ਮੁੰਬਈ ਵਿਚ 1.46 ਕਰੋੜ ਰੁਪਏ ਦੀ ਡਰੱਗਜ਼ ਜ਼ਬਤ
Wednesday, Aug 13, 2025 - 11:54 PM (IST)

ਮੁੰਬਈ, (ਭਾਸ਼ਾ)- ਮੁੰਬਈ ਪੁਲਸ ਨੇ ਇਕ ਡਰੱਗ ਸਮੱਗਲਰ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਤੋਂ ਕੋਕੀਨ ਅਤੇ ਐੱਮ. ਡੀ. ਐੱਮ. ਏ. ਜ਼ਬਤ ਕੀਤੀ ਹੈ, ਜਿਸ ਦੀ ਬਾਜ਼ਾਰ ’ਚ ਕੀਮਤ 1.46 ਕਰੋੜ ਰੁਪਏ ਹੈ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਕਾਰਵਾਈ ਐਂਟੀ-ਨਾਰਕੋਟਿਕਸ ਸਕੁਐਡ (ਏ.ਐੱਨ.ਸੀ.) ਦੀ ਕਾਂਦੀਵਾਲੀ ਯੂਨਿਟ ਵੱਲੋਂ ਇਕ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਗਈ।