕਸ਼ਮੀਰ ਪੁਲਸ ਨਾਲ ਮਿਲ ਕੇ ਭਾਰਤੀ ਫੌਜ ਨੇ ਬੀਤੀ ਰਾਤ ਤੰਗਧਾਰ ਦੇ ਨਾਲ ਲਗਦੇ ਇਲਾਕੇ ’ਚ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਦੀ ਕੋਸ਼ਿਸ਼ ਅਸਫਲ ਕਰ ਕੇ 50 ਕਰੋੜ ਕੀਮਤ ਦੀ ਪਾਬੰਦੀਸ਼ੁਦਾ ਸਮੱਗਰੀ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਪਿਛਲੇ ਇਕ ਹਫਤੇ ’ਚ ਪਾਕਿਸਤਾਨ ਦੇ ਨਸ਼ੀਲੇ ਪਦਾਰਥ-ਅੱਤਵਾਦੀ ਗੁੱਟ (ਮਡਿਊਲ) ਦਾ ਦੂਜੀ ਵਾਰ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਕ ਹਫਤਾ ਪਹਿਲਾਂ ਇਸੇ ਇਲਾਕੇ ’ਚੋਂ 10 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਕਰਨਾਹ ਤਹਿਸੀਲ ’ਚ ਇਸ ਧੰਦੇ ਨਾਲ ਜੁੜੇ ਵਿਅਕਤੀਆਂ ਦੀ ਪਛਾਣ ਕੀਤੀ ਜਾ ਰਹੀ ਹੈ।

Rakesh

This news is Content Editor Rakesh