ਨਸ਼ਾ ਤਸਕਰਾਂ ਖ਼ਿਲਾਫ਼ ਜੰਮੂ ਪ੍ਰਸ਼ਾਸਨ ਦੀ ਵੱਡੀ ਕਾਰਵਾਈ; ਦੂਜੇ ਦਿਨ ਵੀ ਚੱਲਿਆ ਪੀਲਾ ਪੰਜਾ
Saturday, Apr 25, 2026 - 12:47 PM (IST)
ਜੰਮੂ: ਜੰਮੂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਸ਼ਹਿਰ ਦੇ ਬਾਹਰੀ ਇਲਾਕੇ ਵਿੱਚ ਦੋ ਕਥਿਤ ਤਸਕਰਾਂ ਦੀਆਂ ਰਿਹਾਇਸ਼ੀ ਜਾਇਦਾਦਾਂ ਨੂੰ ਜ਼ਮੀਨਦੋਜ਼ ਕਰ ਦਿੱਤਾ ਗਿਆ। ਇਹ ਕਾਰਵਾਈ 'ਨਸ਼ਾ ਮੁਕਤ ਜੰਮੂ-ਕਸ਼ਮੀਰ ਅਭਿਆਨ' ਦੇ ਹਿੱਸੇ ਵਜੋਂ ਕੀਤੀ ਜਾ ਰਹੀ ਹੈ। ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ, ਭਾਰੀ ਪੁਲਸ ਫੋਰਸ ਦੀ ਮੌਜੂਦਗੀ ਵਿੱਚ ਪ੍ਰਸ਼ਾਸਨ ਦੇ ਬੁਲਡੋਜ਼ਰ ਮੀਰਾਂ ਸਾਹਿਬ ਦੀ ਇੰਦਰ ਨਗਰ ਕਾਲੋਨੀ ਵਿੱਚ ਪਹੁੰਚੇ। ਇੱਥੇ ਦੋ ਸੂਚੀਬੱਧ ਨਸ਼ਾ ਤਸਕਰਾਂ ਦੇ ਘਰਾਂ ਨੂੰ ਢਾਹ ਦਿੱਤਾ ਗਿਆ।
ਇਹ ਵੀ ਪੜ੍ਹੋ - 30 ਅਪ੍ਰੈਲ ਤੱਕ ਸਕੂਲ ਬੰਦ, ਭਿਆਨਕ ਗਰਮੀ ਨੂੰ ਲੈ ਕੇ MP ਪ੍ਰਸ਼ਾਸਨ ਦਾ ਵੱਡਾ ਫੈਸਲਾ
ਅਧਿਕਾਰੀਆਂ ਨੇ ਦੱਸਿਆ ਕਿ ਦੋ ਵਿਅਕਤੀਆਂ ਵਿਰੁੱਧ ਕਾਰਵਾਈ, ਜਿਨ੍ਹਾਂ 'ਤੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐਨਡੀਪੀਐਸ) ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ, "ਡਰੱਗ ਫ੍ਰੀ ਜੰਮੂ ਅਤੇ ਕਸ਼ਮੀਰ ਮੁਹਿੰਮ" ਦੇ ਤਹਿਤ ਕੀਤੀ ਗਈ। ਇਸ ਕਾਰਵਾਈ ਦੀ ਨਿਗਰਾਨੀ ਆਰ.ਐਸ. ਪੁਰਾ ਦੀ ਉਪ-ਮੰਡਲ ਮੈਜਿਸਟ੍ਰੇਟ (SDM) ਅਨੁਰਾਧਾ ਠਾਕੁਰ ਅਤੇ ਉਪ-ਮੰਡਲ ਪੁਲਿਸ ਅਧਿਕਾਰੀ (SDPO) ਗੁਰਮੀਤ ਸਿੰਘ ਵੱਲੋਂ ਕੀਤੀ ਗਈ।
ਇਹ ਵੀ ਪੜ੍ਹੋ - ਪੈਟਰੋਲ ਪੰਪਾਂ 'ਤੇ ਬਦਲੇ ਨਿਯਮ, ਹੁਣ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਤੇਲ, ਸਰਕਾਰ ਦਾ ਸਖ਼ਤ ਫ਼ੈਸਲਾ
ਦੂਜੇ ਪਾਸੇ ਪ੍ਰਸ਼ਾਸਨ ਵੱਲੋਂ ਅਜਿਹੀ ਹੀ ਕਾਰਵਾਈ ਵੀਰਵਾਰ ਨੂੰ ਵੀ ਕੀਤੀ ਗਈ ਸੀ, ਜਿੱਥੇ ਜੰਮੂ ਦੇ ਰਾਜੀਵ ਨਗਰ ਖੇਤਰ ਵਿੱਚ ਤਿੰਨ ਕਥਿਤ ਤਸਕਰਾਂ ਦੀਆਂ ਰਿਹਾਇਸ਼ੀ ਜਾਇਦਾਦਾਂ ਨੂੰ ਢਾਹਿਆ ਗਿਆ ਸੀ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਅਤੇ ਉਨ੍ਹਾਂ ਵੱਲੋਂ ਨਾਜਾਇਜ਼ ਕਮਾਈ ਨਾਲ ਬਣਾਈਆਂ ਗਈਆਂ ਜਾਇਦਾਦਾਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰਹੇਗੀ ਤਾਂ ਜੋ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਇਆ ਜਾ ਸਕੇ।
ਇਹ ਵੀ ਪੜ੍ਹੋ - ਸੱਸ ਦੀ ਸੇਵਾ ਨਾ ਕੀਤੀ ਤਾਂ ਜਾਵੇਗੀ ਨੌਕਰੀ, ਹਾਈਕਰੋਟ ਦਾ ਵੱਡਾ ਫੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
