ਮਿਜ਼ੋਰਮ ’ਚ 102.65 ਕਰੋੜ ਰੁਪਏ ਦੀ ਡਰੱਗਜ਼ ਜ਼ਬਤ
Friday, Sep 19, 2025 - 01:49 AM (IST)

ਆਈਜ਼ੋਲ (ਭਾਸ਼ਾ)-ਮਿਜ਼ੋਰਮ ਦੇ ਚੰਫਾਈ ਜ਼ਿਲੇ ਵਿਚ ਭਾਰਤ-ਮਿਆਂਮਾਰ ਸਰਹੱਦ ਦੇ ਨੇੜੇ ਇਕ ਪਿੰਡ ਤੋਂ 102.65 ਕਰੋੜ ਰੁਪਏ ਦੀ ਪਾਬੰਦੀਸ਼ੁਦਾ ਡਰੱਗਜ਼ ਮੇਥਾਮਫੇਟਾਮਾਈਨ ਜ਼ਬਤ ਕੀਤੀ ਗਈ ਹੈ। ਇਹ ਜਾਣਕਾਰੀ ਅਸਮ ਰਾਈਫਲਜ਼ ਵੱਲੋਂ ਜਾਰੀ ਇਕ ਬਿਆਨ ਵਿਚ ਮਿਲੀ। ਭਾਰਤ ਵਿਚ ਮੇਥਾਮਫੇਟਾਮਾਈਨ ਗੋਲੀਆਂ ’ਤੇ ਪਾਬੰਦੀ ਹੈ ਕਿਉਂਕਿ ਉਨ੍ਹਾਂ ਨੂੰ ਇਕ ਨਸ਼ਾ ਕਰਨ ਵਾਲੀ ਉਤੇਜਕ ਦਵਾਈ ਮੰਨਿਆ ਜਾਂਦਾ ਹੈ।
ਬਿਆਨ ਵਿਚ ਕਿਹਾ ਗਿਆ ਹੈ ਕਿ ਇਕ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਅਸਮ ਰਾਈਫਲਜ਼ ਦੇ ਜਵਾਨਾਂ ਨੇ ਬੁੱਧਵਾਰ ਨੂੰ ਇਕ ਮੁਹਿੰਮ ਸ਼ੁਰੂ ਕੀਤੀ ਅਤੇ ਜੋਟੇ ਪਿੰਡ ਵਿਚ ਚੁਣੌਤੀ ਦਿੱਤੇ ਜਾਣ ਤੋਂ ਬਾਅਦ ਇਕ ਸ਼ੱਕੀ ਵਿਅਕਤੀ ਪਾਬੰਦੀਸ਼ੁਦਾ ਸਮੱਗਰੀ ਛੱਡ ਕੇ ਫਰਾਰ ਹੋ ਗਿਆ। ਬਿਆਨ ਵਿਚ ਕਿਹਾ ਗਿਆ ਹੈ ਕਿ ਲੱਗਭਗ 34,218 ਕਿਲੋ ਮੇਥਾਮਫੇਟਾਮਾਈਨ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।