ਪੰਜਾਬ ’ਚ ਨਸ਼ੇ ਦੀ ਸਮੱਸਿਆ ਚਿੰਤਾਜਨਕ ਪੱਧਰ ’ਤੇ ਪਹੁੰਚੀ : ਨਿਤਿਨ ਨਬੀਨ

Saturday, Oct 17, 2026 - 01:50 AM (IST)

ਪੰਜਾਬ ’ਚ ਨਸ਼ੇ ਦੀ ਸਮੱਸਿਆ ਚਿੰਤਾਜਨਕ ਪੱਧਰ ’ਤੇ ਪਹੁੰਚੀ : ਨਿਤਿਨ ਨਬੀਨ

ਨਵੀਂ ਦਿੱਲੀ (ਏਜੰਸੀ) : ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਨਿਤਿਨ ਨਬੀਨ ਨੇ ਪੰਜਾਬ ’ਚ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ’ਚ ਨਸ਼ੇ ਦੀ ਸਮੱਸਿਆ ਚਿੰਤਾਜਨਕ ਪੱਧਰ ’ਤੇ ਪਹੁੰਚ ਗਈ ਹੈ। ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਨਸ਼ਾ ਸਮੱਗਲਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਲੋੜ ਹੈ। ਨਿਤਿਨ ਨਬੀਨ ਨੇ ਸੋਸ਼ਲ ਮੀਡੀਆ ਮੰਚ ਐਕਸ ’ਤੇ ਇਕ ਪੋਸਟ ’ਚ ਮਾਨਸਾ ’ਚ ਨਸ਼ੇ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਅਤੇ ਗੁਰਦਾਸਪੁਰ ’ਚ ਬਿਕਰਮਜੀਤ ਸਿੰਘ ਦੇ ਕਤਲ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਤੋਂ ਪੰਜਾਬ ’ਚ ਕਾਨੂੰਨ ਵਿਵਸਥਾ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ।

ਇਹ ਵੀ ਪੜ੍ਹੋ : 'ਗਿਆਨੇਸ਼ ਕੁਮਾਰ ਨੂੰ ਮਿਲੇ ਭਾਰਤ ਰਤਨ', CJP ਖਿਲਾਫ ਸੜਕਾਂ 'ਤੇ ਉਤਰੇ ਵਪਾਰੀ

ਭਾਜਪਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਜਵਾਬਦੇਹੀ ਅਤੇ ਅਜਿਹੀ ਸਰਕਾਰ ਦੇ ਹੱਕਦਾਰ ਹਨ, ਜੋ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾ ਸਕੇ। ਉਨ੍ਹਾਂ ਸਵਾਲ ਚੁੱਕਿਆ ਕਿ ਆਖ਼ਰ ਪੰਜਾਬ ’ਚ ਅਜਿਹੀ ਸਥਿਤੀ ਕਿਉਂ ਬਣ ਰਹੀ ਹੈ ਕਿ ਨਸ਼ੇ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਲੋਕਾਂ ਨੂੰ ਆਪਣੀ ਜਾਨ ਦਾ ਡਰ ਸਤਾਉਣ ਲੱਗਾ ਹੈ। ਭਾਜਪਾ ਪ੍ਰਧਾਨ ਨੇ ਪੰਜਾਬ ਸਰਕਾਰ ਨੂੰ ਨਸ਼ਾ ਸਮੱਗਲਿੰਗ ’ਤੇ ਰੋਕ ਲਾਉਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪ੍ਰਭਾਵੀ ਕਾਰਵਾਈ ਕਰਨ ਦੀ ਮੰਗ ਕੀਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News